ਤੋਮਰ ਦਾ ਕਿਸਾਨਾਂ ਵਾਸਤੇ ਨਵਾਂ ਐਲਾਨ

ਆਖਿਰਕਾਰ 26 ਜਨਵਰੀ ਤੋਂ ਬਾਅਦ ਕੇਂਦਰ ਸਰਕਾਰ ਦੇ ਤੇਵਰ ਕੁਝ ਨਰਮ ਪੈਣ ਲੱਗੇ ਹਨ ਪੰਜਾਬ ਵਿਚ ਚੋਣ ਨਤੀਜਿਆਂ ਵਿਚ ਭਾਜਪਾ ਦਾ ਪੂਰੀ ਤਰਾਂ ਸਫਾਇਆ ਹੋ ਗਿਆ ਹੈ ਇਸਦੇ ਨਾਲ ਹੀ ਹੁਣ ਇਹ ਕਿਸਾਨ ਅੰਦੋਲਨ ਪੂਰੇ ਦੇਸ਼ ਵਿੱਚ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ ।

ਜਿਸ ਨਾਲ ਹੁਣ ਕੇਂਦਰ ਸਰਕਾਰ ਕੁਝ ਤੇਵਰ ਕੁਝ ਨਰਮ ਪੈਣ ਲੱਗੀ ਹੈ। ਬੀਜੇਪੀ ਲੀਡਰਾਂ ਅੰਦਰ ਹੁਣ ਡਰ ਪੈਦਾ ਹੋਣ ਲੱਗ ਗਿਆ ਹੈ ਕਿ ਜੇਕਰ ਇਹ ਅੰਦੋਲਨ ਲੰਬਾ ਚੱਲਿਆ ਤਾਂ ਪੰਜਾਬ ਦੀ ਤਰਾਂ ਕਈ ਸੂਬਿਆਂ ਵਿੱਚ ਪਾਰਟੀ ਨੂੰ ਵੱਡਾ ਨੁਕਸਾਨ ਹੋਏਗਾ।

ਇਸ ਲਈ ਗੁਹਾਟੀ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਲਈ ਅਜੇ ਵੀ ਤਿਆਰ ਹੈ। ਤੋਮਰ ਨੇ ਕਿਹਾ, ‘‘ਅਸੀਂ ਲਗਾਤਾਰ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਸੰਪਰਕ ਵਿੱਚ ਹਾਂ। ਭਾਰਤ ਸਰਕਾਰ ਨੁਕਤਾ-ਦਰ-ਨੁਕਤ ਕਾਨੂੰਨਾਂ ’ਤੇ ਚਰਚਾ ਲਈ ਤਿਆਰ ਹੈ।’

ਗੁਹਾਟੀ ਵਿਖੇ ਵੀਰਵਾਰ ਨੂੰ ਪੱਤਰਕਾਰਾਂ ਨਾਲ ਗੱਲ਼ਬਾਤ ਕਰਦਿਆਂ ਤੋਮਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਵਿੱਚ ਕਿਹਾ ਸੀ ਕਿ ਸਰਕਾਰ ਇਨ੍ਹਾਂ ਤਿੰਨ ਕਾਨੂੰਨਾਂ ਬਾਰੇ ਨੁਕਤਾ-ਦਰ-ਨੁਕਤਾ ਵਿਚਾਰ ਚਰਚਾ ਲਈ ਤਿਆਰ ਹੈ।

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਐਲਾਨ ਕੀਤਾ ਹੈ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨਾਂ ਦੀ ਘਰ ਵਾਪਸੀ ਨਹੀਂ ਹੋਵੇਗੀ। ਉਨ੍ਹਾਂ ਤਾਂ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਜੇਕਰ ਸਰਕਾਰ ਸਾਡੀ ਗੱਲ ਨਹੀਂ ਮੰਨਦੀ ਤਾਂ ਅਸੀਂ ਫ਼ਸਲ ਨੂੰ ਅੱਗ ਲਗਾ ਕੇ ਕੁਰਬਾਨੀ ਵੀ ਦੇਣੀ ਪਈ ਤਾਂ ਕਿਸਾਨ ਪਿੱਛੇ ਨਹੀਂ ਹਟਣਗੇ।

ਬੇਸ਼ੱਕ ਖੇਤੀ ਮੰਤਰੀ ਤਿੰਨੇ ਕਾਨੂੰਨਾਂ ਉੱਪਰ ਗੱਲਬਾਤ ਕਰਨ ਲਈ ਕਹਿ ਰਹੇ ਹਨ ਪਰ ਕਿਸਾਨਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਕਾਨੂੰਨ ਰੱਦ ਕਰਨ ਤੋਂ ਬਗੈਰ ਅੰਦੋਲਨ ਵਾਪਸ ਨਹੀਂ ਲੈਣਗੇ।

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਟਿਕੈਤ ਨੇ ਕਿਹਾ ਕਿ ਪੰਜਾਬ ਦੀ ਧਰਤੀ ਤੋਂ ਸ਼ੁਰੂ ਹੋਇਆ ਕਿਸਾਨ ਸੰਘਰਸ਼ ਅੱਜ ਜਨ ਅੰਦੋਲਨ ਬਣ ਚੁੱਕਿਆ ਹੈ ਜਿਸ ਵਿੱਚ ਦੇਸ਼ ਭਰ ਤੋਂ ਹਰ ਤਬਕੇ ਦੇ ਲੋਕ ਸ਼ਾਮਲ ਹੋ ਰਹੇ ਹਨ।

ਟਿਕੈਤ ਨੇ ਕਿਹਾ ਕਿ ਸਰਕਾਰ ਸੋਚ ਰਹੀ ਹੈ ਕਿ ਕਿਸਾਨ ਦੋ ਮਹੀਨਿਆਂ ਬਾਅਦ ਫ਼ਸਲ ਦੀ ਵਾਢੀ ਲਈ ਘਰ ਚਲੇ ਜਾਣਗੇ ਪਰ ਸਰਕਾਰ ਬਹੁਤ ਵੱਡੀ ਗ਼ਲਤਫ਼ਹਿਮੀ ਵਿੱਚ ਕਿਸਾਨ ਆਪਣੀ ਫ਼ਸਲ ਕੁਰਬਾਨ ਕਰਨ ਲਈ ਤਿਆਰ ਹਨ ਤੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਘਰਾਂ ਨੂੰ ਚਾਲੇ ਪਾਉਣਗੇ।

Leave a Reply

Your email address will not be published. Required fields are marked *