ਖੇਤੀ ਕਾਨੂੰਨਾਂ ਤੋਂ ਬਾਅਦ ਕੇਂਦਰ ਸਰਕਾਰ ਦਾ ਇੱਕ ਹੋਰ ਸਖਤ ਕਦਮ, ਜਾਣੋ ਕੀ ਹੋਣਗੇ ਇਸਦੇ ਨੁਕਸਾਨ

ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਕੇਂਦਰ ਸਰਕਾਰ ਵੱਲੋਂ 2020 ਵਿੱਚ ਲਿਆਂਦੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਸਮੇਤ ਪੂਰੇ ਦੇਸ਼ ਦੇ ਕਿਸਾਨਾਂ ਵੱਲੋਂ ਦਿੱਲੀ ਵਿੱਚ ਇੱਕ ਸਾਲ ਤੋਂ ਵੀ ਜਿਆਦਾ ਸਮੇਂ ਲਈ ਪੱਕਾ ਮੋਰਚਾ ਲਗਾਇਆ ਗਿਆ ਸੀ। ਜਿਸ ਵਿੱਚ ਬਹੁਤ ਸਾਰੇ ਕਿਸਾਨ ਸ਼ਹੀਦ ਵੀ ਹੋਏ ਸਨ ਅਤੇ ਸਰਕਾਰ ਨੇ ਕਿਸਾਨਾਂ ਦੇ ਅੰਦੋਲਨ ਨੂੰ ਖਤਮ ਕਰਵਾਉਣ ਲਈ ਹੋਰ ਵੀ ਬਹੁਤ ਸਖਤ ਕਦਮ ਚੁੱਕੇ ਸਨ।

ਅੰਤ ਨੂੰ ਮੋਦੀ ਸਰਕਾਰ ਵੱਲੋਂ ਕਿਸਾਨਾਂ ਖਿਲਾਫ ਹਾਰ ਮੰਨਦੇ ਹੋਏ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈ ਲਿਆ ਗਿਆ ਸੀ ਜਿਸਤੋਂ ਬਾਅਦ ਸਾਰੇ ਕਿਸਾਨ ਅੰਦੋਲਨ ਨੂੰ ਖਤਮ ਕਰਕੇ ਆਪਣੇ ਆਪਣੇ ਘਰਾਂ ਨੂੰ ਮੁੜ ਗਏ ਸਨ। ਪਰ ਹੁਣ ਖੇਤੀ ਕਾਨੂੰਨਾਂ ਤੋਂ ਬਾਅਦ ਕੇਂਦਰ ਸਰਕਾਰ ਇੱਕ ਹੋਰ ਖਤਰਨਾਕ ਕਦਮ ਚੁੱਕਣ ਜਾ ਰਹੀ ਹੈ ਜਿਸਦਾ ਸਿੱਧਾ ਅਸਰ ਕਿਸਾਨਾਂ ਉੱਤੇ ਪਵੇਗਾ।

ਤੁਹਾਨੂੰ ਦੱਸ ਦੇਈਏ ਕਿ ਹੁਣ ਇੱਕ ਨਵੀਂ GMO ਤਕਨੀਕ ਵਾਲੀ ਖੇਤੀ ਆ ਚੁੱਕੀ ਹੈ ਅਤੇ ਖੇਤੀ ਮਾਹਿਰਾਂ ਅਨੁਸਾਰ ਇਸਦੇ ਆਉਣ ਵਾਲੇ ਸਮੇਂ ਵਿੱਚ ਬਹੁਤ ਨੁਕਸਾਨ ਦੇਖਣ ਨੂੰ ਮਿਲਣਗੇ। ਖਾਸ ਕਰਕੇ ਕਿਸਾਨਾਂ ਨੂੰ ਇਸ ਖੇਤੀ ਨਾਲ ਨੁਕਸਾਨ ਹੋਵੇਗਾ ਅਤੇ ਖੇਤੀ ਕਾਨੂੰਨਾਂ ਦੀ ਤਰਾਂ ਇਹ ਖੇਤੀ ਤਕਨੀਕ ਵੀ ਕਿਸਾਨਾਂ ਲਈ ਸਹੀ ਨਹੀਂ ਹੈ।

ਇਸ ਸਬੰਧੀ ਖੇਤੀ ਮਾਹਿਰ ਦਵਿੰਦਰ ਸ਼ਰਮਾ ਦਾ ਕਹਿਣਾ ਹੈ ਕਿ ਇੱਕ ਪਾਸੇ ਤਾਂ ਕਿਸਾਨਾਂ ਨੂੰ ਕੁਦਰਤੀ ਯਾਨੀ ਜੈਵਿਕ ਖੇਤੀ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤੇ ਦੂਸਰੇ ਪਾਸੇ GMO ਵਰਗੀਆਂ ਤਕਨੀਕਾਂ ਲਿਆ ਕੇ ਕੇਂਦਰ ਸਰਕਾਰ ਇੱਕ ਵਾਰ ਫਿਰ ਕਿਸਾਨਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ।

ਆਖਿਰ ਇਹ GMO ਤਕਨੀਕ ਕੀ ਹੈ ਅਤੇ ਇਸਦੇ ਕਿਸਾਨਾਂ ਨੂੰ ਜਾਂ ਫਿਰ ਬਾਕੀ ਲੋਕਾਂ ਨੂੰ ਕੀ ਨੁਕਸਾਨ ਹੋ ਸਕਦੇ ਹਨ, ਇਸ ਸਬੰਧੀ ਪੂਰੀ ਜਾਣਕਾਰੀ ਦੇ ਲਈ ਹੇਠਾਂ ਦਿੱਤੀ ਗਈ ਵੀਡੀਓ ਦੇਖੋ….

*Terms of Service – We do not have the copyright of this Content on this website. The copyright under to the respective owners of the videos uploaded to You tube . If you find any Content encroach your copyright or trademark, and want it to be removed or replaced by your original content, please contact us mailto:unnatkheti@gmail.com