ਹੁਣ ਕਿਸਾਨਾਂ ਨੂੰ ਘਰ ਦਾ ਖਰਚਾ ਚਲਾਉਣ ਲਈ ਵੀ ਮਿਲੇਗਾ ਕਰਜ਼ਾ, ਜਾਣੋ ਕੀ ਹੈ ਪੂਰੀ ਸਕੀਮ

ਕੋਰੋਨਾ ਵਾਇਰਸ ਮਹਾਮਾਰੀ ਦੇ ਕਾਰਨ ਪੂਰੀ ਦੁਨੀਆ ਮੰਦੀ ਦੇ ਦੌਰ ਵਿੱਚੋਂ ਲੰਘ ਰਹੀ ਹੈ ਅਤੇ ਸਾਡੇ ਦੇਸ਼ ਵਿੱਚ ਲੱਗੇ ਲਾਕਡਾਉਨ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਹੁਣ ਆਪਣੇ ਘਰ ਦਾ ਖਰਚਾ ਚਲਾਉਣਾ ਵੀ ਮੁਸ਼ਕਲ ਹੋ ਰਿਹਾ ਹੈ। ਇਸੇ ਤਰ੍ਹਾਂ ਕਿਸਾਨਾਂ ਨੂੰ ਵੀ ਘਰ ਖਰਚ ਲਈ ਕਾਫ਼ੀ ਦਿੱਕਤਾਂ ਆ ਰਹੀ ਹਨ। ਪਰ ਹੁਣ ਕੇਂਦਰ ਸਰਕਾਰ ਨੇ ਇੱਕ ਨਵੀਂ ਸਕੀਮ ਪੇਸ਼ ਕੀਤੀ ਹੈ ਜਿਸਦੇ ਨਾਲ ਕਿਸਾਨਾਂ ਨੂੰ ਘਰ ਦਾ ਖਰਚਾ ਚਲਾਉਣਾ ਬਹੁਤ ਹੀ ਆਸਾਨ ਹੋ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ ਕਿਸਾਨ ਕਰੈਡਿਟ ਕਾਰਡ ਯੋਜਨਾ ਵਿੱਚ ਸਰਕਾਰ ਹੁਣ ਕਿਸਾਨਾਂ ਨੂੰ ਘਰੇਲੂ ਜਰੂਰਤਾਂ ਨੂੰ ਪੂਰਾ ਕਰਨ ਲਈ ਵੀ ਕਰਜ਼ਾ ਦੇਵੇਗੀ। ਹਲਾਕਿ ਕਿਸਾਨਾਂ ਨੂੰ ਇਸ ਯੋਜਨਾ ਨੂੰ ਮੁੱਖ ਰੂਪ ਨਾਲ ਫਸਲਾਂ ਨਾਲ ਸਬੰਧਤ ਉਨ੍ਹਾਂ ਦੀਆਂ ਜਰੂਰਤਾਂ ਪੂਰੀਆਂ ਕਰਨ ਲਈ ਕਰਜ਼ਾ ਦਿੱਤਾ ਜਾਂਦਾ ਹੈ। ਪਰ ਹੁਣ ਇਸਦਾ ਕੁੱਝ ਹਿੱਸਾ ਉਨ੍ਹਾਂ ਦੀਆਂ ਘਰੇਲੂ ਜਰੂਰਤਾਂ ਨੂੰ ਪੂਰਾ ਕਰਨ ਲਈ ਇਸਤੇਮਾਲ ਕੀਤਾ ਜਾ ਸਕਦਾ ਹੈ।

ਜਾਣਕਾਰੀ ਦੇ ਅਨੁਸਾਰ ਕਿਸਾਨ ਘਰੇਲੂ ਜਰੂਰਤਾਂ ਲਈ KCC ਯੋਜਨਾ ਵਿੱਚ 10% ਦੀ ਵਰਤੋਂ ਕਰ ਸਕਦੇ ਹਨ। RBI ਦੁਆਰਾ ਆਪਣੀ ਵੈਬਸਾਈਟ ਉੱਤੇ ਵੀ ਇਸ ਸੰਭੰਧਿਤ ਜਾਣਕਾਰੀ ਪਾ ਦਿੱਤੀ ਗਈ ਹੈ। RBI ਬੈਂਕ ਨੇ ਜਾਣਕਾਰੀ ਦਿੰਦੇ ਹੋਏ ਇਹ ਵੀ ਕਿਹਾ ਹੈ ਕਿ ਪੁਰੇ ਦੇਸ਼ ਦੇ ਕਿਸਾਨ ਹੁਣ ਘਰ ਦੀਆਂ ਜਰੂਰਤਾਂ ਨੂੰ ਪੂਰਾ ਕਰਨ ਲਈ ਵੀ KCC ਦਾ ਇਸਤੇਮਾਲ ਕਰ ਸਕਦੇ ਹਨ।

ਜਦੋਂ ਕਿ ਹੁਣ ਤੱਕ ਕਿਸਾਨ ਕਰੈਡਿਟ ਕਾਰਡ ਦਾ ਇਸਤੇਮਾਲ ਸਿਰਫ ਫਸਲ ਨੂੰ ਤਿਆਰ ਕਰਨ ਵਿੱਚ ਹੋਣ ਵਾਲੇ ਖਰਚਿਆਂ ਨੂੰ ਪੂਰਾ ਕਰਨ ਲਈ ਹੀ ਕਰ ਸਕਦੇ ਸਨ। ਪਰ ਹੁਣ ਤੋਂ KCC ਦੀ ਕੁਲ ਰਾਸ਼ੀ ਦਾ 10 ਫੀਸਦੀ ਲੂਣ ਲੋਨ ਲੈ ਕੇ ਕਿਸਾਨ ਬਹੁਤ ਆਸਾਨੀ ਨਾਲ ਆਪਣੇ ਘਰ ਦਾ ਖਰਚਾ ਚਲਾ ਸਕਦੇ ਹਨ।