ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿੱਚ ਭਾਰੀ ਮੀਂਹ ਤੇ ਗੜ੍ਹੇਮਾਰੀ ਦੀ ਸੰਭਾਵਨਾ

ਪਿਛਲੇ ਹਫਤੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਧੁੰਦ ਪੈਣ ਕਾਰਨ ਕੁਝ ਦਿਨਾਂ ਤੋਂ ਠੰਡ ਵਧਦੀ ਦਿਖਾਈ ਦੇ ਰਹੀ ਹੈ। ਹਾਲਾਂਕਿ ਪਿਛਲੇ ਚਾਰ ਪੰਜ ਦਿਨਾਂ ਤੋਂ ਚੰਗੀ ਧੁੱਪ ਦੇਖਣ ਨੂੰ ਮਿਲ ਰਹੀ ਹੈ ਅਤੇ ਪੰਜਾਬ ਦਾ ਮੌਸਮ ਲਗਾਤਾਰ ਸਾਫ ਬਣਿਆ ਹੋਇਆ ਹੈ। ਪਰ ਹੁਣ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਹ ਅਤੇ ਕੁਝ ਕੁ ਥਾਈਂ ਗੜ੍ਹੇਮਾਰੀ ਦੇਖਣ ਨੂੰ ਵੀ ਮਿਲ ਸਕਦੀ ਹੈ।

ਜਿਸ ਨਾਲ ਲੋਕਾਂ ਨੂੰ ਅੱਤ ਦੀ ਠੰਡ ਅਤੇ ਸ਼ੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਅੱਜ ਯਾਨੀ 3 ਜਨਵਰੀ ਤੋਂ ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਇੱਕ ਪੱਛਮੀ ਸਿਸਟਮ ਦਾਖਲ ਹੋਵੇਗਾ ਜੋ ਕਿ ਆਉਣ ਵਾਲੇ ਕਈ ਦਿਨਾਂ ਤੱਕ ਪੰਜਾਬ ਦੇ ਜਿਆਦਾਤਰ ਹਿੱਸਿਆਂ ਨੂੰ ਪ੍ਰਭਾਵਿਤ ਕਰ ਸਕਦਾ ਹੈ।

ਜਿਸ ਦੌਰਾਨ ਪੰਜਾਬ ਦੇ ਜਿਆਦਾਤਰ ਇਲਾਕਿਆਂ ਵਿੱਚ ਦਰਮਿਆਨੇ ਤੋਂ ਭਾਰੀ ਮੀਂਹ ਦੇਖਣ ਨੂੰ ਮਿਲੇਗਾ ਅਤੇ ਕਿਤੇ ਕਿਤੇ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਵੀ ਹੈ। ਜਾਣਕਾਰੀ ਦੇ ਅਨੁਸਾਰ ਅੱਜ ਯਾਨੀ 3 ਜਨਵਰੀ ਨੂੰ ਇਸ ਸਿਸਟਮ ਦਾ ਪ੍ਰਭਾਵ ਕਾਫੀ ਘੱਟ ਇਲਾਕਿਆਂ ਵਿੱਚ ਦੇਖਣ ਨੂੰ ਮਿਲੇਗਾ ਜਿਸ ਕਾਰਨ ਮਾਝੇ ਅਤੇ ਦੋਆਬੇ ਦੇ ਕਈ ਹਿੱਸਿਆਂ ਵਿੱਚ ਹਲਕੀ ਕਿਣਮਿਣ ਹੋਣ ਦੀ ਸੰਭਾਵਨਾ ਹੈ।

ਇਸੇ ਤਰਾਂ 4 ਜਨਵਰੀ ਯਾਨੀ ਕੱਲ੍ਹ ਨੂੰ ਮਾਝਾ, ਦੋਆਬਾ ਅਤੇ ਮਾਲਵੇ ਦੇ ਜਿਆਦਾਤਰ ਹਿੱਸਿਆਂ ਵਿੱਚ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ ਜਿਸ ਨਾਲ ਠੰਡ ਇੱਕ ਵਾਰ ਫਿਰ ਜ਼ੋਰ ਫੜੇਗੀ। ਇਸ ਸਿਸਟਮ ਦੇ ਪ੍ਰਭਾਵ ਦੇ ਕਾਰਨ 5 ਜਨਵਰੀ ਯਾਨੀ ਬੁੱਧਵਾਰ ਨੂੰ ਪੰਜਾਬ ਦੇ ਬਹੁਗਿਣਤੀ ਇਲਾਕਿਆਂ ਵਿੱਚ ਭਾਰੀ ਮੀਂਹ ਦੇਖਣ ਨੂੰ ਮਿਲ ਸਕਦਾ ਹੈ।

ਇਸਦੇ ਨਾਲ ਹੀ ਕਈ ਥਾਈਂ ਗੜ੍ਹੇਮਾਰੀ ਦੀ ਸੰਭਾਵਨਾ ਵੀ ਦੱਸੀ ਜਾ ਰਹੀ ਹੈ। ਜਿਸਤੋਂ ਬਾਅਦ ਪੰਜਾਬ ਅਤੇ ਹਰਿਆਣਾ ਵਿੱਚ ਤਾਪਮਾਨ ਵਿੱਚ ਹੋਰ ਗਿਰਾਵਟ ਦੇਖ ਨੂੰ ਮਿਲੇਗੀ ਅਤੇ ਹੱਡ ਚੀਰਵੀਂ ਠੰਡ ਦਾ ਦੌਰ ਸ਼ੁਰੂ ਹੋ ਜਾਵੇਗਾ। ਇਸਤੋਂ ਬਾਅਦ 6 ਜਨਵਰੀ ਨੂੰ ਇਸ ਸਿਸਟਮ ਦਾ ਪ੍ਰਭਾਵ ਘਟ ਜਾਵੇਗਾ।

ਹਾਲਾਂਕਿ ਇਸ ਦਿਨ ਵੀ ਕਈ ਹਿੱਸਿਆਂ ਵਿੱਚ ਹਲਕੇ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ। ਇਸੇ ਤਰਾਂ ਪਿਛਲੇ ਕਈ ਦਿਨਾਂ ਤੋਂ ਸਾਫ ਚੱਲ ਰਿਹਾ ਪੰਜਾਬ ਦਾ ਮੌਸਮ ਹੁਣ ਬਦਲ ਜਾਵੇਗਾ ਅਤੇ ਮੀਂਹ ਅਤੇ ਗੜ੍ਹੇਮਾਰੀ ਨਾਲ ਠੰਡ ਵਧੇਗੀ। ਮੌਸਮ ਦੀ ਪੂਰੀ ਜਾਣਕਾਰੀ ਲਈ ਹੇਠਾਂ ਦਿੱਤੀ ਗਈ ਵੀਡੀਓ ਦੇਖੋ….

*Terms of Service – We do not have the copyright of this Content on this website. The copyright under to the respective owners of the videos uploaded to You tube . If you find any Content encroach your copyright or trademark, and want it to be removed or replaced by your original content, please contact us unnatkheti@gmail.com