ਪੰਜਾਬ ਸਰਕਾਰ ਦੇ ਰਹੀ ਹੈ ਕਿਸਾਨਾਂ ਨੂੰ 5 ਲੱਖ ਦਾ ਮੁਫ਼ਤ ਬੀਮਾ, ਕਰਨਾ ਹੋਏਗਾ ਬੱਸ ਇਹ ਕੰਮ

ਪੰਜਾਬ ਦੇ ਕਿਸਾਨਾਂ ਲਈ ਸਰਕਾਰ ਨੇ ਇੱਕ ਨਵੀਂ ਯੋਜਨਾ ਦੀ ਸ਼ੁਰੂਆਤ ਕੀਤੀ ਹੈ ਜਿਸ ਦਾ ਕਿਸਾਨਾਂ ਨੂੰ ਵੱਡਾ ਫਾਇਦਾ ਹੋਣ ਵਾਲਾ ਹੈ। ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵੱਲੋਂ ਇਹ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਿਸਾਨਾਂ ਨੂੰ ਸਾਲ 2020-21 ਲਈ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਸਿਹਤ ਬੀਮੇ ਦਾ ਲਾਭ ਲੈਣ ਲਈ 24 ਜੁਲਾਈ, 2020 ਤੱਕ ਅਰਜ਼ੀਆਂ ਦੇਣ ਦੀ ਅਪੀਲ ਕੀਤੀ ਹੈ।

ਇਸ ਫੈਸਲੇ ਨਾਲ ਹਰੇਕ ਕਿਸਾਨ ਪਰਿਵਾਰ ਨੂੰ ਪੰਜ ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਦੇ ਅਨੁਸਾਰ ਇਸ ਸਕੀਮ ਦਾ ਲਾਭ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਾਲੇ ਸਾਰੇ ਕਿਸਾਨ ਲੈ ਸਕਦੇ ਹਨ। ਇਸ ਯੋਜਨਾ ਦੇ ਯੋਗ ਕਿਸਾਨ 24 ਜੁਲਾਈ ਤੱਕ ਘੋਸ਼ਣਾ ਪੱਤਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆਪਣੇ ਆੜਤੀਏ ਕੋਲ ਜਮਾਂ ਕਰਵਾ ਦੇਣ।

ਨਾਲ ਹੀ ਉਨਾਂ ਦੱਸਿਆ ਕਿ ਕਿਸਾਨਾਂ ਦੇ ਬੀਮੇ ਦਾ ਸਾਰਾ ਪ੍ਰੀਮੀਅਮ ਪੰਜਾਬ ਮੰਡੀ ਬੋਰਡ ਵੱਲੋਂ ਭਰਿਆ ਜਾਵੇਗਾ ਜਿਸ ਕਰਕੇ ਕਿਸਾਨਾਂ ਨੂੰ ਇਸ ਲਈ ਕੋਈ ਫੀਸ ਵੀ ਨਹੀਂ ਦੇਣੀ ਪਵੇਗੀ। ਇਸ ਸਕੀਮ ਦੇ ਅਨੁਸਾਰ ਦਿਲ ਦੇ ਅਪ੍ਰੇਸ਼ਨ, ਕੈਂਸਰ ਦੇ ਇਲਾਜ, ਜੋੜ ਬਦਲਾਉਣ ਅਤੇ ਐਕਸੀ ਡੈਂਟ ਦੇ ਕੇਸਾਂ ਵਰਗੇ ਵੱਡੇ ਅਪ੍ਰੇਸ਼ਨਾਂ ਦੇ ਇਲਾਜ ਸਮੇਤ 1396 ਬਿਮਾਰੀਆਂ ਲਈ 546 ਸੂਚੀਬੱਧ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ‘ਚ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦੇ ਹਨ।

