ਪੰਜਾਬ ਦੇ ਇਸ ਇਲਾਕੇ ਦੇ ਕਿਸਾਨ ਹੋ ਜਾਣ ਸਾਵਧਾਨ

ਬਹੁਤ ਸਾਰੇ ਪੰਜਾਬੀ ਨੌਜਵਾਨ ਜਿੱਥੇ ਨਸ਼ਿਆਂ ਦੀ ਦਲਦਲ ਵਿੱਚ ਧਸ ਰਹੇ ਹਨ ਉਥੇ ਹੀ ਬਾਕੀ ਰਹਿੰਦੇ ਨੌਜਵਾਨ ਬੇਰੋਜ਼ਗਾਰੀ ਦੀ ਮਾਰ ਝੱਲ ਰਹੇ ਹਨ। ਜਿਸ ਦੇ ਕਾਰਨ ਕਈ ਇਆਲਕੇਆਂ ਵਿੱਚ ਅਜਿਹੀਆਂ ਘਟਨਾਵਾਂ ਹੋ ਰਹੀਆਂ ਹਨ ਜਿਸ ਨਾਲ ਪੰਜਾਬ ਦੇ ਹਲਾਤਾਂ ਤੇ ਗਹਿਰਾ ਅਸਰ ਪੈ ਰਿਹਾ ਹੈ ਅਤੇ ਇਨ੍ਹਾਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋਇਆ ਹੈ। ਕਈ ਨਸ਼ੇੜੀਆਂ ਵੱਲੋਂ ਨਸ਼ੇ ਦੀ ਪੂਰਤੀ ਲਈ ਵੱਲੋਂ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ।

ਪੰਜਾਬ ਦੇ ਇੱਕ ਹੀ ਇਲਾਕੇ ਵਿੱਚ ਕੁਝ ਹੀ ਦਿੰਦਾਂ ਦੇ ਅੰਦਰ 20 ਤੋਂ ਵੱਧ ਮੋਟਰਾਂ ਦੀਆਂ ਤਾਰਾਂ ਚੋਰੀ ਹੋਈਆਂ ਹਨ। ਜਾਣਕਾਰੀ ਅਨੁਸਾਰ ਇਹ ਮਾਮਲਾ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਅਧੀਨ ਪੈਂਦੇ ਬਿਲਾਸਪੁਰ ਕਸਬੇ ਦਾ ਹੈ। ਇਸ ਇਲਾਕੇ ਵਿੱਚ ਚੋਰੀ ਦੀਆਂ ਘਟਨਾਵਾਂ ਵਧਣ ਕਾਰਨ ਇਲਾਕੇ ਵਿਚ ਡਰ ਦਾ ਮਾਹੌਲ ਹੈ ਕਿਉਂਕਿ ਰਾਤ ਦੇ ਸਮੇਂ ਇਨ੍ਹਾਂ ਚੋਰਾਂ ਵੱਲੋਂ ਘਟਨਾ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਬੀਤੀ ਰਾਤ ਜਿੱਥੇ ਹਿੰਮਤਪੁਰਾ ਦੇ ਵਿੱਚ ਚੋਰੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਉਥੇ ਹੀ ਬਿਲਾਸਪੁਰ ਦੇ ਆਸ ਪਾਸ ਦੇ ਖੇਤਾਂ ਦੇ ਵਿੱਚ ਖੇਤਰੀ ਮੋਟਰਾਂ ਤੋਂ ਕੇਵਲ ਤਾਰਾਂ ਚੋਰੀ ਕੀਤੀਆਂ ਗਈਆਂ ਹਨ। ਜਿਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਕਿਉਂਕਿ ਕਿਸਾਨਾਂ ਨੂੰ ਵਾਰ ਵਾਰ ਖਰਚਾ ਕਰਨਾ ਪੈ ਰਿਹਾ ਹੈ ਅਤੇ ਕਈ ਵਾਰ ਤਾਂ ਚੋਰ ਤਾਰਾਂ ਬਿਲਕੁਲ ਹੇਠਾਂ ਤੋਂ ਵੱਢ ਕੇ ਲੈ ਜਾਂਦੇ ਹਨ ਜਿਸ ਕਾਰਨ ਮੋਟਰ ਨੂੰ ਬਾਹਰ ਕੱਢਣਾ ਪੈਂਦਾ ਹੈ।

ਇਨ੍ਹਾਂ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਲਾਕੇ ਦੇ ਲੋਕਾਂ ਵੱਲੋਂ ਡੀਐਸਪੀ ਮਨਜੀਤ ਸਿੰਘ ਢੇਸੀ ਨਾਲ ਸੰਪਰਕ ਕੀਤਾ ਗਿਆ ਅਤੇ ਅਜਿਹੇ ਲੋਕਾਂ ਨੂੰ ਕਾਬੂ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਜਿੱਥੇ ਕੇਵਲ ਤਾਰਾਂ ਚੋਂ ਤਾਂਬਾ ਅੱਗ ਲਾ ਕੇ ਕੱਢਿਆ ਗਿਆ ਹੈ ਉਥੇ ਹੀ ਅੱਗ ਦੇ ਕਾਰਨ ਹੋਰ ਸਮਾਨ ਵੀ ਝੁਲਸ ਗਿਆ ਹੈ।