ਕਿਸਾਨਾਂ ਨੇ ਛੇੜੀ ਆਰ-ਪਾਰ ਦੀ ਲੜਾਈ, ਇਨ੍ਹਾਂ ਥਾਵਾਂ ‘ਤੇ ਹੋ ਰਿਹਾ ਹੈ ਜਬਰਦਸਤ ਵਿਰੋਧ

ਪਿਛਲੇ ਕਈ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਖੇਤੀ ਬਿੱਲਾਂ ਨੂੰ ਲੈਕੇ ਸੰਘਰਸ਼ ਕਰ ਰਹੇ ਹਨ। ਪਰ ਕੇਂਦਰ ਸਰਕਾਰ ਵੱਲੋਂ ਫਿਰ ਵੀ ਕਿਸੇ ਤਰਾਂ ਦੀ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ। ਇਸੇ ਕਾਰਨ ਹੁਣ ਕਿਸਾਨਾਂ ਨੇ ਆਰ-ਪਾਰ ਦੀ ਲੜਾਈ ਹੋਰ ਤੇਜ਼ ਹੋ ਵੀ ਤੇਜ਼ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਪੰਜਾਬ ਦੇ ਅੰਮ੍ਰਿਤਸਰ ਜਿਲ੍ਹੇ ਵਿੱਚ ਕਿਸਾਨ ਅਪਣੇ ਹੱਥਾਂ ਵਿਚ ਕਿਰਪਾਨਾਂ ਲੈ ਕੇ ਸੜਕਾਂ ‘ਤੇ ਉਤਰ ਆਏ ਹਨ। ਕਿਸਾਨਾਂ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਲਗਾਤਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਨਾਲ ਹੀ ਕਿਸਾਨ ਸੜਕਾਂ ਜਾਮ ਕਰਕੇ ਆਵਾਜਾਈ ਨੂੰ ਰੋਕ ਰਹੇ ਹਨ ਅਤੇ ਲੋਕ ਸਭ ਵਿੱਚ ਪਾਸ ਹੋਏ ਖੇਤੀਬਾੜੀ ਬਿਲਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਇਸੇ ਤਰਾਂ ਹਰਿਆਣਾ ਦੇ ਰੋਹਤਕ ਦੇ ਕਿਸਾਨ ਅੱਜ ਸੜਕਾਂ ‘ਤੇ ਉੱਤਰੇ ਹਨ ਅਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਨਵੇਂ ਬਿਲ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨਵੇਂ ਕਾਨੂੰਨ ਲਾਗੂ ਕਰਕੇ MSP ਨੂੰ ਖਤਮ ਕਰਨਾ ਚਾਹੁੰਦੀ ਹੈ ਅਤੇ ਕਿਸਾਨ ਨੂੰ ਪ੍ਰਾਈਵੇਟ ਕੰਪਨੀਆਂ ਦੇ ਹੱਥ ਵਿਚ ਸੌਂਪਣਾ ਚਾਹੁੰਦੀ ਹੈ।

ਕਿਸਾਨਾਂ  ਦੇ ਨਾਲ ਨਾਲ ਕਈ ਥਾਈਂ ਆੜ੍ਹਤੀਆਂ ਨੇ ਵੀ ਬਿਲਾਂ ਖਿਲਾਫ ਅਵਾਜ਼ ਬੁਲੰਦ ਕੀਤੀ ਹੈ। ਜਾਣਕਾਰੀ ਦੇ ਅਨੁਸਾਰ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਖੇਤੀਬਾੜੀ ਬਿਲਾਂ ਦਾ ਵਿਰੋਧ ਪੂਰੇ ਦੇਸ਼ ਵਿੱਚ ਲਗਭਗ 250 ਕਿਸਾਨ ਜਥੇਬੰਦੀਆਂ ‘ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ’ ਦੇ ਨਾਮ ਹੇਠ ਕਰ ਰਹੀਆਂ ਹਨ। ਇਸ ਵਿੱਚ ਸ਼ਾਮਲ ਪੰਜਾਬ ਦੀਆਂ 10 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੂਰਾ ‘ਪੰਜਾਬ-ਬੰਦ’ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ।

ਇਸਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਖੇਤੀ ਬਿੱਲਾਂ ਦਾ ਵਿਰੋਧ ਪੰਜਾਬ ਦੀਆਂ ਕਈ ਸਿਆਸੀ ਪਾਰਟੀਆਂ ਵੱਲੋਂ ਵੀ ਵੱਡੇ ਪੱਧਰ ‘ਤੇ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਹਾ ਹੈ ਕਿ ਇਹ ਖੇਤੀ ਆਰਡੀਨੈਂਸ ਕੇਂਦਰ ਸਰਕਾਰ ਦੀ ‘ਕਿਸਾਨ ਮਾਰੂ, ਪੰਜਾਬ ਮਾਰੂ’ ਸਾਜ਼ਿਸ਼ ਦਾ ਹਿੱਸਾ ਹਨ ਅਤੇ ਪੰਜਾਬ ਦੇ ਕਿਸਾਨਾਂ ਨੂੰ ਇਹਨਾਂ ਬਿਲਾਂ ਦੇ ਆਉਣ ਨਾਲ ਬਹੁਤ ਭਾਰੀ ਨੁਕਸਾਨ ਹੋਵੇਗਾ।

Leave a Reply

Your email address will not be published. Required fields are marked *