ਪੈਟਰੋਲ- ਡੀਜ਼ਲ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ, ਜਾਣੋ ਅੱਜ ਦੀਆਂ ਕੀਮਤਾਂ

ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਅਕਸਰ ਲੋਕਾਂ ਦੀ ਚਿੰਤਾ ਦਾ ਕਾਰਨ ਰਹਿੰਦੀਆਂ ਹਨ ਅਤੇ ਇੱਕ ਵਾਰ ਫਿਰ ਇਨ੍ਹਾਂ ਕੀਮਤਾਂ ਵਿੱਚ ਵਾਧਾ ਹੋਇਆ ਹੈ ਅਤੇ ਇਹ ਰਿਕਾਰਡ ਤੋੜ ਪੱਧਰ ਤੇ ਪਹੁੰਚ ਗਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋ ਦੇਸ਼ ‘ਚ ਡੀਜ਼ਲ ਦੀਆਂ ਕੀਮਤਾਂ 81 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈਆਂ ਹਨ ਤੇ ਉਨ੍ਹਾਂ ਨੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ।

ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਡੀਜ਼ਲ ਦੀਆਂ ਕੀਮਤਾਂ 11 ਪੈਸੇ ਪ੍ਰਤੀ ਲੀਟਰ ਵਧਾ ਦਿੱਤੀਆਂ ਹਨ। ਤੁਸੀਂ ਜਾਣ ਕੇ ਹੈਰਾਨ ਹੋ ਜਾਓਗੇ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਡੀਜ਼ਲ ਦੀ ਕੀਮਤ 81.05 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਹਾਲਾਂਕਿ ਅੱਜ ਪੈਟਰੋਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਹੋਈ ਹੈ ਪਰ ਪਿਛਲੇ ਦਿਨਾਂ ਵਿੱਚ ਪੈਟਰੋਲ ਦੀ ਕੀਮਤ ਵਿੱਚ ਵੀ ਵੱਡਾ ਵਾਧਾ ਦੇਖਣ ਨੂੰ ਮਿਲਿਆ ਹੈ ।

ਦੱਸ ਦੇਈਏ ਕਿ ਰਾਜਧਾਨੀ ਦਿੱਲੀ ‘ਚ ਪੈਟਰੋਲ ਦੀ ਕੀਮਤ 80.43 ਰੁਪਏ ਪ੍ਰਤੀ ਲੀਟਰ ਤੇ ਸਥਿਰ ਹੈ ਪਰ ਡੀਜ਼ਲ ਦੀਆਂ ਕੇਮਤਾਂ ਲਗਾਤਾਰ ਵੱਧ ਰਹੀਆਂ ਹਨ। ਆਖਰੀ ਵਾਰ ਪੈਟਰੋਲ ਦੀ ਕੀਮਤ ‘ਚ 29 ਜੂਨ ਨੂੰ ਤਬਦੀਲੀ ਹੋਈ ਸੀ ਅਤੇ ਪਿਛਲੇ 14 ਦਿਨਾਂ ਤੋਂ ਪੈਟਰੋਲ ਦੀ ਕੀਮਤ ‘ਚ ਕੋਈ ਫਰਕ ਨਹੀਂ ਪਿਆ ਹੈ।

ਡੀਜ਼ਲ ਦੀਆਂ ਕੀਮਤਾਂ ਲਗਾਤਾਰ ਰਿਕਾਰਡ ਪੱਧਰ ਤੇ ਵਧਣ ਦਾ ਸਭਤੋਂ ਵੱਡਾ ਕਾਰਨ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਹੋ ਰਿਹਾ ਨਿਰੰਤਰ ਵਾਧਾ ਹੈ। ਇਸਦਾ ਸਿੱਧਾ ਅਸਰ ਦੇਸ਼ ‘ਚ ਡੀਜ਼ਲ ਦੀਆਂ ਕੀਮਤਾਂ ‘ਤੇ ਦੇਖਣ ਨੂੰ ਮਿਲ ਰਿਹਾ ਹੈ। ਵੱਖ ਵੱਖ ਸ਼ਹਿਰਾਂ ਦੀ ਗੱਲ ਕਰੀਏ ਤਾਂ ਦਿੱਲੀ ‘ਚ ਪੈਟਰੋਲ 80.43 ਰੁਪਏ ਪ੍ਰਤੀ ਲੀਟਰ, ਮੁੰਬਈ ‘ਚ 87.19 ਰੁਪਏ, ਚੇਨਈ ‘ਚ 83.63 ਰੁਪਏ ਅਤੇ ਕੋਲਕਾਤਾ ‘ਚ 82.10 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਪਰ ਡੀਜ਼ਲ ਦੀਆਂ ਕੀਮਤਾਂ ਲੋਕਾਂ ਦੀ ਜੇਬ੍ਹ ਜਿਆਦਾ ਢਿੱਲੀ ਕਰ ਰਹੀਆਂ ਹਨ, ਡੀਜ਼ਲ ਦੀ ਸਭਤੋਂ ਵੱਧ ਕੀਮਤ ਦਿੱਲੀ ਵਿੱਚ ਹੈ ਅਤੇ ਇਹ 81.05 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ, ਯਾਨੀ ਦਿੱਲੀ ਵਿੱਚ ਪੈਟਰੋਲ ਨਾਲੋਂ ਮਹਿੰਗਾ ਡੀਜ਼ਲ ਵਿਕ ਰਿਹਾ ਹੈ। ਡੀਜ਼ਲ ਮੁੰਬਈ ‘ਚ 79.27 ਰੁਪਏ, ਚੇਨਈ ‘ਚ 78.11 ਰੁਪਏ ਤੇ ਕੋਲਕਾਤਾ ‘ਚ 76.17 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।