ਕੈਨੇਡਾ ਜਾਣ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਖੁਸ਼ਖਬਰੀ! ਟਰੂਡੋ ਸਰਕਾਰ ਨੇ ਕਰ ਦਿੱਤਾ ਇਹ ਵੱਡਾ ਐਲਾਨ

ਵੱਡੀ ਗਿਣਤੀ ਵਿਚ ਪੰਜਾਬ ਦੇ ਨੌਜਵਾਨ ਕੈਨੇਡਾ ਵੱਲ ਨੂੰ ਜਾ ਰਹੇ ਸਨ ਪਰ ਕੋਰੋਨਾ ਮਹਾਮਾਰੀ ਦੇ ਕਾਰਨ ਕੈਨੇਡਾ ਜਾਣ ਦਾ ਸੁਪਨਾ ਦੇਖ ਰਹੇ ਨੌਜਵਾਨ ਪਿਛਲੇ ਕਈ ਮਹੀਨਿਆਂ ਤੋਂ ਚਿੰਤਾ ਵਿੱਚ ਸਨ। ਪਰ ਤੁਹਾਨੂੰ ਦੱਸ ਦੇਈਏ ਕਿ ਹੁਣ ਪੰਜਾਬ ਸਮੇਤ ਭਾਰਤ ਦੇ ਹਜ਼ਾਰਾਂ ਨੌਜਵਾਨ,ਜਿਹੜੇ ਆਪਣੇ ਕੈਨੇਡਾ ਜਾ ਕੇ ਪੜ੍ਹਾਈ ਕਰਨ ਦੇ ਸੁਪਨੇ ਨੂੰ ਲੈ ਕੇ ਚਿੰਤਤ ਸਨ, ਉਨ੍ਹਾਂ ਲਈ ਇੱਕ ਬਹੁਤ ਵੱਡੀ ਖੁਸ਼ਖਬਰੀ ਹੈ।

ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਦੇ ਬਰੈਂਪਟਨ ਤੋਂ ਸੰਸਦ ਮੈਂਬਰ ਸੋਨੀਆ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋੋਨਾ ਮਹਾਮਾਰੀ ਕਾਰਨ ਲੱਗੀਆਂ ਪਾਬੰਦੀਆਂ ਨੂੰ ਦੇਖਦੇ ਹੋਏ ਕੈਨੇਡਾ ਤੋਂ ਬਾਹਰ ਕਿਸੇ ਵੀ ਮੁਲਕ ‘ਚ ਆਨਲਾਈਨ ਪੜ੍ਹਾਈ ਕਰ ਰਹੇ ਵਿਦਿਆਰਥੀ ਜਿਹੜੇ ਪਹਿਲਾਂ ਹੀ ਕੈਨੇਡਾ ਦੀਆਂ ਵਿੱਦਿਅਕ ਸੰਸਥਾਵਾਂ ‘ਚ ਦਾਖਲਾ ਲੈ ਚੁੱਕੇ ਹਨ, ਉਹ ਪਾਬੰਦੀਆਂ ਹਟਣ ਤੋਂ ਬਾਅਦ ਜਰੂਰੀ ਸ਼ਰਤਾਂ ਨੂੰ ਪੂਰਾ ਕਰ ਕੈਨੇਡਾ ਪੜ੍ਹਾਈ ਲਈ ਆ ਸਕਦੇ ਹਨ।

ਇਸ ਖ਼ਬਰ ਨਾਲ ਉਨ੍ਹਾਂ ਨੌਜਵਾਨਾਂ ਅਤੇ ਮਾਪਿਆਂ ਨੂੰ ਸੁਖ ਦਾ ਸਾਹ ਮਿਲੇਗਾ ਜਿਹੜੇ ਕੋਰੋਨਾ ਲਾਕ ਡਾਊਨ ਤੋਂ ਪਹਿਲਾਂ ਕੈਨੇਡਾ ਦੇ ਵਿਦਿਅਕ ਅਦਾਰਿਆਂ ਵਿੱਚ ਦਾਖਲਾ ਲੈ ਚੁੱਕੇ ਹਨ ਪਰ ਇੱਕਦਮ ਸਭਕੁਝ ਬੰਦ ਹੋ ਜਾਣ ਕਾਰਨ ਕੈਨੇਡਾ ਨਹੀਂ ਜਾ ਸਕੇ। ਨਾਲ ਹੀ ਤੁਹਾਨੂੰ ਦੱਸ ਦੀਏ ਕਿ ਕੈਨੇਡਾ ਸਰਕਾਰ ਵੱਲੋਂ ਕਾਰੋਬਾਰੀਆਂ ਅਤੇ ਨੌਕਰੀ ਦੀ ਸੁਰੱਖਿਆ ਲਈ ਕੈਨੇਡਾ ਐਮਰਜੈਂਸੀ ਵੇਜ ਸਬਸਿਡੀ ਪ੍ਰੋਗਰਾਮ ਨੂੰ ਇਸ ਸਾਲ ਦਸੰਬਰ ਤੱਕ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

ਇਸ ਫੈਸਲੇ ਨਾਲ ਕਾਰੋਬਾਰੀਆਂ ਨੂੰ ਆਪਣੇ ਮੁਲਾਜ਼ਮਾਂ ਨੂੰ ਨੌਕਰੀ ‘ਤੇ ਬਣਾਈ ਰੱਖਣ ‘ਚ ਸਹਾਇਤਾ ਮਿਲੇਗੀ ਅਤੇ ਕਿਸੇ ਦੀ ਨੌਕਰੀ ਨਹੀਂ ਜਾ ਸਕੇਗੀ। ਇਸ ਯੋਜਨਾ ਤਹਿਤ ਕਾਰੋਬਾਰੀਆਂ ਨੂੰ ਉਨ੍ਹਾਂ ਦੇ ਮੁਲਾਜ਼ਮਾਂ ਦੀ ਤਨਖਾਹ ਦਾ ਖ਼ਰਚਾ ਚੁੱਕਣ ਲਈ 75 ਫ਼ੀਸਦੀ ਤਨਖਾਹ ਦੇ ਬਰਾਬਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।