ਹੁਣ ਸਫਰ ਦੌਰਾਨ 12 ਘੰਟੇ ‘ਚ ਵਾਪਸੀ ਹੋਣ ‘ਤੇ ਨਹੀਂ ਦੇਣਾ ਪਵੇਗਾ ਟੋਲ ਟੈਕਸ, ਜਾਣੋ ਪੂਰੀ ਖਬਰ

ਆਏ ਦਿਨ ਸੋਸ਼ਲ ਮੀਡੀਆ ‘ਤੇ ਬਹੁਤ ਕੁਝ ਵਾਇਰਲ ਹੁੰਦਾ ਹੈ ਅਤੇ ਇਹ ਲਗਾਤਾਰ ਇੱਕ ਤੋਂ ਬਾਅਦ ਇੱਕ ਸ਼ੇਅਰ ਕੀਤੇ ਜਾਂਦੇ ਹਨ। ਪਰ ਤੁਹਾਨੂੰ ਦੱਸ ਦੇਈਏ ਕਿ ਕਈ ਵਾਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਮੈਸੇਜ ‘ਚ ਕੋਈ ਸੱਚਾਈ ਨਹੀਂ ਹੁੰਦੀ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਗਲਤ ਜਾਣਕਾਰੀ ਕਈ ਵਾਰ ਤੁਹਾਨੂੰ ਵੱਡੀ ਮੁਸੀਬਤ ਵਿੱਚ ਪਾ ਦਿੰਦੇ ਹਨ। ਜਿਸ ਕਾਰਨ ਤੁਹਾਨੂੰ ਲੱਖਾਂ ਦਾ ਨੁਕਸਾਨ ਵੀ ਹੋ ਸਕਦਾ ਹੈ।

ਇਸੇ ਤਰਾਂ ਹੁਣ ਸੋਸ਼ਲ ਮੀਡੀਆ ‘ਤੇ ਇੱਕ ਮੈਸੇਜ ਵਾਇਰਲ ਹੋ ਰਿਹਾ ਹੀ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਹੁਣ ਜੇਕਰ ਕੋਈ ਯਾਤਰੀ 12 ਘੰਟਿਆਂ ‘ਚ ਯਾਤਰਾ ਤੋਂ ਵਾਪਸ ਆਉਂਦਾ ਹੈ ਤਾਂ ਉਸ ਨੂੰ ਟੋਲ ਟੈਕਸ ਨਹੀਂ ਦੇਣਾ ਪਵੇਗਾ। ਇਸ ਵਿੱਚ ਇੱਕ ਕੇਂਦਰੀ ਮੰਤਰੀ ਦਾ ਹਵਾਲਾ ਵੀ ਦਿੱਤਾ ਗਿਆ ਹੈ। ਪਰ ਹੁਣ ਸਰਕਾਰ ਨੇ ਵੀ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ਤੋਂ ਇਸ ਸੰਦੇਸ਼ ਨਾਲ ਜੁੜੀ ਸੱਚਾਈ ਸਾਂਝੀ ਕੀਤੀ ਹੈ।

ਜਾਣਕਾਰੀ ਦੇ ਅਨੁਸਾਰ ਇਸ ਵਾਇਰਲ ਮੈਸੇਜ ‘ਚ ਕਿਹਾ ਗਿਆ ਹੈ, ‘ਤੁਸੀਂ ਜੇਕਰ ਟੋਲ ਪਲਾਜ਼ਾ ‘ਤੇ ਕੱਟੀ ਪਰਚੀ ਪ੍ਰਾਪਤ ਕਰਦੇ ਹੋ, ਤਾਂ ਤੁਹਾਨੂੰ ਪੁੱਛਿਆ ਜਾਂਦਾ ਹੈ ਕਿ ਤੁਹਾਨੂੰ ਪਰਚੀ ਇਕ ਪਾਸੇ ਤੋਂ ਕੱਟੀ ਜਾਵੇਗੀ ਜਾਂ ਦੋਵੇਂ ਪਾਸੇ। ਇਸ ਲਈ ਤੁਸੀਂ ਉਨ੍ਹਾਂ ਨੂੰ 12 ਘੰਟਿਆਂ ਲਈ ਸਲਿੱਪ ਦੇਣ ਲਈ ਕਹਿਣਾ ਹੈ। ਇਹ ਕਹਿਣ ਤੋਂ ਬਾਅਦ ਤੁਹਾਨੂੰ ਪੈਸੇ ਨਹੀਂ ਦੇਣੇ ਪੈਣਗੇ। ਇੰਨਾ ਹੀ ਨਹੀਂ, ਇਸ ਮੈਸੇਜ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਨਾਂ ਵੀ ਦਿੱਤਾ ਗਿਆ ਹੈ।

ਪਰ ਤੁਹਾਨੂੰ ਦੱਸ ਦੇਈਏ ਕਿ ਭਾਰਤ ਸਰਕਾਰ ਨੇ ਟਵੀਟ ਕਰਕੇ ਕਿਹਾ ਹੈ, ‘ਸਰਕਾਰ ਵੱਲੋਂ ਅਜਿਹਾ ਕੋਈ ਦਾਅਵਾ ਨਹੀਂ ਕੀਤਾ ਗਿਆ ਹੈ। ਟਵੀਟ ਵਿੱਚ ਜਾਣਕਾਰੀ ਦਿੱਤੀ ਗਈ ਹੈ ਕਿ ਇਹ ਦਾਅਵਾ ਪੂਰੀ ਤਰ੍ਹਾਂ ਫਰਜ਼ੀ ਹੈ ਅਤੇ ਇਸ ‘ਤੇ ਵਿਸ਼ਵਾਸ ਨਾ ਕਰੋ। ਇਸ ਤਰਾਂ ਦੇ ਕਈ ਮੈਸੇਜ ਹਰ ਰੋਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ। ਤੁਹਾਨੂੰ ਵੀ ਜੇਕਰ ਅਜਿਹਾ ਕੋਈ ਮੈਸੇਜ ਆਉਂਦਾ ਹੈ ਤਾਂ ਪਹਿਲਾਂ ਉਸ ਦੀ ਚੰਗੀ ਤਰ੍ਹਾਂ ਜਾਂਚ ਕਰੋ, ਫਿਰ ਹੀ ਉਸ ‘ਤੇ ਭਰੋਸਾ ਕਰੋ।