ਖਿੱਚ ਲਓ ਤਿਆਰੀਆਂ, ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਲਈ ਕਰ ਦਿੱਤਾ ਇਹ ਵੱਡਾ ਐਲਾਨ

ਚੰਗੀ ਪੜ੍ਹਾਈ ਦੇ ਬਾਅਦ ਵੀ ਨੌਕਰੀ ਨਾ ਮਿਲਣ ਦੇ ਕਾਰਨ ਪੰਜਾਬ ਦੇ ਨੌਜਵਾਨਾਂ ਨੂੰ ਦਰ ਦਰ ਦੀਆ ਠੋਕਰਾਂ ਕਹਾਣੀਆਂ ਪੈ ਰਹੀਆਂ ਹਨ ਅਤੇ ਇਸੇ ਕਾਰਨ ਪੰਜਾਬ ਦੇ ਜਿਆਦਾਤਰ ਨੌਜਵਾਨ ਵਿਦੇਸ਼ਾਂ ਵੱਲ ਨੂੰ ਭੱਜਦੇ ਹਨ। ਪਰ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਇੱਕ ਵੱਡੀ ਖੁਸ਼ਖਬਰੀ ਦੇ ਦਿੱਤੀ ਗਈ ਹੈ। ਜਿਸ ਨਾਲ ਪੰਜਾਬ ਦੇ ਨੌਜਵਾਨਾਂ ਵਿੱਚ ਖੁਸ਼ੀ ਦੀ ਲਹਿਰ ਛਾ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ ਜਿਥੇ ਇੱਕ ਪਾਸੇ ਸੂਬਾ ਸਰਕਾਰ ਘਰ- ਘਰ ਰੋਜ਼ਗਾਰ ਮਿਸ਼ਨ ਦੇ ਤਹਿਤ ਨੌਜਵਾਨਾਂ ਨੂੰ ਲਗਾਤਾਰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਰਹੀ ਹੈ, ਉੱਥੇ ਹੀ ਹੁਣ ਜਿਹੜੇ ਨੌਜਵਾਨ ਫੌਜ ਵਿੱਚ ਜਾਣਾ ਚਾਹੁੰਦੇ ਹਨ ਉਨ੍ਹਾਂ ਲਈ ਭਰਤੀ ਖੋਲ੍ਹ ਦਿੱਤੀ ਗਈ ਹੈ। ਜਾਣਕਾਰੀ ਦੇ ਅਨੁਸਾਰ ਇਸ ਭਰਤੀ ਦੀ ਪੂਰੀ ਪ੍ਰਕਿਰਿਆ 15 ਸਤੰਬਰ ਤੋਂ 24 ਸਤੰਬਰ 2020 ਤੱਕ ਕੈਪਟਨ ਸੁੰਦਰ ਸਿੰਘ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਹੋਵੇਗੀ।

ਇਸ ਭਰਤੀ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਿਰੋਜ਼ਪੁਰ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਜੋ ਨੌਜਵਾਨ ਇਸ ਭਰਤੀ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਹਨ ਉਨ੍ਹਾਂ ਲਈ 10ਵੀਂ ਅਤੇ 12ਵੀਂ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣੀ ਜ਼ਰੂਰੀ ਹੈ, ਨੌਜਵਾਨ www.joinindianarmy.nic.in ਵੈਬਸਾਈਟ ਉੱਤੇ ਜਾਕੇ ਮਿਤੀ 30 ਅਗਸਤ 2020 ਤੋਂ ਪਹਿਲਾਂ ਪਹਿਲਾਂ ਕਰਵਾ ਸਕਦੇ ਹਨ।

ਨਾਲ ਹੀ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਭਰਤੀ ਵਿੱਚ ਸੋਲਜਰ ਜਨਰਲ ਡਿਊਟੀ ਲਈ ਉਮਰ ਹੱਦ 17 ਤੋਂ 21 ਸਾਲ ਤੱਕ ਅਤੇ ਸੋਲਜਰ ਟੈਕਨੀਕਲ, ਸੋਲਜਰ ਨਰਸਿੰਗ ਅਸਿਸਟੈਂਟ ਤੇ ਸੋਲਜਰ ਕਲਰਕ ਅਤੇ ਸਟੋਰ ਕੀਪਰ ਲਈ ਉਮਰ ਹੱਦ 17 ਤੋਂ 23 ਸਾਲ ਤੱਕ ਹੈ। ਜਿਆਦਾ ਜਾਣਕਾਰੀ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੇ ਦੇ ਹੈਲਪ-ਲਾਈਨ ਨੰਬਰ 94654-74122 ‘ਤੇ ਸੰਪਰਕ ਕਰ ਸਕਦੇ ਹਨ।