ਪੰਜਾਬੀਆਂ ਲਈ ਵੱਡੀ ਖੁਸ਼ਖਬਰੀ, ਕੈਨੇਡਾ ਸਰਕਾਰ ਨੇ ਕਰ ਦਿੱਤਾ ਇਹ ਵੱਡਾ ਐਲਾਨ

ਜਿਆਦਾਤਰ ਪੰਜਾਬੀ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਜ਼ਿੰਦਗੀ ਬਣਾਉਣਾ ਚਾਹੁੰਦੇ ਹਨ ਅਤੇ ਖਾਸ ਕਰਕੇ ਕੈਨੇਡਾ ਪੰਜਾਬੀਆਂ ਦੀ ਪਹਿਲੀ ਪਸੰਦ ਹੈ। ਹਰ ਸਾਲ ਵੱਡੀ ਗਿਣਤੀ ਵਿਚ ਪੰਜਾਬ ਦੇ ਨੌਜਵਾਨ ਕੈਨੇਡਾ ਵੱਲ ਨੂੰ ਜਾਂਦੇ ਹਨ। ਕੋਈ ਚੰਗੀ ਪੜ੍ਹਾਈ ਲਈ ਕੈਨੇਡਾ ਜਾਂਦਾ ਹੈ ਅਤੇ ਕੋਈ ਭਾਰਤ ਵਿੱਚ ਬੇਰੋਜ਼ਗਾਰੀ ਦੀ ਮਾਰ ਤੋਂ ਤੰਗ ਆਕੇ ਇਹ ਰਾਹ ਚੁਣਦਾ ਹੈ ਅਤੇ ਕੈਨੇਡਾ ਜਾਕੇ ਕੰਮ ਕਰਨਾ ਚਾਹੁੰਦਾ ਹੈ।

ਜੇਕਰ ਤੁਸੀਂ ਵੀ ਕੈਨੇਡਾ ਜਾਣ ਬਾਰੇ ਸੋਚ ਰਹੇ ਹੋ ਤਾਂ ਅੱਜ ਅਸੀਂ ਤੁਹਾਡੇ ਲਈ ਕੈਨੇਡਾ ਨਾਲ ਜੁੜੀ ਇੱਕ ਅਜਿਹੀ ਖਬਰ ਲੈਕੇ ਆਏ ਹਾਂ ਜਿਸਨੂੰ ਸੁਣਨ ਤੋਂ ਬਾਅਦ ਤੁਸੀਂ ਬਹੁਤ ਖੁਸ਼ ਹੋਵੋਗੇ। ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਸਰਕਾਰ ਵੱਲੋਂ ਇੱਕ ਅਜਿਹਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਪੰਜਾਬੀਆਂ ਦੇ ਚੇਹਰੇ ਖਿੜ ਉੱਠਣਗੇ ਅਤੇ ਕੈਨੇਡਾ ਜਾਣ ਦਾ ਸੋਚ ਰਹੇ ਪੰਜਾਬੀਆਂ ਲਈ ਹੁਣ ਬਹੁਤ ਸਾਰੇ ਨਵੇਂ ਰਾਹ ਖੁੱਲ੍ਹਣਗੇ।

ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਦੇ ਨਵੇਂ ਬਣੇ ਇਮੀਗ੍ਰੇਸ਼ਨ ਮੰਤਰੀ ਵੱਲੋਂ ਆਪਣਾ ਪਹਿਲਾ ਬਿਆਨ ਜਾਰੀ ਕੀਤਾ ਗਿਆ ਹੈ। ਕਨੇਡਾ ਦੇ ਨਵੇਂ ਇਮੀਗ੍ਰੇਸ਼ਨ ਮੰਤਰੀ ਸ਼ਾਨ ਫਰੇਜਰ ਨੇ ਆਪਣੇ ਇਸ ਬਿਆਨ ਵਿੱਚ ਆਉਣ ਵਾਲੇ ਦੋ ਸਾਲਾ ਦੇ ਵਿੱਚ ਕਨੇਡਾ ਦੀਆਂ ਇਮੀਗ੍ਰੇਸ਼ਨ ਨੀਤੀਆ ਨੂੰ ਲੈ ਕੇ ਕਈ ਵੱਡੇ ਐਲਾਨ ਕੀਤੇ ਹਨ ਜਿਸ ਨਾਲ ਖਾਸ ਕਰਕੇ ਪੰਜਾਬੀਆਂ ਨੂੰ ਵੱਡਾ ਫਾਇਦਾ ਮਿਲੇਗਾ।

ਜਾਣਕਾਰੀ ਦੇ ਅਨੁਸਾਰ ਕਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸ਼ਾਨ ਫਰੇਜਰ ਨੇ ਅਗਲੇ ਤਿੰਨ ਸਾਲਾ ਦੇ ਇਮੀਗ੍ਰੇਸ਼ਨ ਟੀਚੇ ਦੇ ਨੰਬਰਾ ਨੂੰ ਜਾਰੀ ਕੀਤਾ ਹੈ। ਜਿਸ ਵਿੱਚ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਕੈਨੇਡਾ 2022 ਦੇ ਵਿੱਚ 4 ਲੱਖ 31 ਹਜਾਰ ਲੋਕਾ ਨੂੰ ਪੱਕੀ ਨਾਗਰਿਕਤਾ ਦੇਵੇਗਾ। ਇਸੇ ਤਰਾਂ 2023 ਦੇ ਵਿੱਚ 4 ਲੱਖ 47 ਹਜਾਰ ਲੋਕਾ ਨੂੰ ਕੈਨੇਡਾ ਵਿੱਚ ਪੱਕੇ ਕੀਤਾ ਜਾਵੇਗਾ ਅਤੇ 2024 ਦੇ ਵਿੱਚ 4 ਲੱਖ 51 ਹਜਾਰ ਲੋਕਾ ਨੂੰ ਕਨੇਡਾ ਦੀ ਪੱਕੀ ਨਾਗਰਿਕਤਾ ਦਿੱਤੀ ਜਾਵੇਗੀ।

ਯਾਨੀ ਕਿ ਜੇਕਰ ਤੁਸੀਂ ਕੈਨੇਡਾ ਫੈਮਿਲੀ ਵੀਜ਼ਾ, ਵਰਕ ਪਰਮਿਟ, ਸਟੱਡੀ ਵੀਜ਼ਾ ਜਾਂ ਹੋਰ ਕਿਸੇ ਵੀ ਤਰਾਂ ਦੇ ਵੀਜ਼ੇ ‘ਤੇ ਜਾਣਾ ਚਹੁੰਦੇ ਹੋ ਤਾਂ ਹੁਣ ਤੁਹਾਡੇ ਲਈ ਕੈਨੇਡਾ ਜਾਕੇ ਪੱਕੇ ਹੋਣਾ ਹੋਰ ਵੀ ਆਸਾਨ ਹੋ ਜਾਵੇਗਾ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਦੇ ਬਿਆਨ ਦੀ ਵਿਸਤਾਰ ਵਿੱਚ ਜਾਣਕਾਰੀ ਲਈ ਹੇਠਾਂ ਦਿੱਤੀ ਗਈ ਵੀਡੀਓ ਦੇਖੋ…

*Terms of Service – We do not have the copyright of this Content on this website. The copyright under to the respective owners of the videos uploaded to You tube . If you find any Content encroach your copyright or trademark, and want it to be removed or replaced by your original content, please contact us mailto:unnatkheti@gmail.com