ਕੈਪਟਨ ਅਮਰਿੰਦਰ ਸਿੰਘ ਨੇ ਕਰ ਦਿੱਤਾ ਵੱਡਾ ਐਲਾਨ, ਹਰ ਪੰਜਾਬੀ ਨੂੰ ਹੋਵੇਗਾ ਫਾਇਦਾ

ਪੰਜਾਬ ਦੇ ਲੋਕਾਂ ਲਈ ਇੱਕ ਵੱਡੀ ਖੁਸ਼ਖਬਰੀ ਆਈ ਹੈ ਜਿਸਦਾ ਹਰ ਪੰਜਾਬੀ ਨੂੰ ਫਾਇਦਾ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਆਪਣੇ ਟਵਿਟਰ ਅਕਾਊਂਟ ਉੱਤੇ ਇਹ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ ਕਿ ਸਮਗੌਲੀ ਵਿੱਚ 50 ਏਕੜ ਜ਼ਮੀਨ ਵਿੱਚ 7 ਮੈਗਾਵਾਟ ਦਾ ਇੱਕ ਬਿਜਲੀ ਪ੍ਰੋਜੈਕਟ ਲਗਾਇਆ ਜਾਵੇਗਾ ਜਿਥੇ ਕੂੜੇ ਤੋਂ ਬਿਜਲੀ ਪੈਦਾ ਕਰਨ ਕੀਤੀ ਜਾ ਸਕੇਗੀ।

ਕੈਪਟਨ ਅਮਰਿੰਦਰ ਸਿੰਘ ਅਨੁਸਾਰ ਅਗਲੇ ਦੋ ਸਾਲਾਂ ਤੱਕ ਇਹ ਪ੍ਰਾਜੈਕਟ ਬਣਕੇ ਪੂਰੀ ਤਰ੍ਹਾਂ ਤਿਆਰ ਹੋ ਜਾਵੇਗਾ ਅਤੇ ਬਿਜਲੀ ਉਤਪਾਦਨ ਸ਼ੁਰੂ ਕਰ ਦਿੱਤਾ ਜਾਵੇਗਾ। ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੂੰ ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ ਐੱਨਟੀਪੀਸੀ ਤੇ ਮੁਹਾਲੀ ਨਗਰ ਨਿਗਮ ਵਿਚਾਲੇ ਮੁੱਖ ਮੰਤਰੀ ਦੁਆਰਾ ਇਸ ਪ੍ਰੋਜੈਕਟ ਲਈ ਸਮਝੌਤੇ ਨੂੰ ਮਨਜੂਰੀ ਵੀ ਦੇ ਦਿੱਤੀ ਗਈ ਹੈ।

ਇਸ ਪ੍ਰੋਜੈਕਟ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਬਿਜਲੀ ਦੀਆਂ ਕੀਮਤਾਂ ਵਿੱਚ ਕਾਫੀ ਸੁਧਾਰ ਦੇਖਣ ਨੂੰ ਮਿਲ ਸਕਦਾ ਹੈ, ਕਿਉਂਕਿ ਹੁਣ ਤੱਕ ਹੋਰਾਂ ਸੂਬਿਆਂ ਦੀ ਤੁਲਨਾ ਵਿੱਚ ਪੰਜਾਬ ਵਿੱਚ ਬਿਜਲੀ ਦੇ ਰੇਟ ਬਹੁਤ ਜਿਆਦਾ ਹਨ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਪੰਜਾਬ ਵਿੱਚ ਬਿਜਲੀ ਤਿਆਰ ਕੀਤੇ ਜਾਣ ਦੇ ਬਾਅਦ ਵੀ ਕੀਮਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।

ਪਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਟਵੀਟ ਅਨੁਸਾਰ ਕੂੜੇ ਤੋਂ ਬਿਜਲੀ ਤਿਆਰ ਕੀਤੀ ਜਾਵੇਗੀ ਜਿਸ ਕਾਰਨ ਬਿਜਲੀ ਦੀਆਂ ਕੀਮਤਾਂ ਘਟਣ ਦੇ ਨਾਲ ਨਾਲ ਬਿਜਲੀ ਦੀ ਪੂਰਤੀ ਵੀ ਆਸਾਨੀ ਨਾਲ ਹੋ ਸਕੇਗੀ ਅਤੇ ਕੂੜੇ ਦਾ ਵੀ ਨਿਪਟਾਰਾ ਕਰਨਾ ਵੀ ਆਸਾਨ ਹੋ ਜਾਵੇਗੀ। ਕਿਉਂਕਿ ਪੰਜਾਬ ਵਿੱਚ ਰੋਜ਼ਾਨਾ ਬਹੁਤ ਜਿਆਦਾ ਮਾਤਰਾ ਵਿੱਚ ਕੂੜਾ ਪੈਦਾ ਹੁੰਦਾ ਹੈ ਅਤੇ ਇਸਦਾ ਨਿਪਟਾਰਾ ਕਰਨਾ ਇੱਕ ਪ੍ਰੇਸ਼ਾਨੀ ਦਾ ਕੰਮ ਬਣਿਆ ਹੋਇਆ ਹੈ । ਪਰ ਹੁਣ ਇਹ ਸਾਰਾ ਕੂੜਾ ਬਿਜਲੀ ਤਿਆਰ ਕਰਨ ਲਈ ਵਰਤਿਆ ਜਾਵੇਗਾ।

ਅਜਿਹਾ ਕਰਨ ਨਾਲ ਪੰਜਾਬ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਦੇ ਪੱਧਰ ਨੂੰ ਘੱਟ ਕਰਨ ਵਿੱਚ ਵੀ ਮਦਦ ਮਿਲੇਗੀ। ਤੁਹਾਨੂੰ ਦੱਸ ਦੇਈਏ ਕਿ ਸ਼ੁਰੂਆਤ ਵਿੱਚ ਇਸ ਪ੍ਰੋਜੈਕਟ ਨਾਲ ਮੁਹਾਲੀ ਅਤੇ ਪਟਿਆਲਾ ਵਿੱਚ 600 ਟਨ ਕੂੜੇ ਤੋਂ ਬਿਜਲੀ ਬਣਾਉਣ ਦਾ ਕੰਮ ਸ਼ੁਰੂ ਹੋਵੇਗਾ। ਸਰਕਾਰ ਇਸ ਪ੍ਰੋਜੈਕਟ ਲਈ 50 ਏਕੜ ਜ਼ਮੀਨ ਦਾ ਪ੍ਰਬੰਧ ਕਰੇਗੀ ਅਤੇ ਦੋ ਸਾਲਾਂ ਵਿੱਚ ਇਥੇ ਬਿਜਲੀ ਪੈਦਾ ਕਰਨ ਦਾ ਕੰਮ ਸ਼ੁਰੂ ਹੋ ਜਾਵੇਗਾ। ਉਮੀਦ ਹੈ ਕਿ ਇਸ ਪ੍ਰੋਜੈਕਟ ਤੋਂ ਬਾਅਦ ਬਿਜਲੀ ਦੀਆਂ ਕੀਮਤਾਂ ਵਿੱਚ ਕਮੀ ਦੇਖਣ ਨੂੰ ਮਿਲੇਗੀ ਅਤੇ ਨਾਲ ਹੀ ਬਿਜਲੀ ਦੀ ਪੂਰਤੀ ਵੀ ਕੀਤੀ ਜਾ ਸਕੇਗੀ।