ਸਵੇਰੇ ਸਵੇਰੇ ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ, ਹਰ ਕਿਸਾਨ ਨੂੰ ਹੋਵੇਗਾ ਫਾਇਦਾ

ਪਸ਼ੂਪਾਲਕ ਕਿਸਾਨਾਂ ਲਈ ਇੱਕ ਵੱਡੀ ਖੁਸ਼ਖਬਰੀ ਹੈ ਕਿਉਂਕਿ ਹੁਣ ਦੁੱਧ ਦੇ ਰੇਟਾਂ ਵਿੱਚ ਵਾਧਾ ਹੋ ਗਿਆ ਹੈ। ਦੁੱਧ ਉਤਪਾਦਕ ਕਿਸਾਨਾਂ ਵੱਲੋਂ ਲਗਾਤਾਰ ਇਹ ਮੰਗ ਕੀਤੀ ਜਾ ਰਹੀ ਸੀ ਕਿ ਦੁੱਧ ਦੀ ਕੀਮਤ ਵਿਚ ਵਾਧਾ ਕੀਤਾ ਜਾਵੇ। ਕਿਉਂਕਿ ਹਰ ਸਾਲ ਫੀਡ ਦੀਆਂ ਕੀਮਤਾਂ ਅਤੇ ਹੋਰ ਲਾਗਤ ਵੀ ਵਧਦੀ ਜਾ ਰਹੀ ਹੈ ਪਰ ਦੁੱਧ ਦੇ ਰੇਟਾਂ ਵਿੱਚ ਵਾਧਾ ਨਹੀਂ ਹੋ ਰਿਹਾ ਸੀ।

ਪਸ਼ੂਪਾਲਕ ਕਿਸਾਨਾਂ ਦਾ ਕਹਿਣਾ ਹੈ ਕਿ ਵੱਧ ਰਹੀ ਮਹਿੰਗਾਈ ਕਾਰਨ ਪਸ਼ੂਆਂ ਦਾ ਚਾਰਾ ਵੀ ਬਹੁਤ ਮਹਿੰਗਾ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਸਹਿਕਾਰਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਨੇ ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਲਈ ਇਕ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਅੱਜ ਯਾਨੀ 1 ਅਪ੍ਰੈਲ, 2022 ਤੋਂ ਦੁੱਧ ਦੀ ਖਰੀਦ ਕੀਮਤ ਵਿੱਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ ਕਰ ਦਿੱਤਾ ਹੈ।

ਇਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਇਹ ਵੀ ਕਿਹਾ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਸੀ ਨਾਲ ਹੀ ਪਸ਼ੂ ਖੁਰਾਕ ਵਿੱਚ ਵਰਤੇ ਜਾਣ ਵਾਲੇ ਕੱਚੇ ਮਾਲ ਦੀਆਂ ਕੀਮਤਾਂ ਵੀ ਅਸਮਾਨ ਛੂਹ ਰਹੀਆਂ ਹਨ, ਜਿਸ ਕਾਰਨ ਕਿਸਾਨਾਂ ਦਾ ਮੁਨਾਫਾ ਘੱਟ ਰਿਹਾ ਸੀ। ਇਸੇ ਲਈ ਮਿਲਕਫੈਡ ਵਲੋਂ ਆਪਣੇ ਨਾਲ ਜੁੜੇ 2.5 ਲੱਖ ਦੁੱਧ ਉਤਪਾਦਕ ਕਿਸਾਨਾਂ ਦੀ ਆਮਦਨ ਵਧਾਉਣ ਲਈ ਦੁੱਧ ਦੇ ਰੇਤ ਵਿੱਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ ਕਰਨ ਦਾ ਫਗਾਇਲਾ ਲਿਆ ਗਿਆ ਹੈ।

ਉਨ੍ਹਾਂ ਵੱਲੋਂ ਸਰਵ ਦੁੱਧ ਉਤਪਾਦਕ ਕਿਸਾਨਾਂ ਨੂੰ ਇਹ ਅਪੀਲ ਕੀਤੀ ਗਈ ਕਿ ਉਹ ਵੇਰਕਾ ਦੀਆਂ ਪਿੰਡ ਪੱਧਰੀ ਦੁੱਧ ਸਹਿਕਾਰੀ ਸਭਾਵਾਂ ਨਾਲ ਜੁੜਨ ਅਤੇ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋਣ। ਨਾਲ ਹੀ ਉਨ੍ਹਾਂ ਕਿਹਾ ਕਿ ਦੁੱਧ ਦੇ ਭਾਅ ਵਧਾਉਣ ਨਾਲ ਨਾ ਸਿਰਫ ਮੌਜੂਦਾ ਦੁੱਧ ਉਤਪਾਦਕਾਂ ਦੀ ਕਮਾਈ ਵਧੇਗੀ, ਸਗੋਂ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨ ਵੀ ਇਸ ਧੰਦੇ ਨੂੰ ਅਪਣਾਉਣਗੇ।