ਪੰਜਾਬੀਆਂ ਲਈ ਵੱਡੀ ਖਬਰ, ਕੈਨੇਡਾ ਨੇ ਕੀਤੇ ਨਿਯਮਾਂ ਵਿੱਚ ਵੱਡੇ ਬਦਲਾਅ

ਜਿਆਦਾਤਰ ਪੰਜਾਬੀ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਜ਼ਿੰਦਗੀ ਬਣਾਉਣਾ ਚਾਹੁੰਦੇ ਹਨ ਅਤੇ ਖਾਸ ਕਰਕੇ ਕੈਨੇਡਾ ਪੰਜਾਬੀਆਂ ਦੀ ਪਹਿਲੀ ਪਸੰਦ ਹੈ। ਹਰ ਸਾਲ ਵੱਡੀ ਗਿਣਤੀ ਵਿਚ ਪੰਜਾਬ ਦੇ ਨੌਜਵਾਨ ਕੈਨੇਡਾ ਵੱਲ ਨੂੰ ਜਾਂਦੇ ਹਨ। ਪਰ ਇਸ ਸਮੇਂ ਕੈਨੇਡਾ ਤੋਂ ਇੱਕ ਵੱਡੀ ਖਬਰ ਆ ਰਹੀ ਹੈ ਜਿਸ ਨਾਲ ਪੰਜਾਬੀ ਭਾਈਚਾਰੇ ‘ਤੇ ਇੱਕ ਵੱਡਾ ਅਸਰ ਦੇਖਣ ਨੂੰ ਮਿਲ ਸਕਦਾ ਹੈ।

ਜਿਵੇਂ ਵੀ ਤੁਸੀਂ ਜਾਣਦੇ ਹੋ ਕਿ ਇਸ ਮਹਾਮਾਰੀ ਦਾ ਅਸਰ ਹਰ ਇੱਕ ਦੇਸ਼ ਵਿਚ ਦੇਖਣ ਨੂੰ ਮਿਲ ਰਿਹਾ ਹੈ। ਇਸੇ ਤਰਾਂ ਹੁਣ ਕੈਨੇਡਾ ਵਿੱਚ ਵੀ ਲੋਕਾਂ ਨੂੰ ਕਾਫੀ ਜਿਆਦਾ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੋਵਿਡ ਦੇ ਕਾਰਨ ਹੁਣ ਕੈਨੇਡਾ ਸਰਕਾਰ ਨੇ ਵੀ ਨਿਯਮਾਂ ਵਿੱਚ ਕਾਫੀ ਵੱਡੇ ਬਦਲਾਅ ਕੀਤੇ ਹਨ ਜਿਨ੍ਹਾਂ ਦਾ ਸਿੱਧਾ ਅਸਰ ਪੰਜਾਬੀਆਂ ਉੱਤੇ ਦੇਖਣ ਨੂੰ ਮਿਲੇਗਾ।

ਤੁਹਾਨੂੰ ਦੱਸ ਦੇਈਏ ਕਿ ਵੱਡੀ ਗਿਣਤੀ ਵਿੱਚ ਪੰਜਾਬੀ ਕੈਨਡਾ ਜਾ ਕੇ ਟਰੱਕ ਚਲਾਉਂਦੇ ਹਨ। ਪਰ ਹੁਣ ਕੈਨੇਡਾ ਸਰਕਾਰ ਵੱਲੋਂ ਨਿਯਮਾ ਵਿੱਚ ਕੀਤੀ ਗਈ ਤਬਦੀਲੀ ਕਾਰਨ ਟਰੱਕ ਡਰਾਈਵਰ ਖਫਾ ਨਜਰ ਆ ਰਹੇ ਹਨ। ਜਾਣਕਾਰੀ ਦੇ ਅਨੁਸਾਰ ਕੈਨੇਡਾ ਸਰਕਾਰ ਵੱਲੋਂ ਟਰੱਕ ਡਰਾਈਵਰਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਜਿੰਨਾ ਨੂੰ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆ ਹੋਈਆ ਹਨ, ਸਿਰਫ ਉਹੀ ਡਰਾਈਵਰ ਟਰੱਕ ਦੀ ਡਰਾਇਵਰੀ ਕਰ ਸਕਦੇ ਹਨ।

ਇਸ ਲਈ ਜਿਨ੍ਹਾਂ ਟਰੱਕ ਡਰਾਈਵਰਾਂ ਨੇ ਵੈਕਸੀਨ ਨਹੀਂ ਲਗਵਾਈ ਉਹ ਜਲਦ ਤੋਂ ਜਲਦ ਵੈਕਸੀਨ ਜਰੂਰ ਲਗਵਾਉਣ ਤਾਂ ਜੋ ਆਪਣਾ ਕੰਮ ਜਾਰੀ ਰੱਖ ਸਕਣ। ਕੈਨੇਡਾ ਦੇ ਇਸ ਨਿਯਮ ਤਬਦੀਲੀ ਨੂੰ ਲੈਕੇ ਟਰੱਕ ਡਰਾਈਵਰ ਬਹੁਤ ਭੜਕੇ ਹੋਏ ਹਨ। ਇਸ ਤਰਾਂ ਇੱਕ ਹੋਰ ਨਵੇਂ ਨਿਯਮ ਦੇ ਅਨੁਸਾਰ ਹੁਣ ਕੋਈ ਵੀ ਹੋਰ ਦੇਸ਼ ਤੋਂ ਕਨੇਡਾ ਆਉਂਦਾ ਹੈ ਅਤੇ ਜੇਕਰ ਤੁਹਾਨੂੰ ਦੋਵੇ ਵੈਕਸੀਨ ਨਹੀ ਲੱਗੀਆ ਹੋਈਆ ਤਾਂ ਤੁਹਾਨੂੰ ਕੁਆਰਨਟੀਕ ਕੀਤਾ ਜਾਵੇਗਾ।

ਜੇਕਰ ਤੁਸੀਂ ਇਸ ਨਿਯਮ ਦੀ ਪਾਲਣਾ ਨਹੀਂ ਕਰਦੇ ਤਾਂ ਤੁਹਾਨੂੰ ਜੁਰਮਾਨਾ ਵੀ ਦੇਣਾ ਪੈ ਸਕਦਾ ਹੈ ਅਤੇ ਤੁਹਾਡੇ ਉੱਤੇ ਪਾਬੰਦੀ ਵੀ ਲਗਾਈ ਜਾ ਸਕਦੀ ਹੈ। ਦੱਸ ਦੇਈਏ ਕਿ ਇਹ ਨਵੇਂ ਨਿਯਮ 15 ਜਨਵਰੀ ਤੋਂ ਲਾਗੂ ਹੋ ਚੁੱਕੇ ਹਨ। ਇਨ੍ਹਾਂ ਨਵੇਂ ਨਿਯਮਾਂ ਸਬੰਧੀ ਪੂਰੀ ਜਾਣਕਾਰੀ ਲਈ ਹੇਠਾਂ ਦਿੱਤੀ ਗਈ ਵੀਡੀਓ ਦੇਖੋ…

*Terms of Service – We do not have the copyright of this Content on this website. The copyright under to the respective owners of the videos uploaded to You tube . If you find any Content encroach your copyright or trademark, and want it to be removed or replaced by your original content, please contact us unnatkheti@gmail.com