ਪੰਜਾਬ ਦੇ ਕਿਸਾਨਾਂ ਲਈ ਬੁਰੀ ਖ਼ਬਰ, ਸਰਕਾਰ ਨੇ ਕਣਕ ਅਤੇ ਝੋਨੇ ਨੂੰ ਲੈ ਕੇ ਕਹੀ ਇਹ ਗੱਲ

ਪੰਜਾਬ ਦੇ ਕਿਸਾਨਾਂ ਲਈ ਇੱਕ ਵੱਡਾ ਸੰਕਟ ਖੜਾ ਹੁੰਦਾ ਨਜ਼ਰ ਆ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨੀਂ ਫਸਲਾਂ ਦੇ ਸਮਰਥਨ ਮੁੱਲ ਵਿਚ ਕੀਤੇ ਗਏ ਵਾਧੇ ਤੋਂ ਬਾਅਦ ਕਿਸਾਨਾਂ ਵੀ ਰੋਸ ਦੇਖਿਆ ਗਿਆ ਉੱਥੇ ਹੀ ਹੁਣ ਕੇਂਦਰੀ ਮੰਤਰੀ– ਨਿਤਿਨ ਗਡਕਰੀ ਨੇ ਕਿਸਾਨਾਂ ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਗਡਕਰੀ ਦਾ ਕਹਿਣਾ ਹੈ ਕਿ ਇਸ ਵਾਧੇ ਨਾਲ ਮੁਲਕ ’ਚ ਆਰਥਿਕ- ਸੰਕਟ ਖੜ੍ਹਾ ਹੋਣ ਦੀ ਸੰਭਾਵਨਾ ਹੈ।

ਗ੍ਰਹਿ ਮੰਤਰੀ ਵੱਲੋਂ ਪੰਜਾਬ ਤੇ ਹਰਿਆਣਾ ਦੇ ਨਾਲ ਨਾਲ ਹੋਰ ਸੂਬਿਆਂ ’ਚ ਫ਼ਸਲੀ ਚੱਕਰ ’ਚ ਬਦਲਾਅ ਬਾਰੇ ਕਿਹਾ ਹੈ ਅਤੇ ਉਨ੍ਹਾਂ ਕਿਹਾ ਹੈ ਕਿ ਕਣਕ, ਤੇ ਝੋਨੇ ਦਾ ਰਕਬਾ ਘੱਟ ਕੀਤਾ ਜਾਵੇ। ਉਨ੍ਹਾਂ ਕਿਹਾ ਇਸਦਾ ਇੱਕ ਵੱਡਾ ਕਾਰਨ ਇਹ ਹੈ ਕਿ ਸਾਡੇ ਕੋਲ ਬਹੁਤ ਜਿਆਦਾ ਅਨਾਜ ਹੈ ਪਰ ਇਸ ਨੂੰ ਸਾਂਭਣ ਲਈ ਥਾਂ ਨਹੀਂ ਹੈ। ਇਸੇ ਕਾਰਨ ਸਾਨੂ ਚਾਹੀਦਾ ਹੈ ਕਿ ਅਸੀਂ ਇਨ੍ਹਾਂ ਫਸਲਾਂ ਦਾ ਕੋਈ ਬਦਲ ਲੱਭੀਏ ।

ਨਾਲ ਹੀ ਗਡਕਰੀ ਦਾ ਕਹਿਣਾ ਹੈ ਕਿ ਇਸ ਸਮੇਂ ਖੇਤੀਬਾੜੀ ਸੈਕਟਰ ਵਿਚ ਮੁਸੀਬਤਾਂ ਬਹੁਤ ਵੱਡੀਆਂ ਹਨ ਜਿਨ੍ਹਾਂ ਦਾ ਹੱਲ ਲੱਭਣਾ ਬਹੁਤ ਜ਼ਰੂਰੀ ਹੈ। ਕਿਉਂਕਿ ਜਦੋ ਤੱਕ ਖੇਤੀਬਾੜੀ ਦੇ ਮਸਲਿਆਂ ਦਾ ਹੱਲ ਨਹੀਂ ਮਿਲਦਾ ਉਦੀਂ ਤੱਕ ਅਰਥਚਾਰਾ ਰਫ਼ਤਾਰ ਨਹੀਂ ਫੜ ਸਕਦਾ। ਯਾਨੀ ਕਿ ਜੇਕਰ ਇਸ ਸਬੰਧੀ ਕੋਈ ਫੈਸਲਾ ਲਿਆ ਜਾਂਦਾ ਹੈ ਤਾਂ ਪੰਜਾਬ ਦੇ ਕਿਸਾਨਾਂ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ ਕਿਉਂਕਿ ਪੰਜਾਬ ਦੇ ਜਿਆਦਾਤਰ ਕਿਸਾਨ ਕਣਕ ਅਤੇ ਝੋਨੇ ਦੀ ਖੇਤੀ ਤੇ ਨਿਰਭਰ ਹਨ।

ਕੇਂਦਰੀ ਮੰਤਰੀ ਗਡਕਰੀ ਦਾ ਕਹਿਣਾ ਹੈ ਕਿ ਦੇਸ਼ ਵਿਚ ਕਣਕ ਅਤੇ ਚੌਲਾਂ ਦਾ ਤਿੰਨ ਸਾਲ ਤੱਕ ਭੰਡਾਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂ ਚੌਲਾਂ ਨੂੰ ਇਥਾਨੋਲ ਜਾਂ ਜੈਵਿਕ-ਇਥਾਨੋਲ ’ਚ ਤਬਦੀਲ ਕਰਨ ਦੀ ਨੀਤੀ ਬਣਾਉਣੀ ਚਾਹੀਦੀ ਹੈ। ਇਸੇ ਲਈ ਸਰਕਾਰ ਹੁਣ ਇਕ ਲੱਖ -ਕਰੋੜ-ਰੁਪਏ ਦਾ ਇਥਾਨੋਲ ਅਰਥਚਾਰਾ -ਬਣਾਉਣ ਦੀ ਯੋਜਨਾ ਬਣਾ ਰਹੀ ਹੈ।