ਖਤਮ ਹੋਇਆ ਕਿਸਾਨਾਂ ਦਾ ਇੰਤਜ਼ਾਰ, ਸਰਕਾਰ ਨੇ ਦਿੱਤੀ ਸਭ ਤੋਂ ਵੱਡੀ ਖੁਸ਼ਖਬਰੀ

ਪਿਛਲੇ ਇੱਕ ਸਾਲ ਤੋਂ ਵੀ ਜਿਆਦਾ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਅੱਜ ਇੱਕ ਵੱਡੀ ਜਿੱਤ ਹੋਈ ਹੈ ਅਤੇ ਕਿਸਾਨਾਂ ਦੇ ਚੇਹਰੇ ਤੇ ਖੁਸ਼ੀਆਂ ਆ ਚੁੱਕੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਪਹਿਲਾਂ ਹੀ ਰੱਦ ਕਰ ਦਿੱਤੇ ਗਏ ਸਨ ,

ਹੁਣ ਸਰਕਾਰ ਵੱਲੋ ਬਾਕੀ ਮੁੱਦਿਆਂ ਕੇਂਦਰ ਦੇ ਖੇਤੀ ਸਕੱਤਰ ਸੰਜੇ ਅਗਰਵਾਲ ਦੇ ਦਸਤਖ਼ਤਾਂ ਹੇਠ ਜਾਰੀ ਸਰਾਕਰੀ ਚਿੱਠੀ ਵਿਚ ਕਿਸਾਨਾਂ ਦੀਆ ਬਾਕੀ ਮੰਗਾ ਮੰਨਣ ਦੀ ਜਾਣਕਾਰੀ ਵੀ ਦਿੱਤੀ ਹੈ। ਸੰਯੁਕਤ ਕਿਸਾਨ ਮੋਰਚੇ ਵਲੋਂ ਵੱਡਾ ਐਲਾਨ ਕਰਦਿਆਂ ਕਿਸਾਨ ਅੰਦੋਲਨ ਖ਼ਤਮ ਕਰਨ ਦਾ ਫੈਸਲਾ ਲਿਆ ਗਿਆ ਹੈ।

ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਅੰਦੋਲਨ ਖ਼ਤਮ ਕਰਨ ਦਾ ਐਲਾਨ ਕਰ ਰਹੇ ਹਾਂ। ਕਿਸਾਨ 11 ਦਸੰਬਰ ਨੂੰ ਦਿੱਲੀ ਦੇ ਬਾਰਡਰਾਂ ਤੋਂ ਆਪਣੇ ਘਰਾਂ ਨੂੰ ਵਾਪਸੀ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਵੱਡੀ ਜਿੱਤ ਲੈ ਕੇ ਜਾ ਰਹੇ ਹਨ। ਇਹ ਜਿੱਤ ਸਾਨੂੰ 1 ਸਾਲ ਤੱਕ ਸੰਘਰਸ਼ ਕਰਨ ਤੋਂ ਬਾਅਦ ਮਿਲੀ ਹੈ।

ਕਿਸਾਨ ਆਗੂ ਜੋਗਿੰਦਰ ਯਾਦਵ ਨੇ ਕਿਹਾ ਕਿ 11 ਦਸੰਬਰ ਨੂੰ ਸਾਰੇ ਧਰਨੇ ਚੁੱਕ ਲਏ ਜਾਣਗੇ ਪਰ ਅੰਦੋਲਨ ਮੁਲਤਵੀ ਹੋਇਆ ਹੈ ਖ਼ਤਮ ਨਹੀਂ ਹੋਇਆ। ਕਿਸਾਨਾਂ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ 15 ਜਨਵਰੀ ਨੂੰ ਕਿਸਾਨ ਮੋਰਚੇ ਦੀ ਫਿਰ ਬੈਠਕ ਹੋਵੇਗੀ ਅਤੇ ਹਰ ਮਹੀਨੇ ਇੱਕ ਸਮੀਖਿਆ ਬੈਠਕ ਹੋਵੇਗੀ।

ਜੇਕਰ ਸਰਕਾਰ ਆਪਣੇ ਵਾਅਦੇ ਪੂਰੇ ਨਹੀਂ ਕਰਦੀ ਤਾਂ ਅਸੀਂ ਫਿਰ ਤੋਂ ਅੰਦੋਲਨ ਕਰਾਂਗੇ, ਕਿਉਂਕਿ ਅੱਜ ਵੀ ਕਿਸਾਨਾਂ ਦੀ ਕਈ ਸਵਾਲ ਬਾਕੀ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਿਸਾਨਾਂ ਨੇ ਦੁਨੀਆਂ ਵਿਚ ਤਾਨਾਸ਼ਾਹ ਵਰਗੀ ਦਿੱਖ ਰੱਖਣ ਵਾਲੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਝੁਕਾ ਦਿੱਤਾ ਹੈ

ਅਤੇ ਕਿਸਾਨ ਇਸ ਲਈ ਮੋਦੀ ਦਾ ਧੰਨਵਾਦ ਵੀ ਕਰਦੇ ਹਨ ਕਿ ਉਨ੍ਹਾਂ ਨੇ ਦੇਸ਼ ਦੇ ਕਿਸਾਨਾਂ ਨੂੰ ਇੱਕਜੁਟ ਕਰ ਦਿੱਤਾ। ਉਨ੍ਹਾਂ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਅੰਦੋਲਨ ਨੇ ਮੁਲਕ ਵਿਚ ਲੋਕ ਲਹਿਰਾਂ ਨੂੰ ਮੁੜ ਸੁਰਜੀਤ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਕਾਨੂੰਨ ਵਾਪਸ ਲੈਣਾ ਕਿਸਾਨਾਂ ਦੀ ਵੱਡੀ ਜਿੱਤ ਹੈ।