ਵੱਡੀ ਖੁਸ਼ਖਬਰੀ! ਇਨ੍ਹਾਂ ਦੇਸ਼ਾਂ ਲਈ ਹੁਣ ਜਲਦ ਸ਼ੁਰੂ ਹੋਵੇਗੀ ਹਵਾਈ ਯਾਤਰਾ, ਲੋਕਾਂ ਨੂੰ ਲੱਗਣਗੀਆਂ ਮੌਜ਼ਾਂ

ਕੋਰੋਨਾ ਵਾਇਰਸ ਦੇ ਕਾਰਨ ਪਿਛਲੇ ਕਈ ਮਹੀਨਿਆਂ ਤੋਂ ਅੰਤਰਰਾਸ਼ਟਰੀ ਉਡਾਣਾਂ ਬੰਦ ਹਨ ਪਰ ਹੁਣ ਜਲਦੀ ਹੀ ਇਨ੍ਹਾਂ ਨੂੰ ਦੋਬਾਰਾ ਚਲਾਇਆ ਜਾ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਭਾਰਤ ਵੱਲੋਂ ਅੰਤਰਰਾਸ਼ਟਰੀ ਉਡਾਣਾਂ ਲਈ ਦੁਵੱਲੇ ਅਸਥਾਈ ਪ੍ਰਬੰਧ ਸਥਾਪਤ ਕਰਨ ਲਈ ਆਸਟਰੇਲੀਆ, ਜਾਪਾਨ ਅਤੇ ਸਿੰਗਾਪੁਰ ਸਣੇ 13 ਦੇਸ਼ਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

ਇਸੇ ਤਰਾਂ ਕੁਝ ਪਾਬੰਦੀਆਂ ਨਾਲ ਦੋਵਾਂ ਦੇਸ਼ਾਂ ਦੀਆਂ ਅੰਤਰ ਰਾਸ਼ਟਰੀ ਉਡਾਣਾਂ ਚੱਲ ਸਕਦੀਆਂ ਹਨ। ਪੁਰੀ ਵੱਲੋਂ ਇਸ ਸਬੰਧੀ ਇਹ ਟਵੀਟ ਵੀ ਕੀਤਾ ਗਿਆ ਹੈ ਕਿ ਭਾਰਤ ਨੇ ਗੁਆਂਢੀ ਦੇਸ਼ਾਂ ਸ੍ਰੀਲੰਕਾ, ਬੰਗਲਾਦੇਸ਼, ਅਫਗਾਨਿਸਤਾਨ, ਨੇਪਾਲ ਅਤੇ ਭੂਟਾਨ ਨਾਲ ਵੀ ਅਜਿਹੇ ਪ੍ਰਬੰਧਾਂ ਲਈ ਪ੍ਰਸਤਾਵ ਦਿੱਤੇ ਹਨ।

ਜਦਕਿ ਅਮਰੀਕਾ, ਬ੍ਰਿਟੇਨ, ਫਰਾਂਸ, ਜਰਮਨੀ, ਯੂਏਈ, ਕਤਰ ਅਤੇ ਮਾਲਦੀਵ ਨਾਲ ਜੁਲਾਈ ਤੋਂ ਹੀ ਭਾਰਤ ਨੇ ਅਜਿਹੇ ਸਮਝੌਤੇ ਕੀਤੇ ਹਨ। ਦੱਸ ਦਈਏ ਕਿ ਭਾਰਤ ਵਿਚ ਲੌਕਡਾਊਨ ਕਾਰਨ ਲਗਭਗ ਦੋ ਮਹੀਨੇ ਬਾਅਦ 25 ਮਈ ਨੂੰ ਘਰੇਲੂ ਯਾਤਰੀਆਂ ਦੀਆਂ ਉਡਾਣਾਂ ਮੁੜ ਸ਼ੁਰੂ ਹੋਈਆਂ ਸਨ। ਭਾਰਤ ਸਮੇਤ ਬਾਕੀ ਦੇਸ਼ਾਂ ਵੱਲੋਂ ਵੀ ਲਗਾਈਆਂ ਗਈਆਂ ਪਾਬੰਦੀਆਂ ਕਾਰਨ ਹਵਾਬਾਜ਼ੀ ਖੇਤਰ ਬਹੁਤ ਪ੍ਰਭਾਵਤ ਹੋਇਆ ਹੈ।

ਇਸੇ ਕਾਰਨ ਖਰਚਿਆਂ ਨੂੰ ਘੱਟ ਕਰਨ ਲਈ ਭਾਰਤ ਦੀਆਂ ਸਾਰੀਆਂ ਏਅਰਲਾਈਨਾਂ ਵੱਲੋਂ ਕਈ ਕਦਮ ਚੁੱਕੇ ਗਏ ਹਨ। ਹੁਣ ਜੇਕਰ ਭਾਰਤ ਵੱਲੋਂ ਇਨ੍ਹਾਂ 13 ਦੇਸ਼ਾਂ ਨਾਲ ਸਬੰਧ ਸਥਾਪਤ ਕਰ ਲਏ ਜਾਂਦੇ ਹਨ ਤਾਂ ਜਲਦੀ ਹੀ ਇਨ੍ਹਾਂ ਦੇਸ਼ਾਂ ਨੂੰ ਭਾਰਤ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ ਅਤੇ ਲੋਕ ਵਿਦੇਸ਼ ਜਾ ਸਕਦੇ ਹਨ।