ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਪਨੀਰੀ ਦੇਵੇਗੀ ਸਰਕਾਰ ,ਪਨੀਰੀ ਲੈਣ ਲਈ ਇਸ ਨੰਬਰ ਤੇ ਕਰੋ ਸੰਪਰਕ

ਸਰਕਾਰ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ , ਉਨ੍ਹਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜਿਹੇ ਕਿਸਾਨ ਸਵੇਰੇ 8 ਵਜੇ ਤੋਂ ਰਾਤ 9.30 ਵਜੇ ਤੱਕ 77106-65725 ਨੰਬਰ ਤੇ ਕਾਲ ਕਰਕੇ ਝੋਨੇ ਦੀ ਪਨੀਰੀ ਲੈਣ ਲਈ ਮੰਗ ਦਰਜ ਕਰਵਾ ਸਕਦੇ ਹਨ।

ਖੇਤੀਬਾੜੀ ਮੰਤਰੀ ਬੁੱਧਵਾਰ ਨੂੰ ਸੰਗਰੂਰ ਜ਼ਿਲ੍ਹੇ ਵਿੱਚ 22 ਏਕੜ ਤੋਂ ਵੱਧ ਰਕਬੇ ਵਿੱਚ ਪਨੀਰੀ ਬੀਜਣ ਦੀ ਸ਼ੁਰੂਆਤ ਕਰ ਦਿੱਤੀ ਹੈ ਅਤੇ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ 3500 ਕੁਇੰਟਲ ਤੋਂ ਵੱਧ ਝੋਨੇ ਦੀ ਪਨੀਰੀ ਦੀ ਬਿਜਾਈ ਕੀਤੀ ਜਾ ਰਹੀ ਹੈ।

ਖੁੱਡੀਆਂ ਸਾਹਿਬ ਨੇ ਦੱਸਿਆ ਕਿ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਹੜ੍ਹਾਂ ਕਾਰਨ ਨੁਕਸਾਨੀ ਗਈ ਝੋਨੇ ਦੀ ਫਸਲ ਵਾਲੇ ਖੇਤਰਾਂ ਵਿੱਚ ਝੋਨੇ ਦੀ ਮੁੜ ਲੁਆਈ ਲਈ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।