ਪੰਜਾਬੀਆਂ ਲਈ ਬੁਰੀ ਖਬਰ, ਹੁਣ ਨਹੀਂ ਖਰੀਦ ਸਕਣਗੇ ਘਰ

ਜਿਆਦਾਤਰ ਪੰਜਾਬੀ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਜ਼ਿੰਦਗੀ ਬਣਾਉਣਾ ਚਾਹੁੰਦੇ ਹਨ ਅਤੇ ਖਾਸ ਕਰਕੇ ਕੈਨੇਡਾ ਪੰਜਾਬੀਆਂ ਦੀ ਪਹਿਲੀ ਪਸੰਦ ਹੈ। ਹਰ ਸਾਲ ਵੱਡੀ ਗਿਣਤੀ ਵਿਚ ਪੰਜਾਬ ਦੇ ਨੌਜਵਾਨ ਕੈਨੇਡਾ ਵੱਲ ਨੂੰ ਜਾਂਦੇ ਹਨ। ਕੋਈ ਚੰਗੀ ਪੜ੍ਹਾਈ ਲਈ ਕੈਨੇਡਾ ਜਾਂਦਾ ਹੈ ਅਤੇ ਕੋਈ ਭਾਰਤ ਵਿੱਚ ਬੇਰੋਜ਼ਗਾਰੀ ਦੀ ਮਾਰ ਤੋਂ ਤੰਗ ਆਕੇ ਇਹ ਰਾਹ ਚੁਣਦਾ ਹੈ ਅਤੇ ਕੈਨੇਡਾ ਜਾਕੇ ਕੰਮ ਕਰਨਾ ਚਾਹੁੰਦਾ ਹੈ।

ਪੰਜਾਬੀ ਚਾਹੁੰਦੇ ਹਨ ਕਿ ਉਹ ਕੈਨੇਡਾ ਜਾਕੇ ਕਿਸੇ ਤਰਾਂ ਉੱਥੇ ਪੱਕੇ ਹੋ ਸਕਣ ਅਤੇ ਆਪਣਾ ਘਰ ਖਰੀਦ ਸਕਣ। ਪਰ ਹੁਣ ਕੈਨੇਡਾ ਜਾਕੇ ਘਰ ਲੈਣ ਦੀ ਇੱਛਾ ਪੂਰੀ ਨਹੀਂ ਹੋ ਸਕੇਗੀ। ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਾਲਲੂਨ ਵੀਰਵਾਰ ਨੂੰ ਇੱਕ ਅਵੱਡਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਕੈਨੇਡਾ ਸਰਕਾਰ ਕੈਨੇਡਾ ‘ਚ ਵਿਦੇਸ਼ੀਆਂ ਦੇ ਘਰ ਖਰੀਦਣ ‘ਤੇ ਪਾਬੰਦੀ ਲਗਾਏਗੀ।

ਜਾਣਕਾਰੀ ਦੇ ਅਨੁਸਾਰ ਘਰਾਂ ਦੀਆਂ ਕੀਮਤਾਂ ਵਿੱਚ ਰਿਕਾਰਡ ਵਾਧੇ ਦੀਆਂ ਅਟਕਲਾਂ ਦੇ ਵਿਚਕਾਰ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਸਾਲ ਲਈ ਫੈਡਰਲ ਬਜਟ ਦੀ ਘੋਸ਼ਣਾ ਕਰਦੇ ਹੋਏ ਮੰਗ ਨੂੰ ਘੱਟ ਕਰਨ ਲਈ ਕਈ ਉਪਾਅ ਕੀਤੇ। ਇਸੇ ਵਿਚਕਾਰ ਸਰਕਾਰ ਵੱਲੋਂ ਇਕ ਸਾਲ ਦੇ ਅੰਦਰ ਆਪਣੇ ਘਰ ਵੇਚਣ ਵਾਲੇ ਵਿਦੇਸ਼ੀਆਂ ‘ਤੇ ਘਰ ਖਰੀਦਣ ‘ਤੇ 2 ਸਾਲ ਦੀ ਪਾਬੰਦੀ ਲਗਾਉਣ ਅਤੇ ਜ਼ਿਆਦਾ ਟੈਕਸ ਲਗਾਉਣ ਦਾ ਐਲਾਨ ਕੀਤਾ ਹੈ।

ਕੈਨੇਡਾ ਸਰਕਾਰ ਦੇ ਬਜਟ ਵਿੱਚ ਨਵੀਂ ਹਾਊਸਿੰਗ ਲਈ ਅਤੇ ਬਜ਼ਾਰ ਵਿੱਚ ਆਉਣ ਦੀ ਕੋਸ਼ਿਸ਼ ਕਰ ਰਹੇ ਕੈਨੇਡੀਅਨਾਂ ਦੀ ਮਦਦ ਕਰਨ ਲਈ ਕਈ ਉਪਾਅ ਵੀ ਕੀਤੇ ਗਏ ਹਨ। ਇਨ੍ਹਾਂ ਬਦਲਾਵਾਂ ਵਿੱਚ ਨਵਾਂ ਬੱਚਤ ਖਾਤਾ ਅਤੇ ਪਹਿਲੀ ਵਾਰ ਘਰ ਖਰੀਦਣ ਵਾਲਿਆਂ ਲਈ ‘ਟੈਕਸ ਕ੍ਰੈਡਿਟ’ ਵਿੱਚ ਬਦਲਾਅ ਸ਼ਾਮਲ ਹਨ। ਇਸਦੇ ਨਾਲ ਹੀ ਸਰਕਾਰ ‘ਤੇ ਪਿਛਲੇ ਸਾਲ ਕੀਮਤਾਂ ‘ਚ 20 ਫ਼ੀਸਦੀ ਤੋਂ ਜ਼ਿਆਦਾ ਵਾਧੇ ਅਤੇ ਕਿਰਾਏ ਦੀਆਂ ਦਰਾਂ ਵੀ ਵਧਣ ਨਾਲ ਦਬਾਅ ਹੈ।