ਕੈਪਟਨ ਵੱਲੋਂ ਕਰਜ਼ਾ ਮੁਆਫ਼ੀ ਦਾ ਦੂਸਰਾ ਪੜਾਅ ਸ਼ੁਰੂ, ਹੁਣ ਇਨ੍ਹਾਂ ਕਿਸਾਨਾਂ ਨੂੰ ਮਿਲੇਗਾ ਕਰਜ਼ਾ ਮੁਆਫ਼ੀ ਦਾ ਲਾਭ

ਚੋਣ ਮਨੋਰਥ ਪੱਤਰ ‘ਚ ਦਿੱਤੇ ਵਾਅਦੇ ਅਨੁਸਾਰ ਕੈਪਟਨ ਸਰਕਾਰ ਵਲੋਂ ਕਿਸਾਨਾਂ ਦੇ ਕਰਜ਼ ਮੁਆਫ਼ ਕੀਤੇ ਜਾ ਰਹੇ ਹਨ, ਕੈਪਟਨ ਸਰਕਾਰ ਵਲੋਂ ਪਹਿਲੇ ਪੜਾਅ ਵਿਚ ਵੱਖ ਵੱਖ ਜਿਲਿਆ ਦੇ ਕਿਸਾਨਾਂ ਦੇ ਫ਼ਸਲੀ ਕਰਜ਼ੇ ਮਾਫ ਕੀਤੇ ਗਏ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਪੈਰਾ ਸਿਰ ਕਰਨ ਦਾ ਦਾਅਵਾ ਕੀਤਾ ਤੇ ਕੇਂਦਰ ਸਰਕਾਰ ‘ਤੇ ਕਿਸਾਨਾਂ ਦੀ ਬਾਂਹ ਨਾ ਫੜ੍ਹਨ ਦੇ ਇਲਜ਼ਾਮ ਵੀ ਲਗਾਏ। ਹੁਣ ਕੈਪਟਨ ਸਰਕਾਰ ਕਿਸਾਨ ਕਰਜ਼ਾ ਮੁਕਤੀ ਯੋਜਨਾ ਦੇ ਦੂਜੇ ਪੜ੍ਹਾਅ ਤਹਿਤ ਕਿਸਾਨਾਂ ਦੇ ਕਰਜ਼ੇ ਮਾਫ ਕਰਨ ਜਾ ਰਹੇ ਹਨ,

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਆਪਣੇ ਪੁਰਿਖ਼ਆਂ ਦੇ ਪਿੰਡ ਮਹਿਰਾਜ ਵਿਖੇ ਨਾ ਕੇਵਲ ਪੁੱਜ ਰਹੇ ਹਨ ਬਲਕਿ ਉਹ 22 ਜਨਵਰੀ ਨੂੰ ਇਸ ਧਰਤੀ ਤੋਂ ਆਪਣੇ ਚੁਣਾਵੀਂ ਵਾਅਦੇ ਕਿਸਾਨ ਕਰਜ਼ਾ ਮੁਕਤੀ ਯੋਜਨਾ ਦੇ ਦੂਜੇ ਪੜ੍ਹਾਅ ਤਹਿਤ ਸਹਿਕਾਰੀ ਤੇ ਵਪਾਰਕ ਬੈਂਕਾਂ ਦੇ ਕਰਜ਼ਦਾਰ ਤੇ 2.5 ਤੋਂ 5 ਏਕੜ ਜ਼ਮੀਨ ਵਾਲੇ ਬਠਿੰਡਾ ਦੇ 11, 328 ਛੋਟੇ ਕਿਸਾਨਾਂ ਨੂੰ 71.34 ਕਰੋੜ ਰੁਪਏ ਦੀ ਕਰਜ਼ਾ ਰਾਹਤ ਪ੍ਰਦਾਨ ਕਰਨਗੇ, ਜਿੰਨ੍ਹਾਂ ‘ਚ 10250 ਛੋਟੇ ਕਿਸਾਨ ਸਹਿਕਾਰੀ ਬੈਂਕਾਂ ਨਾਲ ਸਬੰਧਿਤ ਹਨ, ਜਿਨ੍ਹਾਂ ਨੂੰ 57.98 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਜਾਵੇਗੀ |

ਇਸੇ ਤਰ੍ਹਾਂ ਵਪਾਰਕ ਬੈਂਕਾਂ ਨਾਲ ਸਬੰਧਿਤ 1078 ਛੋਟੇ ਕਿਸਾਨਾਂ ਨੂੰ 13.36 ਕਰੋੜ ਰੁਪਏ ਦੇ ਕਰਜ਼ਾ ਰਾਹਤ ਪ੍ਰਮਾਣ ਪੱਤਰ ਸੌਾਪੇ ਜਾਣਗੇ | ਅੱਜ ਪਿੰਡ ਮਹਿਰਾਜ ਵਿਖੇ ਹੋਣ ਜਾ ਰਹੇ ਕਰਜ਼ਾ ਮੁਕਤੀ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁੱਜੇ ਡਿਪਟੀ ਕਮਿਸ਼ਨਰ ਬਠਿੰਡਾ ਪ੍ਰਨੀਤ ਭਾਰਦਵਾਜ ਨੇ ਦੱਸਿਆ ਕਿ ਇਸ ਪ੍ਰੋਗਰਾਮ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜਿਸ ਤਹਿਤ ਐਸ.ਐਸ.ਪੀ. ਡਾ. ਨਾਨਕ ਸਿੰਘ ਨੂੰ ਸਮਾਗਮ ਵਿਚ ਸੁਰੱਖਿਆ ਦੇ ਪ੍ਰਬੰਧ ਤੇ ਸਮਾਗਮ ਵਾਲੇ ਦਿਨ ਨਿਰਵਿਘਨ ਆਵਾਜਾਈ ਲਈ ਬਦਲਵੇਂ ਰੂਟ ਵੀ ਉਲੀਕਣ ਲਈ ਵੀ ਕਿਹਾ ਗਿਆ ਹੈ |