ਇਸ ਸਕੀਮ ਨਾਲ ਸਾਲ 2020-21 ਦੁਆਂ ਸੂਬੇ ਦੇ 8.70 ਲੱਖ ‘ਜੇ’ ਫਾਰਮ ਹੋਲਡਰ ਕਿਸਾਨਾਂ ਤੇ 80,000 ਗੰਨਾ ਉਤਪਾਦਕਾਂ ਨੂੰ ਲਾਭ ਮਿਲੇਗਾ। DC ਦੇ ਕਹਿਣ ਦੇ ਅਨੁਸਾਰ ਮੰਡੀ ਬੋਰਡ ਵੱਲੋਂ ਇਕ ਜਨਵਰੀ, 2020 ਨੂੰ ਅਤੇ ਉਸ ਤੋਂ ਬਾਅਦ 8.70 ਲੱਖ ਕਿਸਾਨਾਂ ਨੂੰ ਉਨਾਂ ਦੀ ਖੇਤੀਬਾੜੀ ਉਪਜ ਵੇਚਣ ਲਈ ‘ਜੇ’ ਫਾਰਮ ਹੋਲਰਡਾਂ ਵਜੋਂ ਰਜਿਸਟਰਡ ਕੀਤਾ ਗਿਆ ਹੈ। ਇਸੇ ਤਰਾਂ ਇਕ ਨਵੰਬਰ, 2019 ਤੋਂ 31 ਮਾਰਚ, 2020 ਦੇ ਪਿੜਾਈ ਸੀਜ਼ਨ ਦੌਰਾਨ ਗੰਨੇ ਦੀ ਫਸਲ ਵੇਚਣ ਵਾਲੇ ਸਾਰੇ ਉਤਪਾਦਕਾਂ ਨੂੰ ਹੀ ਇਸ ਯੋਜਨਾ ਲਈ ਯੋਗ ਮੰਨਿਆ ਜਾਵੇਗਾ।

ਜੇਕਰ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰੀ ਝੰਡੀ ਮਿਲਦੇ ਸਾਰ ਹੀ 9.50 ਲੱਖ ਕਿਸਾਨ ਤੇ ਉਨਾਂ ਦੇ ਪਰਿਵਾਰ 20 ਅਗਸਤ, 2020 ਤੋਂ ਸਕੀਮ ਦਾ ਲਾਭ ਲੈਣ ਦੇ ਹੱਕਦਾਰ ਬਣ ਜਾਣਗੇ। ਜਿਹੜੇ ਕਿਸਾਨ ਇਸ ਯੋਜਨਾ ਦਾ ਲਾਭ ਲੈਣਾ ਚਾਹੁੰਦੇ ਹਨ ਉਹ ਸਵੈ-ਘੋਸ਼ਣਾ ਪੱਤਰ ਵਾਲਾ ਫਾਰਮ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜਤੀਆ ਫਰਮ ਤੋਂ ਪ੍ਰਾਪਤ ਕਰ ਲੈਣ ਜਾਂ ਫਿਰ ਪੰਜਾਬ ਮੰਡੀ ਬੋਰਡ ਦੀ ਵੈੱਬਸਾਈਟ ਤੋਂ ਡਾਊਨਲੋਡ ਕਰ ਭਰਕੇ ਜਮ੍ਹਾਂ ਕਰਵਾ ਸਕਦੇ ਹਨ।

ਇਸ ਯੋਜਨਾ ਵਿੱਚ ਘਰ ਦੇ ਮੁਖੀ ਤੋਂ ਇਲਾਵਾ ਪਤੀ/ਪਤਨੀ, ਮਾਤਾ/ਪਿਤਾ, ਅਣਵਿਆਹੇ ਬੱਚੇ, ਤਲਾਕਸ਼ੁਦਾ ਧੀ ਤੇ ਉਸ ਦੇ ਨਾਬਾਲਗ ਬੱਚੇ, ਵਿਧਵਾ ਨੂੰਹ ਅਤੇ ਉਸ ਦੇ ਨਾਬਾਲਗ ਬੱਚਿਆਂ ਨੂੰ ਵੀ ਇਸ ਸਕੀਮ ਦਾ ਲਾਭ ਮਿਲੇਗਾ। ਕਿਸਾਨ ਇਸ ਯੋਜਨਾ ਸਬੰਧੀ ਹੋਰ ਜਾਣਕਾਰੀ ਹਾਸਲ ਕਰਨ ਲਈ ਟੋਲ ਫ੍ਰੀ ਨੰਬਰ 104 ‘ਤੇ ਸੰਪਰਕ ਕਰ ਸਕਦੇ ਹਨ।