ਹੁਣ ਪੰਜਾਬ ਦੇ ਹਰ ਪਿੰਡ ਵਿੱਚ ਮਿਲੇਗੀ ਇਹ ਸਹੂਲਤ

ਕੈਪਟਨ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਇਕ ਵੱਡੀ ਖੁਸ਼ਖਬਰੀ ਦਿੱਤੀ ਜਾ ਰਹੀ | ਹੁਣ ਪੰਜਾਬ ਦੇ ਪਿੰਡ ਪਿੰਡ ਵਿਚ ਇਕ ਜਰੂਰੀ ਸੁਵਿਧਾ ਦਿੱਤੀ ਜਾਵੇਗੀ ਜਿਸਦੀ ਪਿੰਡ ਦੇ ਵਿਚ ਬਹੁਤ ਲੋੜ ਸੀ ਨਾਲ ਹੀ ਇਸਦੇ ਨਾਲ ਰੋਜਗਾਰ ਵੀ ਵਧੇਗਾ |

2022 ਨੂੰ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਕੈਪਟਨ ਸਰਕਾਰ ਨੇ ਆਪਣੇ ਆਖਰੀ ਸਾਲ ਲੋਕਾਂ ਨੂੰ ਲਭਾਉਣ ਲਈ ਨਵੇਂ-ਨਵੇਂ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਤਹਿਤ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਕਈ ਅਹਿਮ ਫੈਸਲੇ ਲਏ ਜਿਨ੍ਹਾਂ ਵਿੱਚ ਇੱਕ ਪੇਂਡੂ ਨੌਜਵਾਨਾਂ ਨੂੰ 3000 ਮਿੰਨੀ ਬੱਸ ਪਰਮਿਟ ਦੇਣਾ ਹੈ। ਇਸਦੇ ਨਾਲ ਜਿਥੇ ਇਕ ਪਾਸੇ ਰੋਜਗਾਰ ਵਧੇਗਾ ਉਥੇ ਪਿੰਡਾਂ ਵਿਚੋਂ ਆਉਣਾ ਜਾਣਾ ਵੀ ਸੌਖਾ ਹੋ ਜਾਵੇਗਾ।

ਮੁੱਖ ਮੰਤਰੀ ਵੱਲੋਂ ਟਰਾਂਸਪੋਰਟ ਵਿਭਾਗ ਦੀ ਹਾਈਟੈੱਕ ਸੰਸਥਾ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਕੈਪਟਨ ਨੇ ਦੱਸਿਆ ਕਿ ਭਾਵੇਂ ਅੱਜ 3,000 ਪਰਮਿਟ ਸੌਂਪੇ ਜਾ ਰਹੇ ਹਨ ਪਰ ਇਸ ਸਾਲ ਵਿੱਚ 8,000 ਪਰਮਿਟ ਹੋਰ ਜਾਰੀ ਕੀਤੇ ਜਾਣਗੇ। ਇਸ ਤਰ੍ਹਾਂ ਸਾਲ ਦੇ ਅੰਤ ਤੱਕ ਕੁੱਲ 11,000 ਪਰਮਿਟ ਵੰਡੇ ਜਾਣਗੇ।

ਮੁੱਖ ਮੰਤਰੀ ਨੇ ਬੱਸ ਪਰਮਿਟ ਦੀ ਵੰਡ  ਸ਼ੁਰੂਆਤ ਕਰਦੇ ਹੋਏ ‘ਸੀਮਾ ਰਹਿਤ ਮਿਨੀ ਬੱਸ ਪਰਮਿਟ ਪਾਲਿਸੀ’ ਦਾ ਐਲਾਨ ਕੀਤਾ, ਜਿਸ ਤਹਿਤ ਪੇਂਡੂ ਨੌਜਵਾਨਾਂ ਲਈ ਅਜਿਹੇ ਪਰਮਿਟਾਂ ਲਈ ਅਪਲਾਈ ਕਰਨ ਵਾਸਤੇ ਕੋਈ ਸਮਾਂ-ਸੀਮਾ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸੰਕੇਤਕ ਤੌਰ ’ਤੇ 5 ਲਾਭਪਾਤਰੀਆਂ ਨੂੰ ਪਰਮਿਟ ਵੰਡ ਕੇ ਇਸ ਯੋਜਨਾ ਦੀ ਸ਼ੁਰੂਆਤ ਕਰ ਦਿੱਤੀ ਹੈ।

ਕੈਪਟਨ ਅਮਰਿੰਦਰ ਨੇ ਟਰਾਂਸਪੋਰਟ ਵਿਭਾਗ ਨੂੰ ਸਾਰੇ ਬੱਸ ਪਰਮਿਟਾਂ ਦੀਆਂ ਅਰਜ਼ੀਆਂ ਦੀ ਪ੍ਰਾਪਤੀ ਤੇ ਅਗਲੇਰੀ ਪ੍ਰਕਿਰਿਆ ਲਈ ਅਗਲੇ 3 ਮਹੀਨਿਆਂ ਵਿੱਚ  ਆਨਲਾਈਨ ਸੁਵਿਧਾ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਲੋਕਾਂ ਨੂੰ ਬਿਨਾ ਕਿਸੇ ਮੁਸ਼ਕਿਲ ਦੇ ਆਨਲਾਈਨ ਅਪਲਾਈ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਤੇ ਲਗਪਗ 12,384 ਅਰਜ਼ੀਆਂ ਪ੍ਰਾਪਤ ਹੋਈਆਂ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 15.50 ਕਰੋੜ ਰੁਪਏ ਦੀ ਲਾਗਤ ਨਾਲ ਵਹੀਕਲ ਲੋਕੇਸ਼ਨ ਟ੍ਰੈਕਿੰਗ (GPS) ਡਿਵਾਈਸ ਪ੍ਰਾਜੈਕਟ ਮਹਿਲਾਵਾਂ ਅਤੇ ਬੱਚਿਆਂ ਲਈ ਯਾਤਰਾ ਨੂੰ ਵਧੇਰੇ ਸੁਰੱਖਿਅਤ ਬਣਾਏਗਾ।

ਉਨ੍ਹਾਂ ਦੱਸਿਆ ਕਿ ਪਨਬੱਸ ਦੀਆਂ 100 ਫੀਸਦੀ ਬੱਸਾਂ ਤੇ PRTC ਦੀਆਂ 50 ਫੀਸਦੀ ਬੱਸਾਂ ਵਿੱਚ ਪਹਿਲਾਂ ਹੀ ਅਜਿਹੇ ਉਪਕਰਨ ਲਗਾਏ ਜਾ ਚੁੱਕੇ ਹਨ ਤੇ ਅਗਲੇ ਛੇ ਮਹੀਨਿਆਂ ਦੇ ਅੰਦਰ ਸਾਰੀਆਂ ਪੀਆਰਟੀਸੀ ਬੱਸਾਂ ਅੰਦਰ ਇਹ ਉਪਕਰਨ ਲਗਾ ਦਿੱਤੇ ਜਾਣਗੇ।

Leave a Reply

Your email address will not be published. Required fields are marked *