ਜੇਕਰ ਤੁਸੀਂ ਵੀ ਕੀਤੀ ਹੈ ਬਾਸਮਤੀ ਦੀ ਬਿਜਾਈ ਤਾਂ ਇਹ ਖਬਰ ਜਰੂਰ ਪੜ੍ਹੋ

ਪੰਜਾਬ ਵਿੱਚ ਬਹੁਗਿਣਤੀ ਕਿਸਾਨ ਬਾਸਮਤੀ ਦੀ ਖੇਤੀ ਕਰਦੇ ਹਨ। ਜੇਕਰ ਤੁਸੀਂ ਵੀ ਇਸ ਵਾਰ ਬਾਸਮਤੀ ਲਾਈ ਹੈ ਤਾਂ ਤੁਹਾਡੇ ਲਈ ਇੱਕ ਵੱਡੀ ਖਬਰ ਹੈ। ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਉੱਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਇਸ ਸਬੰਧੀ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਪਹਿਲਾਂ ਹੀ ਨਕਲੀ ਅਤੇ ਘਟੀਆ ਦਰਜੇ ਦੇ ਕੀਟਨਾਸ਼ਕਾਂ ਦੀ ਵਿਕਰੀ ‘ਤੇ ਨਜ਼ਰ ਰੱਖਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਨਿਰਦੇਸ਼ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿੱਚ ਜਾਰੀ ਕੀਤੇ ਗਏ ਹਨ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਬਾਸਮਤੀ ਦੀ ਖੇਤੀ ਕਰਨ ਵਾਲੇ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਐਸੀਫੇਟ, ਮੈਥਾਮਾਈਡੋਫੋਸ, ਬੁਪਰੋਫੇਜ਼ਿਨ,ਕਲੋਰੋਪਾਈਰੀਫੋਸ, , ਕਾਰਬੈਂਡਾਜ਼ਿਮ ਟ੍ਰਾਈਸਾਈਕਲਾਜ਼ੋਲ, ਪ੍ਰੋਪੀਕੋਨਾਜ਼ੋਲ ਥਿਆਮੈਥੋਕਸਮ, ਪ੍ਰੋਫੈਨੋਫੋਸ, ਆਈਸੋਪ੍ਰੋਥੀਓਲੇਨ ਵਰਗੇ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਬਾਸਮਤੀ ਚੌਲਾਂ ਰਾਮਦ ਅਤੇ ਖਪਤ ਵਿੱਚ ਵੱਡੀ ਰੁਕਾਵਟ ਬਣ ਰਹੀ ਹੈ।

ਉਨ੍ਹਾਂ ਕਿਹਾ ਕਿ ਫਿਲਹਾਲ ਇਨ੍ਹਾਂ ਕੀਟਨਾਸ਼ਕਾਂ ‘ਤੇ ਪੰਜਾਬ ਵਿੱਚ 60 ਦਿਨਾਂ ਲਈ ਪਾਬੰਦੀ ਲਗਾਈ ਗਈ ਹੈ ਤਾਂ ਜੋ ਬਿਨਾਂ ਕਿਸੇ ਰਹਿੰਦ-ਖੂੰਹਦ ਦੇ ਵਧੀਆ ਗੁਣਵੱਤਾ ਵਾਲੇ ਬਾਸਮਤੀ ਚੌਲ ਪੈਦਾ ਕੀਤੇ ਜਾ ਸਕਣ। ਖੇਤੀਬਾੜੀ ਮਾਹਿਰਾਂ ਦੇ ਅਨੁਸਾਰ ਇਨ੍ਹਾਂ ਖੇਤੀ ਰਸਾਇਣਾਂ ਦੀ ਵਰਤੋਂ ਕਾਰਨ ਬਾਸਮਤੀ ਚੌਲਾਂ ਵਿੱਚ ਸਮਰੱਥ ਅਥਾਰਟੀ ਦੁਆਰਾ ਨਿਰਧਾਰਤ ਮੈਕਸੀਅਮ ਰੈਜ਼ੀਡਿਊਲ ਲੈਵਲ (ਐਮਆਰਐਲ) ਤੋਂ ਵੱਧ ਕੀਟਨਾਸ਼ਕ ਰਹਿੰਦ-ਖੂੰਹਦ ਹੋਣ ਦਾ ਖਤਰਾ ਹੈ।

ਨੇ ਬਾਸਮਤੀ ਚੌਲਾਂ ਦੇ ਕੀੜਿਆਂ ਨੂੰ ਕੰਟਰੋਲ ਕਰਨ ਲਈ ਇਨ੍ਹਾਂ ਕੀਟਨਾਸ਼ਕਾਂ ਦੀ ਜਗ੍ਹਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਵੱਲੋਂ ਘੱਟ ਰਹਿੰਦ-ਖੂੰਹਦ ਵਾਲੇ ਖੇਤੀ ਰਸਾਇਣਾਂ ਦੀ ਸਿਫ਼ਾਰਸ਼ ਕੀਤੀ ਹੈ ਜੋ ਬਜ਼ਾਰ ਵਿੱਚ ਉਪਲਬਧ ਹਨ।