ਕਿਸਾਨਾਂ ਦੇ ਵਿਰੋਧ ਤੋਂ ਡਰਦਿਆਂ ਸਰਕਾਰ ਨੇ ਕਿਸਾਨਾਂ ਤੋਂ ਗੁਪਤ ਰੱਖਿਆ ਇਹ ਵੱਡਾ ਫੈਂਸਲਾ

ਕੇਂਦਰ ਸਰਕਾਰ ਨੇ ਅੱਜ ਕਿਸਾਨਾਂ ਨੂੰ ਰਾਹਤ ਦੇਣ ਲਈ ਝੋਨੇ ਤੇ ਦਾਲਾਂ ਸਮੇਤ ਸਾਉਣੀ ਦੀਆਂ 14 ਫ਼ਸਲਾਂ ਦੇ ਸਮਰਥਨ ਮੁੱਲ ਨੂੰ ਹਰੀ ਝੰਡੀ ਦੇ ਦਿੱਤੀ ਹੈ ਹਾਲਾਂਕਿ ਕਿਸਾਨਾਂ ਦੇ ਚੱਲ ਰਹੇ ਵਿਰੋਧ ਕਾਰਨ ਅਜੇ ਫ਼ੈਸਲਾ ਗੁਪਤ ਰੱਖਿਆ ਗਿਆ ਹੈ |

ਇਸਦਾ ਕਾਰਨ ਇਹ ਹੋ ਸਕਦਾ ਹੈ ਕੇ ਸਰਕਾਰ ਨੂੰ ਡਰ ਹੈ ਕੇ ਪਹਿਲਾਂ ਹੀ ਸਰਕਾਰ ਤੋਂ ਅਸੰਤੁਸ਼ਟ ਕਿਸਾਨ ਸਮਰਥਨ ਮੁੱਲ ਹੋਰ ਵਧਾਉਣ ਦੀ ਮੰਗ ਤੇ ਅੜ੍ਹ ਸਕਦੇ ਹਨ |ਤੇ ਮਹਾਰਾਸ਼ਟਰ ਤੇ ਮੱਧ ਪ੍ਰਦੇਸ਼ ਦੇ ਕਿਸਾਨ ਅੰਦੋਲਨ ਨੂੰ ਹੋਰ ਹਵਾ ਮਿਲ ਸਕਦੀ ਹੈ ।

ਜ਼ਿਕਰਯੋਗ ਹੈ ਕਿ ਅਗਲੇ ਮਹੀਨੇ ਤੋਂ ਦੇਸ਼ ਵਿਚ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਜ਼ੋਰ-ਸ਼ੋਰ ਨਾਲ ਸ਼ੁਰੂ ਹੋਣ ਵਾਲੀ ਹੈ | ਭਾਵੇਂ ਕਿ ਸਾਉਣੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ‘ਚ ਕੀਤੇ ਗਏ ਵਾਧੇ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਪਰ ਸੂਤਰਾਂ ਦਾ ਕਹਿਣਾ ਹੈ ਕਿ ਕੈਬਨਿਟ ਨੇ ਸਾਲ 2017-18 ਲਈ ਖੇਤੀਬਾੜੀ ਮੰਤਰਾਲੇ ਵੱਲੋਂ ਕੀਤੀਆਂ ਸ਼ਿਫਾਰਿਸ਼ਾਂ ਅਨੁਸਾਰ ਹੀ ਸਮਰਥਨ ਮੁੱਲ ‘ਚ ਵਾਧਾ ਕੀਤਾ ਹੈ |

ਜ਼ਿਕਰਯੋਗ ਹੈ ਕਿ ਇਹ ਫ਼ੈਸਲਾ ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਦੇ ਕਿਸਾਨਾਂ ਵੱਲੋਂ ਕਰਜ਼ਾ ਮੁਆਫ਼ੀ ਲਈ ਕੀਤੇ ਜਾ ਰਹੇ ਅੰਦੋਲਨ ਵਿਚਾਲੇ ਕੀਤਾ ਗਿਆ ਹੈ ਹਾਲਾਂਕਿ ਕਿ ਇਹ ਅਜੇ ਸਪੱਸ਼ਟ ਨਹੀਂ ਕਿ ਐਮ. ਐਸ. ਪੀ. ‘ਚ ਕੀਤਾ ਵਾਧਾ ਕਿਸਾਨਾਂ ਨੂੰ ਰਾਹਤ ਦੇਵੇਗਾ ਜਾਂ ਨਹੀਂ |

ਜ਼ਿਕਰਯੋਗ ਹੈ ਕਿ ਖੇਤੀ ਮੰਤਰਾਲੇ ਨੇ ਝੋਨੇ ਦੇ ਸਮਰਥਨ ਮੁੱਲ ‘ਚ 80 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੀ ਸਿਫ਼ਾਰਿਸ਼ ਕੀਤੀ ਸੀ ਜਦੋਂ ਕਿ ਦਾਲਾਂ ਦੇ ਸਮਰਥਨ ਮੁੱਲ ‘ਚ 400 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੀ ਸਿਫਾਰਿਸ਼ ਕੀਤੀ ਸੀ |