ਭਾਰਤੀ ਵਿਦਿਆਰਥੀਆਂ ਲਈ ਚੰਗੀ ਖ਼ਬਰ, ਕੈਨੇਡਾ ਸਰਕਾਰ ਨੇ ਵੀਜ਼ਾ ‘ਚ ਦੇਰੀ ਦਾ ਕੱਢਿਆ ਪੱਕਾ ਹੱਲ

ਜਿਆਦਾਤਰ ਪੰਜਾਬੀ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਜ਼ਿੰਦਗੀ ਬਣਾਉਣਾ ਚਾਹੁੰਦੇ ਹਨ ਅਤੇ ਖਾਸ ਕਰਕੇ ਕੈਨੇਡਾ ਪੰਜਾਬੀਆਂ ਦੀ ਪਹਿਲੀ ਪਸੰਦ ਹੈ। ਹਰ ਸਾਲ ਵੱਡੀ ਗਿਣਤੀ ਵਿਚ ਪੰਜਾਬ ਦੇ ਨੌਜਵਾਨ ਕੈਨੇਡਾ ਵੱਲ ਨੂੰ ਜਾਂਦੇ ਹਨ। ਕੋਈ ਚੰਗੀ ਪੜ੍ਹਾਈ ਲਈ ਕੈਨੇਡਾ ਜਾਂਦਾ ਹੈ ਅਤੇ ਕੋਈ ਭਾਰਤ ਵਿੱਚ ਬੇਰੋਜ਼ਗਾਰੀ ਦੀ ਮਾਰ ਤੋਂ ਤੰਗ ਆਕੇ ਇਹ ਰਾਹ ਚੁਣਦਾ ਹੈ ਅਤੇ ਕੈਨੇਡਾ ਜਾਕੇ ਕੰਮ ਕਰਨਾ ਚਾਹੁੰਦਾ ਹੈ।

ਪਰ ਇਸ ਵਾਰ ਸਟੱਡੀ ਪਰਮਿਟ ਲਈ ਹਜ਼ਾਰਾਂ ਅਰਜ਼ੀਆਂ ਪੈਂਡਿੰਗ ਹਨ। ਜਿਸ ਲਈ ਹੁਣ ਕੈਨੇਡਾ ਸਰਕਾਰ ਨੇ ਨਵਾਂ ਹੱਲ ਲੱਭਿਆ ਹੈ। ਤੁਹਾਨੂੰ ਦੱਸ ਦੇਈਏ ਕਿ ਹਜ਼ਾਰਾਂ ਅਰਜ਼ੀਆਂ ਪੈਂਡਿੰਗ ਹੋਣ ਕਾਰਨ ਸਰਕਾਰ ਉਨ੍ਹਾਂ ਵਿਦਿਆਰਥੀਆਂ ਨੂੰ ਪਹਿਲ ਦੇ ਰਹੀ ਹੈ, ਜਿਨ੍ਹਾਂ ਦੀ ਪੜ੍ਹਾਈ ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਪਰ ਡਿਸਟੈਂਸ ਐਜੂਕੇਸ਼ਨ ਵਿਕਲਪ ਨੂੰ ਇੱਕ ਸਾਲ ਹੋਰ ਵਧਾ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਲਗਭਗ 75,000 ਤੋਂ ਵੱਧ ਭਾਰਤੀਆਂ ਦੀਆਂ ਸਟੱਡੀ ਪਰਮਿਟ ਅਰਜ਼ੀਆਂ ਪ੍ਰੋਸੈਸਿੰਗ ਪੜਾਅ ਵਿੱਚ ਸਨ। ਕੈਨੇਡਾ ਸਰਕਾਰ ਦਾ ਕਹਿਣਾ ਹੈ ਕਿ ਉਹ ਵਿਸ਼ਵ ਪੱਧਰ ‘ਤੇ ਇਸ ਪਰੇਸ਼ਾਨੀ ਨੂੰ ਘੱਟ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ, ਤਾਂ ਜੋ ਵਿਦਿਆਰਥੀਆਂ ਨੂੰ ਜਿਆਦਾ ਉਡੀਕ ਨਾ ਕਰਨੀ ਪਵੇ। ਸਟਾਪਗੈਪ ਵਜੋਂ, IRCC ਦੂਰੀ ਸਿੱਖਿਆ ਦੇ ਉਪਾਵਾਂ ਨੂੰ 31 ਅਗਸਤ, 2023 ਤੱਕ ਵਧਾ ਰਿਹਾ ਹੈ।

ਯਾਨੀ ਕਿ ਹੁਣ ਵਿਦੇਸ਼ਾਂ ਵਿੱਚ ਆਨਲਾਈਨ ਪੜ੍ਹ ਰਹੇ ਅੰਤਰਰਾਸ਼ਟਰੀ ਵਿਦਿਆਰਥੀ ਅਤੇ 31 ਅਗਸਤ, 2022 ਤੋਂ ਬਾਅਦ ਸਟੱਡੀ ਪਰਮਿਟ ਅਰਜ਼ੀਆਂ ਜਮ੍ਹਾਂ ਕਰਨ ਵਾਲੇ ਆਪਣੇ ਪ੍ਰੋਗਰਾਮਾਂ ਨੂੰ 100% ਆਨਲਾਈਨ ਪੂਰਾ ਕਰਨ ਦੇ ਸਮਰੱਥ ਹੋਣਗੇ। ਅੰਕੜਿਆਂ ਦੇ ਅਨੁਸਾਰ ਕੈਨੇਡਾ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀ ਟਿਊਸ਼ਨ ਫੀਸਾਂ ‘ਤੇ ਹੀ ਲਗਭਗ 4 ਬਿਲੀਅਨ ਕੈਨੇਡੀਅਨ ਡਾਲਰ ਖਰਚ ਕਰਦੇ ਹਨ।

ਯਾਨੀ ਕਿ ਭਾਰਤ ਤੋਂ ਜਾ ਰਹੇ ਵਿਦਿਆਰਥੀ ਕੈਨੇਡੀਅਨ ਅਰਥਚਾਰੇ ਦੀ ਮਜਬੂਤੀ ਲਈ ਬਹੁਤ ਜਰੂਰੀ ਹਨ ਅਤੇ ਇਸ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅਰਜ਼ੀਆਂ ਲੇਟ ਹੋਣ ਦਾ ਮੁੱਖ ਕਾਰਨ ਇਸ ਸਾਲ ਅਧਿਐਨ ਪਰਮਿਟ ਅਰਜ਼ੀਆਂ ਦੀ ਗਿਣਤੀ ਵਿੱਚ ਵਾਧਾ ਹੈ।