ਖੰਡੇ ਦੇ ਨਿਸ਼ਾਨ ਵਾਲਾ ਸ਼ਾਲ ਲੈਣ ਤੇ ਨਵਜੋਤ ਸਿੱਧੂ ਨੇ ਕਹੀ ਇਹ ਵੱਡੀ ਗੱਲ

ਕਾਂਗਰਸੀ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ੴ ਅਤੇ ਖੰਡੇ ਦੇ ਨਿਸ਼ਾਨ ਵਾਲਾ ਸ਼ਾਲ ਆਪਣੇ ਉੱਪਰ ਲੈਣ ਦੇ ਮਾਮਲੇ ‘ਚ ਸਿੱਖ ਜਗਤ ਕੋਲੋਂ ਮੁਆਫ਼ੀ ਮੰਗੀ ਹੈ। ਸਿੱਧੂ ਨੇ ਇਸ ਸਬੰਧੀ ਅੱਜ ਸਵੇਰੇ ਟਵੀਟ ਕੀਤਾ ਅਤੇ ਲਿਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਬਉੱਚ ਹੈ ਅਤੇ ਜੇਕਰ ਮੈਂ ਅਣਜਾਣੇ ‘ਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਤਾਂ ਮੈਂ ਮੁਆਫ਼ੀ ਮੰਗਦਾ ਹੈ।

ਇਹ ਪਹਿਲਾ ਮਾਮਲਾ ਨਹੀਂ ਜਦੋਂ ਨਵਜੋਤ ਸਿੱਧੂ ਨੂੰ ਇਸ ਤਰਾਂ ਦੀ ਕੋਈ ਤੋਹਮਤ ਝੱਲਣੀ ਪਈ ਹੋਵੇ ਨਵਜੋਤ ਸਿੱਧੂ ਤੇ ਪਹਿਲਾਂ ਵੀ ਇਸੇ ਤਰਾਂ ਦੇ ਇਲਜਾਮ ਲੱਗਦੇ ਰਹਿੰਦੇ ਹਨ ਹਾਲਾਂਕਿ ਇਸ ਵਾਰ ਬਹੁਤ ਲੋਕ ਸਿੱਧੂ ਦੇ ਹੱਕ ਵਿੱਚ ਵੀ ਸਨ ਕਿਓਂਕਿ ਲੋਕਾਂ ਦਾ ਤਰਕ ਸੀ ਕੇ ਜੇਕਰ ਖੰਡੇ ਵਾਲੀ ਟੀ ਸ਼ਰਟ ਪਈ ਜਾ ਸਕਦੀ ਹੈ,s ਖੰਡੇ ਦਾ ਟੈਟੂ ਬਣਾਇਆ ਜਾ ਸਕਦਾ ਹੈ ਤੇ ਦੁਕਾਨਾਂ ਤੇ ਵੀ ਖੰਡੇ ਦੇ ਰੁਮਾਲੇ ਹੁੰਦੇ ਹਨ ਜਿਨ੍ਹਾਂ ਨੂੰ ਕੋਈ ਬਹੁਤ ਜ਼ਿਆਦਾ ਸੰਭਾਲ ਕੇ ਨਹੀਂ ਰੱਖਿਆ ਜਾਂਦਾ ਫੇਰ ਅਜਿਹੇ ਵਿੱਚ ਖੰਡੇ ਦੇ ਨਿਸ਼ਾਨ ਵਾਲਾ ਸ਼ਾਲ ਆਪਣੇ ਉੱਪਰ ਲੈਣ ਨਾਲ ਕਿਸੇ ਤਰਾਂ ਦੀ ਕੋਈ ਮਰਿਆਦਾ ਭੰਗ ਨਹੀਂ ਹੋਈ ।

ਦੱਸਣਯੋਗ ਹੈ ਕਿ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਸ਼ਾਲ ਲੈਣ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ੴ ਅਤੇ ਖੰਡੇ ਦਾ ਨਿਸ਼ਾਨ ਵਾਲਾ ਸ਼ਾਲ ਆਪਣੇ ਉੱਪਰ ਲੈ ਕੇ ਬਹੁਤ ਹੀ ਮੰਦਭਾਗਾ ਕਾਰਜ ਕੀਤਾ ਹੈ।

ਕਿਉਂਕਿ ਇਕ ਸਿੱਖ ਹੋਣ ਦੇ ਨਾਤੇ ਉਸ ਨੂੰ ਇਹ ਪਤਾ ਹੋਣਾ ਚਾਹੀਦਾ ਸੀ ਕਿ ਅਜਿਹਾ ਕਰਨਾ ਸਿੱਖ ਧਰਮ ਦੀ ਮਰਿਆਦਾ ਦੇ ਵਿਰੁੱਧ ਹੈ।ਇਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਉਸ ਨੂੰ ਸਿੱਖ ਜਗਤ ਤੋਂ ਤੁਰੰਤ ਹੀ ਇਸ ਹੋਈ ਗ਼ਲਤੀ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ।

Leave a Reply

Your email address will not be published. Required fields are marked *