300 ਯੂਨਿਟ ਮੁਫ਼ਤ ਬਿਜਲੀ ਨੂੰ ਲੈਕੇ ਮਾਨ ਸਰਕਾਰ ਦਾ ਨਵਾਂ ਐਲਾਨ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਲੈਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਕਈ ਵੱਡੀ ਐਲਾਨ ਕੀਤੇ ਜਾ ਰਹੇ ਹਨ। ਪਰ ਲੋਕਾਂ ਨੂੰ ਸਭਤੋਂ ਜਿਆਦਾ ਉਡੀਕ ਬਿਜਲੀ ਦੇ ਬਿੱਲਾਂ ਨੂੰ ਲੈਕੇ ਕੀਤੇ ਗਏ ਵਾਅਦੇ ਦੀ ਸੀ ਅਤੇ ‘ਆਪ’ ਸਰਕਾਰ ਦਾ ਇੱਕ ਮਹੀਨਾ ਪੂਰੇ ਹੁੰਦਾ ਹੀ ਭਗਵੰਤ ਮਾਨ ਵੱਲੋਂ ਬਿਜਲੀ ਨੂੰ ਲੈਕੇ ਵੀ ਵੱਡਾ ਐਲਾਨ ਕਰ ਦਿੱਤਾ ਗਿਆ ਸੀ।

ਤੁਹਾਨੂੰ ਦੱਸ ਦੇਈਏ ਕਿ ਹੁਣ ਇੱਕ ਜੁਲਾਈ ਤੋਂ ਇਸ ਫੈਸਲੇ ਨੂੰ ਲਾਗੂ ਵੀ ਕਰ ਦਿੱਤਾ ਗਿਆ ਹੈ। ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਸਰਕਾਰ ਨੇ ਘਰੇਲੂ ਖ਼ਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਪ੍ਰਤੀ ਮਹੀਨਾ ਦੇਣ ਬਾਰੇ ਅਤੇ ਘਰੇਲੂ ਖ਼ਪਤਕਾਰਾਂ ਦੇ ਮਿਤੀ 31 ਦਸੰਬਰ 2021 ਤੱਕ ਦੇ ਬਕਾਇਆ ਬਿੱਲਾਂ ਦੀ ਮੁਆਫ਼ੀ ਲਈ ਨਵੇਂ ਹੁਕਮ ਜਾਰੀ ਕੀਤੇ ਹਨ।

ਪਰ ਜਿਆਦਾਤਰ ਲੋਕ ਇਸ ਉਲਝਣ ਵਿੱਚ ਹਨ ਕਿ ਇਸ ਸਕੀਮ ਦਾ ਲਾਭ ਕਿਸ ਵਰਗ ਨੂੰ ਮਿਲੇਗਾ। ਤੁਹਾਨੂੰ ਦੱਸ ਦੇਈਏ ਕੀ ਹੁਣ ਸਰਕਾਰ ਵੱਲੋਂ ਬਿਜਲੀ ਸਕੀਮ ਵਿੱਚ ਕੁਝ ਸ਼ਰਤਾਂ ਨੂੰ ਹਟਾ ਦਿੱਤਾ ਗਿਆ ਹੈ।

ਜਿਸ ਤੋਂ ਬਾਅਦ ਹੁਣ BPL ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਮਿਲੇਗੀ ਅਤੇ ਇਸਦੇ ਨਾਲ ਹੀ SC, BC ਅਤੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਵੀ ਹਰ ਬਿੱਲ ‘ਤੇ 600 ਯੂਨਿਟ ਬਿਜਲੀ ਮੁਫਤ ਮਿਲੇਗੀ। ਇਸ ਸਬੰਧੀ ਸਰਕਾਰ ਵੱਲੋਂ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਪੱਤਰ ਵੀ ਭੇਜ ਦਿੱਤਾ ਗਿਆ ਹੈ। ਹੁਣ ਤੱਕ ਸਰਕਾਰ ਵੱਲੋਂ ਕਈ ਸ਼ਰਤਾਂ ਰੱਖੀਆਂ ਗਈਆਂ ਸਨ ਜਿਸ ਕਾਰਨ ਕਈ ਵਰਗ ਦੇ ਲੋਕਾਂ ਵਿੱਚ ਰੋਸ ਸੀ।

ਪਰ ਹੁਣ ਸਰਕਾਰ ਵੱਲੋਂ ਇਨ੍ਹਾਂ ਸ਼ਰਤਾਂ ਨੂੰ ਹਟਾ ਦਿੱਤਾ ਗਿਆ ਹੈ। ਜਾਣਕਾਰੀ ਦੇ ਅਨੁਸਾਰ ਹੁਣ ਸਰਕਾਰ ਵੱਲੋਂ ਮੁਫਤ ਬਿਜਲੀ ‘ਚ 1 ਕਿਲੋਵਾਟ ਦੀ ਸ਼ਰਤ ਨੂੰ ਵੀ ਹਟਾ ਦਿੱਤਾ ਗਿਆ ਹੈ। ਯਾਨੀ ਹੁਣ ਤੁਹਾਡਾ ਕੁਨੈਕਸ਼ਨ ਕਿੰਨੇ ਵੀ ਕਿਲੋਵਾਟ ਹੋਵੇ, ਤੁਹਾਨੂੰ ਹਰ ਹਾਲਤ ਵਿੱਚ 600 ਯੂਨਿਟ ਬਿਜਲੀ ਮੁਫ਼ਤ ਮਿਲੇਗੀ।