ਖੁਸ਼ਖਬਰੀ, ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਰੇਟ

ਲੋਕ ਅਕਸਰ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਪ੍ਰੇਸ਼ਾਨ ਰਹਿੰਦੇ ਹਨ। ਕਿਉਂਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲਦਾ ਰਹਿੰਦਾ ਹੈ, ਜੇਕਰ ਇਸਦੀਆਂ ਕੀਮਤਾਂ ਘਟਦੀਆਂ ਵੀ ਹਨ ਤਾਂ ਕੁਝ ਪੈਸੇ ਘਟਾ ਕੇ ਫਿਰ ਤੋਂ ਇਨ੍ਹਾਂ ਨੂੰ ਹੋਰ ਜਿਆਦਾ ਵਧਾ ਦਿੱਤਾ ਜਾਂਦਾ ਹੈ। ਪਰ ਹੁਣ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈਕੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਘਟਾ ਦਿੱਤਾ ਗਿਆ ਹੈ ਅਤੇ ਇਸ ਨਾਲ ਆਮ ਲੋਕਾਂ ਦੀ ਜੇਬ੍ਹ ਉੱਤੇ ਥੋੜਾ ਬੋਝ ਘਟੇਗਾ ਅਤੇ ਰਾਹਤ ਜਰੂਰ ਮਿਲੇਗੀ। ਦਰਅਸਲ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਆਈ ਗਿਰਾਵਟ ਕਾਰਨ ਲਗਾਤਾਰ ਪੈਟਰੋਲ ਅਤੇ ਡੀਜ਼ਲ ਸਸਤੇ ਹੋ ਰਹੇ ਹਨ।

ਕੱਚੇ ਤੇਲ ਦੀਆਂ ਕੀਮਤਾਂ ਘਟਣ ਤੋਂ ਬਾਅਦ ਇਹ ਹੁਣ 100 ਡਾਲਰ ਪ੍ਰਤੀ ਬੈਰਲ ਦੇ ਪੱਧਰ ‘ਤੇ ਪਹੁੰਚ ਚੁੱਕਿਆ ਹੈ। ਅੱਜ ਯਾਨੀ 20 ਜਨਵਰੀ ਨੂੰ ਪੈਟਰੋਲ ਦੀ ਕੀਮਤ 105.96 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 54 ਪੈਸੇ ਘਟ ਕੇ 92.49 ਰੁਪਏ ਪ੍ਰਤੀ ਲੀਟਰ ਤੇ ਆ ਗਈ ਹੈ। ਹਾਲਾਂਕਿ ਇਹ ਕੀਮਤਾਂ ਅਲੱਗ ਅਲੱਗ ਸ਼ਹਿਰਾਂ ਵਿੱਚ ਅਲੱਗ ਅਲੱਗ ਹੋ ਸਕਦੀਆਂ ਹਨ।

ਪੰਜਾਬ ਦੇ ਕਈ ਸ਼ਹਿਰਾਂ ਵਿੱਚ ਪੈਟਰੋਲ 96 ਤੋਂ 100 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86 ਤੋਂ 90 ਰੁਪਏ ਪ੍ਰਤੀ ਲੀਟਰ ਦੀ ਕੀਮਤ ‘ਤੇ ਵੀ ਵਿਕ ਰਿਹਾ ਹੈ। ਹਾਲਾਂਕਿ ਕੀਮਤਾਂ ਵਿੱਚ ਜਿਆਦਾ ਕਟੌਤੀ ਦੇਖਣ ਨੂੰ ਨਹੀਂ ਮਿਲੀ ਪਰ ਇਸ ਨਾਲ ਆਮ ਆਦਮੀ ਨੂੰ ਥੋੜਾ ਸੁਖ ਦਾ ਸਾਹ ਜਰੂਰ ਮਿਲੇਗਾ। ਪੂਰੀ ਜਾਣਕਾਰੀ ਲਈ ਹੇਠਾਂ ਦਿੱਤੀ ਗਈ ਵੀਡੀਓ ਦੇਖੋ…

*Terms of Service – We do not have the copyright of this Content on this website. The copyright under to the respective owners of the videos uploaded to You tube . If you find any Content encroach your copyright or trademark, and want it to be removed or replaced by your original content, please contact us mailto:unnatkheti@gmail.com