ਜਾਣੋ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਦਾ ਨਵਾਂ ਤਰੀਕਾ

ਪੰਜਾਬ ਵਿੱਚ ਗੁਲਾਬੀ ਰੰਗ ਦੀ ਸੁੰਡੀ ਕਾਰਨ ਹਰ ਵਾਰ ਬਹੁਤੇ ਕਿਸਾਨਾਂ ਦੀ ਨਰਮੇ ਦੀ ਫਸਲ ਬਰਬਾਦ ਹੋ ਜਾਂਦੀ ਹੈ ਜਿਸ ਵਜ੍ਹਾ ਨਾਲ ਕਿਸਾਨਾਂ ਨੂੰ ਵੱਡਾ ਨੁਕਸਾਨ ਹੁੰਦਾ ਹੈ ਅਤੇ ਇਹ ਨੁਕਸਾਨ ਹਰ ਸਾਲ ਵਧਦਾ ਜਾ ਰਿਹਾ ਹੈ। ਪਰ ਹੁਣ ਖੇਤੀਬਾੜੀ ਵਿਭਾਗ ਦੇ ਵਿਗਿਆਨੀਆਂ ਵੱਲੋਂ ਕਿਸਾਨਾਂ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਕਹਿਰ ਤੋਂ ਬਚਾਉਣ ਲਈ ਖਾਸ ਤਿਆਰੀ ਕੀਤੀ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ ਖੇਤੀਬਾੜੀ ਵਿਭਾਗ ਦੁਆਰਾ ਕਿਸਾਨਾਂ ਨੂੰ ਵੱਖ–ਵੱਖ ਖੇਤਰਾਂ ਵਿੱਚ ਜਾਕੇ ਗੁਲਾਬੀ ਸੁੰਡੀ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਗੁਲਾਬੀ ਸੁੰਡੀ ਦੇ ਕਾਰਨ ਪਿਛਲੇ ਸਾਲ ਨਰਮੇ ਦੀ ਫਸਲ ਨੂੰ ਕਾਫ਼ੀ ਨੁਕਸਾਨ ਹੋਇਆ ਸੀ। ਇਸ ਲਈ ਕਿਸਾਨਾਂ ਨੂੰ ਇਸ ਦੇ ਬਚਾਅ ਲਈ ਨਰਮੇ ਦੀ ਬਿਜਾਈ ਤੋਂ ਪਹਿਲਾਂ ਹੀ ਜਾਗਰੂਕ ਕੀਤਾ ਜਾ ਰਿਹਾ ਹੈ।

ਅਜਿਹਾ ਕਰਨ ਨਾਲ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਤੋਂ ਬਰਬਾਦ ਹੋਣ ਤੋਂ ਬਚਾਇਆ ਜਾ ਸਕੇਗਾ। ਅਧਿਕਾਰੀਆਂ ਵੱਲੋਂ ਇਸਦੇ ਲਈ ਵਿਭਾਗ ਦੀ ਟੀਮ ਨੂੰ ਖੇਤਾਂ ਵਿੱਚ ਭੇਜ ਕੇ ਫਸਲਾਂ ਦਾ ਦੌਰਾ ਵੀ ਕਰਵਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਮਨਰੇਗਾ ਕਾਮਿਆਂ ਦੀ ਵੀ ਫਸਲਾਂ ਦੀ ਨਿਗਰਾਨੀ ਲਈ ਡਿਊਟੀ ਲਗਾ ਰੱਖੀ ਹੈ।

ਇਸਦੇ ਨਾਲ ਹੀ ਨਰਮੇ ਦੀਆਂ ਛਟੀਆਂ ਨੂੰ ਅੱਗ ਵੀ ਲਗਾਈ ਜਾ ਰਹੀ ਹੈ ਤਾਂ ਜੋ ਨਰਮੇ ਦੀ ਫਸਲ ਦਾ ਗੁਲਾਬੀ ਸੂੰਡੀ ਤੋਂ ਬਚਾਅ ਹੋ ਸਕੇ। ਹਲਾਕਿ ਕਿਸਾਨਾਂ ਦਾ ਕਹਿਣਾ ਹੈ ਕਿ ਫਸਲਾਂ ਨੂੰ ਅੱਗ ਲਗਾਉਣ ਨਾਲ ਬਚਾਅ ਨਹੀਂ ਹੋ ਸਕੇਗਾ। ਕਿਸਾਨਾਂ ਨੇ ਸੂਬਾ ਸਰਕਾਰ ਤੋਂ ਫਸਲਾਂ ਤੋਂ ਹੋਣ ਵਾਲੇ ਨੁਕਸਾਨ ਦੀ ਭਰਪਾਈ ਲਈ ਕਿਸਾਨਾਂ ਦੀਆਂ ਫਸਲਾਂ ਦਾ ਬੀਮਾ ਕਰਨ ਦੀ ਮੰਗ ਕੀਤੀ ਹੈ।

ਅਜਿਹਾ ਕਰਨ ਨਾਲ ਕਿਸਾਨਾਂ ਦਾ ਨੁਕਸਾਨ ਨਹੀਂ ਹੋਵੇਗਾ । ਇਸਦੇ ਨਾਲ ਹੀ ਖੇਤੀਬਾੜੀ ਵਿਭਾਗ ਤੋਂ ਕਿਸਾਨਾਂ ਨੇ ਇਹ ਮੰਗ ਕੀਤੀ ਹੈ ਕਿ ਸਾਰੇ ਕਿਸਾਨਾਂ ਨੂੰ ਚੰਗੀ ਕਿਸਮ ਦੇ ਬੀਜ ਦਿਤੇ ਜਾਣ, ਜਿਨ੍ਹਾਂ ਵਿੱਚ ਰੋਗ ਅਤੇ ਕੀਟ ਦਾ ਕਹਿਰ ਘੱਟ ਹੁੰਦਾ ਹੈ। ਇਸੇ ਤਰ੍ਹਾਂ ਨਾਲ ਹੁਣ ਗੁਲਾਬੀ ਸੁੰਡੀ ਦੇ ਕਹਿਰ ਤੋਂ ਨਰਮੇ ਦੀ ਫਸਲ ਨੂੰ ਬਚਾਇਆ ਜਾ ਸਕੇਗਾ।