ਕਰਜ਼ਾ ਲਿਮਟਾਂ ਨੂੰ ਲੈਕੇ ਮੋਦੀ ਸਰਕਾਰ ਨੇ ਹੁਣ ਕਿਸਾਨਾਂ ਨੂੰ ਦਿੱਤਾ ਇਹ ਵੱਡਾ ਝਟਕਾ

ਪਹਿਲਾਂ ਹੀ ਖੇਤੀ ਬਿੱਲਾਂ ਨੂੰ ਲੈਕੇ ਲਗਾਤਾਰ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਮੋਦੀ ਸਰਕਾਰ ਨੇ ਇੱਕ ਹੋਰ ਵੱਡਾ ਝਟਕਾ ਦੇ ਦਿੱਤਾ ਹੈ। ਕਰਜ਼ਾ ਲਿਮਟਾਂ ਨੂੰ ਲੈਕੇ ਮੋਦੀ ਸਰਕਾਰ ਦੇ ਨਵੇਂ ਫੈਸਲੇ ਨਾਲ ਕਿਸਾਨਾਂ ਨੂੰ ਵੱਡਾ ਝਟਕਾ ਲੱਗਾ ਹੈ ਅਤੇ ਕਿਸਾਨ ਨਿਰਾਸ਼ ਹਨ। ਦਰਅਸਲ ਤੁਹਾਨੂੰ ਦੱਸ ਦੇਈਏ ਕਿ ਸਰਕਾਰ ਵੱਲੋਂ ਪਿਛਲੇ ਦਿਨੀਂ ਦੋ ਕਰੋੜ ਰੁਪਏ ਤੱਕ ਦੇ ਕਰਜ਼ਿਆਂ ਤੇ ਵਿਆਜ਼ ਦੇ ਉਪਰ ਲੱਗਣ ਵਾਲਾ ਵਿਆਜ਼ ਮਾਫ ਕਰ ਦਿੱਤਾ ਸੀ।

ਪਰ ਹੁਣ ਸਰਕਾਰ ਵੱਲੋਂ ਇਹ ਸਪਸ਼ਟ ਕਰ ਦਿੱਤਾ ਗਿਆ ਹੈ ਕਿ ਇਸ ਫੈਸਲੇ ਦਾ ਲਾਭ ਕਿਸਾਨਾਂ ਨੂੰ ਨਹੀਂ ਮਿਲੇਗਾ। ਤੁਹਾਨੂੰ ਦੱਸ ਦੇਈਏ ਕਿ ਕਿਸਾਨਾਂ ਨੇ ਜੋ ਖੇਤੀ ਕੰਮਾਂ, ਸੰਦਾ, ਜਾਂ ਫਿਰ ਟਰੈਕਟਰਾਂ ਲਈ ਜੋ ਕਰਜ਼ੇ ਲਏ ਗਏ ਹਨ ਉਨ੍ਹਾਂ ਕਰਜ਼ਿਆਂ ਨੂੰ ਇਸ ਸਕੀਮ ਵਿਚੋਂ ਬਾਹਰ ਰੱਖਿਆ ਗਿਆ ਹੈ। ਯਾਨੀ ਕਿ ਕਿਸਾਨਾਂ ਦੀਆਂ ਕਰਜ਼ਾ ਲਿਮਟਾਂ ਦਾ ਵਿਆਜ਼ ਮਾਫ ਨਹੀਂ ਕੀਤਾ ਗਿਆ ਹੈ।

ਕੇਂਦਰ ਸਰਕਾਰ ਵੱਲੋਂ ਇਸ ਸਕੀਮ ਦਾ ਫਾਇਦਾ ਬਾਕੀ ਸਾਰੇ ਵਰਗਾਂ ਨੂੰ ਦਿਤਾ ਜਾਵੇਗਾ ਪਰ ਕਿਸਾਨਾਂ ਨੂੰ ਇਸ ਸਕੀਮ ਦਾ ਬਿਲਕੁਲ ਵੀ ਫਾਇਦਾ ਨਹੀਂ ਹੋਵੇਗਾ। ਮੋਦੀ ਸਰਕਾਰ ਤੋਂ ਪਹਿਲਾਂ ਤੋਂ ਹੀ ਨਾਰਾਜ਼ ਚੱਲ ਰਹੇ ਕਿਸਾਨ ਹੁਣ ਇਸ ਫੈਸਲੇ ਤੋਂ ਹੋਰ ਵੀ ਜਿਆਦਾ ਨਰਾਜ਼ ਹੋ ਗਏ ਹਨ। ਦੱਸ ਦੇਈਏ ਕਿ ਕੇਂਦਰ ਵੱਲੋਂ ਇਹ ਫੈਸਲਾ ਸੁਪ੍ਰੀਮ ਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਲਿਆ ਗਿਆ ਸੀ।

ਸਰਕਾਰ ਦੀ ਇਸ ਸਕੀਮ ਦਾ ਸਿਰਫ ਉਨ੍ਹਾਂ ਕਰਜ਼ਦਾਰਾਂ ਨੂੰ ਮਿਲੇਗਾ ਜਿਨ੍ਹਾਂ ਨੇ ਲੌਕਡਾਊਨ ਦੇ ਸਮੇਂ ਵਿਚ ਵੀ ਆਪਣੇ ਕਰਜ਼ੇ ਦੀਆਂ ਕਿਸ਼ਤਾਂ ਨੂੰ ਜਾਰੀ ਰੱਖਿਆ। ਹੁਣ ਇਹ ਦੇਖਣਾ ਹੋਵੇਗਾ ਕਿ ਸਰਕਾਰ ਦੇ ਇਸ ਫੈਸਲੇ ਤੇ ਕਿਸਾਨਾਂ ਨੂੰ ਕਿ ਪ੍ਰਤੀਕਿਰਿਆ ਹੁੰਦੀ ਹੈ। ਕਿਉਂਕਿ ਪਹਿਲਾਂ ਤੋਂ ਹੀ ਸਰਕਾਰ ਤੋਂ ਨਾਰਾਜ਼ ਕਿਸਾਨ ਲਗਾਤਾਰ ਧਰਨੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਕਿਸਾਨਾਂ ਵੱਲੋਂ 5 ਨਵੰਬਰ ਨੂੰ ਭਾਰਤ ਬੰਦ ਦਾ ਵੀ ਸੱਦਾ ਦਿੱਤਾ ਗਿਆ ਹੈ।