ਕੈਨੇਡਾ ਵਿੱਚ ਰਹਿ ਰਹੇ ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ

ਕੁਝ ਹੀ ਮਹੀਨੇ ਪਹਿਲਾਂ ਚੀਨ ਤੋਂ ਸ਼ੁਰੂ ਹੋਇਆ ਖ਼ਤਰਨਾਕ ਵਾਇਰਸ ਲਗਾਤਾਰ ਪੂਰੀ ਦੁਨੀਆ ਨੂੰ ਆਪਣਾ ਸ਼ਿਕਾਰ ਬਣਾ ਰਿਹਾ ਹੈ। ਨਾਲ ਹੀ ਕੈਨੇਡਾ ਵਿਚ ਵੀ ਇਸ ਵਾਇਰਸ ਦਾ ਵੱਡਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ। ਇਸ ਵਾਇਰਸ ਦੇ ਕਾਰਨ ਹੁਣ ਕੈਨੇਡਾ ਰਹਿੰਦੇ ਪੰਜਾਬੀਆਂ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ ਕੈਨੇਡਾ ਵਿਚ 556 ਲੋਕ ਇਸ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਅਤੇ 5 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਹੁਣ ਕੈਨੇਡਾ ਦੇ ਲੋਕ ਇਸ ਵਾਇਰਸ ਤੋਂ ਕਾਫੀ ਡਰੇ ਹੋਏ ਹਨ ਅਤੇ ਘਰੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰ ਰਹੇ ਹਨ।

ਜਿਥੇ ਪੂਰੀ ਦੁਨੀਆ ਵਿਚ ਵਾਇਰਸ ਦੇ ਡਰੋਂ ਮੰਦੀ ਦਾ ਦੌਰ ਸ਼ੁਰੂ ਹੋਣ ਦੀ ਸੰਭਾਵਨਾ ਹੈ, ਉਥੇ ਹੀ ਇਸਦਾ ਅਸਰ ਕੈਨੇਡਾ ਦੀ ਟੈਕਸੀ ਇੰਡਸਟ੍ਰੀ ਉਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਦਰਅਸਲ ਕੈਨੇਡਾ ਵਿਚ ਰਹਿ ਰਹੇ ਬਹੁਤ ਸਾਰੇ ਪੰਜਾਬੀ ਉਥੇ ਟੈਕਸੀ ਅਤੇ ਟਰੱਕ ਚਲਾ ਕੇ ਆਪਣਾ ਗੁਜਾਰਾ ਕਰਦੇ ਹਨ। ਪਰ ਇਸ ਵਾਇਰਸ ਕਾਰਨ ਕੈਨੇਡਾ ਦੀ ਟੈਕਸੀ ਇੰਡਸਟਰੀ ਠੱਪ ਹੋ ਚੁੱਕੀ ਹੈ ਅਤੇ ਯਾਤਰੀ ਬਹੁਤ ਘੱਟ ਗਏ ਹਨ।

ਜਿਥੇ ਪਹਿਲਾਂ ਟੈਕਸੀ ਡਰਾਈਵਰਾਂ ਨੂੰ ਦਿਨ ਵਿਚ ਘਟੋ ਘੱਟ 10 ਯਾਤਰੀ ਆਸਾਨੀ ਨਾਲ ਮਿਲ ਜਾਂਦੇ ਸਨ, ਪਰ ਹੁਣ ਉਨ੍ਹਾਂ ਨੂੰ ਸਿਰਫ 2-3 ਗਾਹਕਾਂ ਨਾਲ ਗੁਜ਼ਾਰਾ ਕਰਨਾ ਪੈ ਰਿਹਾ ਹੈ। ਕੈਨੇਡਾ ਦੇ ਟੈਕਸੀ ਡਰਾਈਵਰਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਇਸ ਵਾਇਰਸ ਕਾਰਨ ਜੋ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਉਸਤੋਂ ਬਾਅਦ ਉਹਨਾਂ ਦਾ ਕੰਮ ਘਟਦਾ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਦੇ ਸਿਹਤ ਵਿਭਾਗ ਨੇ ਇਹ ਨਿਰਦੇਸ਼ ਜਾਰੀ ਕੀਤੇ ਹਨ ਕਿ ਵਿਦੇਸ਼ਾਂ ਦੀ ਯਾਤਰਾ ਤੋਂ ਵਾਪਸ ਆਉਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ 14 ਦਿਨਾਂ ਲਈ ਘਰ ਵਿਚ ਸਭਤੋਂ ਅਲੱਗ ਰਹਿਣਾ ਚਾਹੀਦਾ ਹੈ।

ਆਮ ਯਾਤਰੀਆਂ ਲਈ ਵੀ ਇਸੇ ਤਰ੍ਹਾਂ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਨਾਲ ਹੀ ਕੈਨੇਡਾ ਦੇ ਟਰਾਂਸਪੋਰਟ ਮੰਤਰੀ ਫ੍ਰੈਂਕੋਇਸ ਬੌਨਾਰਡੇਲ ਵੱਲੋਂ ਇੱਕ ਟਵੀਟ ਵਿਚ ਕਿਹਾ ਗਿਆ ਹੈ ਕਿ ਇਸ ਖ਼ਤਰਨਾਕ ਵਾਇਰਸ ਦੇ ਬਹੁਤ ਤੇਜੀ ਨਾਲ ਵੱਧ ਰਹੇ ਮਾਮਲਿਆਂ ਕਰਕੇ ਟੈਕਸੀ ਕੰਪਨੀਆਂ ਤੇ ਰਾਈਡ-ਸ਼ੇਅਰਿੰਗ ਸੇਵਾਵਾਂ ਲਈ ਵਿਸ਼ੇਸ਼ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਨਾ ਜਰੂਰੀ ਹੈ।

ਜਿਹਨਾਂ ਵਿਚ ਟੈਕਸੀ ਡਰਾਈਵਰਾਂ ਨੂੰ ਰੋਜ਼ਾਨਾ ਆਪਣੀ ਕਾਰ ਸਾਫ਼ ਕਰਨ ਤੇ ਉਹਨਾਂ ਨੂੰ ਚਿਹਰੇ ਨੂੰ ਛੂਹਣ ਤੋਂ ਬਚਣ ਲਈ ਕਿਹਾ ਗਿਆ ਹੈ। ਇਸੇ ਤਰਾਂ ਜੇਕਰ ਕਿਸੇ ਨੂੰ ਖੰਘ ਜਾਂ ਬੁਖਾਰ ਹੈ, ਤਾਂ ਉਹਨਾਂ ਨੂੰ ਘਰ ਵੀ ਰਹਿਣਾ ਚਾਹੀਦਾ ਹੈ। ਜੋ ਕਿ ਵਾਇਰਸ ਦੇ ਪ੍ਰਮੁੱਖ ਲੱਛਣ ਹਨ। ਇਸੇ ਤਰਾਂ ਟੈਕਸੀ ਚਾਲਕਾਂ ਨੂੰ ਵੀ ਇਹ ਹਿਦਾਇਤਾਂ ਦਿੱਤੀਆਂ ਗਈਆਂ ਹਨ ਕਿ ਜੇਕਰ ਉਹਨਾਂ ਨੂੰ ਖੰਘ ਜਾਂ ਬੁਖਾਰ ਹੈ ਤਾਂ ਉਹ ਆਪਣੇ ਚਿਹਰੇ ਨੂੰ ਢੱਕ ਕੇ ਰੱਖਣ।