ਹੁਣ ਕਿਸਾਨ ਆਪਣੀ ਮਰਜ਼ੀ ਨਾਲ ਨਹੀਂ ਵੱਢ ਸਕਣਗੇ ਕਣਕ, ਸਰਕਾਰ ਨੇ ਜਾਰੀ ਕੀਤੇ ਇਹ ਸਖਤ ਨਿਰਦੇਸ਼

ਲਗਭਗ ਸਾਰੇ ਇਲਾਕਿਆਂ ਵਿੱਚ ਕਣਕ ਦੀ ਵਾਢੀ ਸ਼ੁਰੂ ਹੋ ਚੁੱਕੀ ਹੈ ਅਤੇ ਇਸੇ ਵਿਚਕਾਰ ਹੁਣ ਕਣਕ ਦੀ ਵਾਢੀ ਨੂੰ ਲੈਕੇ ਕਿਸਾਨਾਂ ਲਈ ਇੱਕ ਵੱਡੀ ਖਬਰ ਆ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਹੁਣ ਕਿਸਾਨ ਆਪਣੀ ਮਰਜ਼ੀ ਨਾਲ ਕੰਕੀ ਨਹੀਂ ਵੱਢ ਸਕਣਗੇ। ਦੱਸ ਦੇਈਏ ਕਿ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਕਣਕ ਦੀ ਵਾਢੀ ਨੂੰ ਲੈਕੇ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਨ੍ਹਾਂ ਨੂੰ ਧਿਆਨ ਵਿੱਚ ਰੱਖਣਾ ਕਿਸਾਨਾਂ ਲਈ ਬਹੁਤ ਜਰੂਰੀ ਹੈ।

ਜਾਣਕਾਰੀ ਦੇ ਅਨੁਸਾਰ ਹੁਣ ਕਿਸਾਨ ਰਾਤਾਂ ਨੂੰ ਕਣਕ ਦੀ ਵਾਢੀ ਨਹੀਂ ਕਰਨ ਸਕਣਗੇ। ਜਿਆਦਾਤਰ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਕਿਸਾਨ ਸ਼ਾਮ 7 ਵਜੇ ਤੋਂ ਲੈਕੇ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਵਾਢੀ ਨਹੀਂ ਕਰ ਸਕਣਗੇ। ਇਸਦੇ ਨਾਲ ਹੀ ਕੰਬਾਈਨਾਂ ਉੱਤੇ ਸੁਪਰ ਐਸਐਮਐਸ ਸਿਸਟਮ ਲਗਾਉਣਾ ਵੀ ਲਾਜ਼ਮੀ ਹੈ।

ਤੁਹਾਨੂੰ ਦੱਸ ਦੇਈਏ ਕਿ ਇਹ ਫੈਸਲਾ ਮੋਹਾਲੀ ਦੇ ਡਿਪਟੀ ਕਮਿਸ਼ਨਰ ਵੱਲੋਂ ਲਿਆ ਗਿਆ ਹੈ। ਇਸੇ ਤਰਾਂ ਬਰਨਾਲਾ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਵੀ ਸ਼ਾਮ 7 ਵਜੇ ਤੋਂ ਲੈਕੇ ਸਵੇਰੇ 8 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਵਾਢੀ ਉੱਤੇ ਰੋਕ ਲਗਾਈ ਗਈ ਹੈ। ਇਸਦੇ ਨਾਲ ਹੀ ਬਾਕੀ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀ ਜਲਦ ਹੀ ਇਸ ਤਰਾਂ ਦੇ ਫੈਸਲੇ ਲੈ ਸਕਦੇ ਹਨ ਅਤੇ ਕਿਸਾਨਾਂ ਲਈ ਸਖਤੀ ਵੱਧ ਸਕਦੀ ਹੈ।

ਇਸਦੇ ਨਾਲ ਹੀ ਮੋਹਾਲੀ ਜ਼ਿਲ੍ਹੇ ਵਿੱਚ ਕਣਕ ਦੀ ਰਹਿੰਦ ਖੂੰਹਦ ਨੂੰ ਸਾੜਨ ਉੱਤੇ ਵੀ ਰੋਕ ਲਗਾਈ ਗਈ ਹੈ। ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ ਦੇਈਏ ਕਿ ਇਹ ਹੁਕਮ 30 ਮਈ ਤੱਕ ਲਾਗੂ ਰਹਿਣਗੇ। ਡਿਪਟੀ ਕਮਿਸ਼ਨਰ ਵੱਲੋਂ ਕਿਹਾ ਗਿਆ ਹੈ ਕਿ ਰਾਤਨੂੰ ਕੰਬਾਈਨਾਂ ਚਲਾਉਣ ਨਾਲ ਹਾਦਸੇ ਵਾਪਰਨ ਦਾ ਖਤਰਾ ਬਹੁਤ ਵੱਧ ਜਾਂਦਾ ਹੈ ਅਤੇ ਇਸਦੇ ਨਾਲ ਅਜਿਹੀ ਫਸਲ ਵੀ ਕੱਟੀ ਜਾਂਦੀ ਹੈ ਜਿਹੜੀ ਚੰਗੀ ਤਰਾਂ ਸੁੱਕੀ ਨਹੀਂ ਹੁੰਦੀ।

ਜਿਸ ਕਾਰਨ ਬਾਅਦ ਵਿੱਚ ਫਸਲ ਵਿੱਚ ਜਿਆਦਾ ਨਮੀ ਦੇ ਕਾਰਨ ਕਿਸਾਨਾਂ ਨੂੰ ਕਈ ਦਿਨ ਮੰਡੀਆਂ ਵਿੱਚ ਬੈਠਣਾ ਪੈਂਦਾ ਹੈ। ਯਾਨੀ ਇਸ ਨਾਲ ਕਿਸਾਨਾਂ ਦਾ ਵੀ ਨੁਕਸਾਨ ਹੋਵੇਗਾ। ਇਸੇ ਕਾਰਨ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਕੋਈ ਹਾਦਸਾ ਵੀ ਨਾ ਹੋਵੇ ਅਤੇ ਕਿਸਾਨਾਂ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ।