ਅੱਜ ਤੋਂ ਪੂਰੇ ਦੇਸ਼ ਵਿੱਚ ਸ਼ੁਰੂ ਹੋਵੇਗਾ ਕਿਸਾਨ ਅੰਦੋਲਨ

ਕਿਸਾਨ ਸੰਗਠਨਾਂ ਨੇ ਮੰਦਸੌਰ ਘਟਨਾ ਖਿਲਾਫ਼ ਦੇਸ਼-ਵਿਆਪੀ ਹੜਤਾਲ ਤੇ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਲਈ ਹੈ | ਭਾਰਤੀ ਕਿਸਾਨ ਮਜ਼ਦੂਰ ਸੰਗਠਨ ਦੇ ਰਾਸ਼ਟਰੀ ਪ੍ਰਧਾਨ ਸ਼ਿਵ ਕੁਮਾਰ ਮੁਤਾਬਿਕ ਮੰਦਸੌਰ ਘਟਨਾ ਤੋਂ ਬਾਅਦ 62 ਕਿਸਾਨ ਸੰਗਠਨਾਂ ਨੇ ਬੈਠਕ ‘ਚ ਹਿੱਸਾ ਲਿਆ, ਜਿਸ ‘ਚ ਫੈਸਲਾ ਕੀਤਾ ਗਿਆ ਹੈ ਕਿ 11 ਜੂਨ ਐਤਵਾਰ ਤੋਂ ਪੂਰੇ ਦੇਸ਼ ‘ਚ ਅੰਦੋਲਨ ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ |

ਇਸਤੋਂ ਬਾਅਦ 16 ਜੂਨ ਨੂੰ ਸਾਰੇ ਰਾਸ਼ਟਰੀ ਰਾਜ ਮਾਰਗ 12 ਵਜੇ ਤੋਂ 3 ਵਜੇ ਤੱਕ ਬੰਦ ਰੱਖੇ ਜਾਣਗੇ | ਇਸ ਤੋਂ ਇਲਾਵਾ ਬੈਠਕ ‘ਚ ਫੈਸਲਾ ਲਿਆ ਗਿਆ ਕਿ ਮੰਦਸੌਰ ਘਟਨਾ ਨੂੰ ਲੈ ਕੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਤੇ ਸੁਪਰੀਮ ਕੋਰਟ ‘ਚ ਅਰਜ਼ੀ ਦਾਖਲ ਕੀਤੀ ਜਾਵੇਗੀ |