ਕਣਕ ਦੇ ਸੀਜ਼ਨ ‘ਚ ਕਿਸਾਨਾਂ ਵਾਸਤੇ ਖੜ੍ਹੀ ਹੋ ਸਕਦੀ ਇਹ ਨਵੀਂ ਮੁਸੀਬਤ

ਕੇਂਦਰ ਸਰਕਾਰ ਵਲੋਂ ਰੋਜ ਨਵੇਂ ਤੋਂ ਨਵੇਂ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਜਿਸ ਕਾਰਨ ਕਿਸਾਨਾਂ ਦੀ ਮੁਸੀ’ਬਤ ਲਗਾਤਾਰ ਵੱਧ ਰਹੀ ਹੈ ਹੁਣ ਕੇਂਦਰ ਸਰਕਾਰ ਨੇ ਪੰਜਾਬ ਨੂੰ ਇੱਕ ਹੋਰ ਝਟ’ਕਾ ਦਿੱਤਾ ਹੈ। ਜਿਵੇਂ ਕੇ ਅਸੀਂ ਜਾਣਦੇ ਹਾਂ ਕੇ ਕਣਕ ਦੀ ਵਾਢੀ ਦਾ ਸੀਜਨ ਆਉਣ ਵਾਲਾ ਹੈ ਪਰ ਕਣਕ ਦੇ ਸੀਜ਼ਨ ਵਿੱਚ ਕਿਸਾਨਾਂ ਲਈ ਵੱਡੀ ਮੁਸੀਬਤ ਖੜ੍ਹੀ ਹੋ ਸਕਦੀ ਹੈ।

ਦਰਅਸਲ ਇਸਦੇ ਪਿੱਛੇ ਕਾਰਨ ਇਹ ਹੈ ਕੇ ਕੇਂਦਰ ਸਰਕਾਰ ਨੇ ਅਚਾਨਕ ਪੰਜਾਬ ਦੀਆਂ ਮਿੱਲਾਂ ਤੋਂ ਚੌਲ ਲੈਣੇ ਬੰਦ ਕਰ ਦਿੱਤੇ ਹਨ। ਇਸ ਕਾਰਨ ਪੰਜਾਬ ’ਚ ਕਰੀਬ 4300 ਚੌਲ ਮਿੱਲਾਂ ’ਚ ਚੋਲ ਸਾਫ ਕਰਨ ਦਾ ਕੰਮ ਬੰਦ ਹੋ ਗਿਆ ਹੈ।

ਸੂਤਰਾਂ ਮੁਤਾਬਕ ਕੇਂਦਰੀ ਖੁਰਾਕ ਮੰਤਰਾਲੇ ਨੇ 16 ਫਰਵਰੀ ਨੂੰ ਫ਼ਰਮਾਨ ਜਾਰੀ ਕੀਤੇ ਸਨ ਕਿ ਪੰਜਾਬ ’ਚੋਂ ਤਾਂ ਹੀ ਚੌਲ ਲਿਆ ਜਾਵੇਗਾ ਕਿ ਜੇਕਰ ਇਨ੍ਹਾਂ ਚੌਲਾਂ ਵਿੱਚ ਪ੍ਰੋਟੀਨ ਵਾਲਾ ਚੌਲ (ਫੋਰਟੀਫਾਈਡ ਰਾਈਸ) ਮਿਕਸ ਕੀਤਾ ਹੋਵੇਗਾ।

ਪ੍ਰੋਟੀਨ ਵਾਲਾ ਚੋਲ ਤਿਆਰ ਕਾਰਨ ਦੇ ਲਈ ਚੋਲਾਂ ਦੇ ਉਪਰ ਇਕ ਸੋਇਆਬੀਨ ਦੇ ਪਾਊਡਰ ਦੀ ਇਕ ਪਰਤ ਚੜਾਈ ਜਾਂਦੀ ਹੈ ਤੇ ਇਸਨੂੰ ਫੋਰਟੀਫਾਈਡ ਰਾਈਸ ਕਿਹਾ ਜਾਂਦਾ ਹੈ ।ਮਿੱਡ-ਡੇਅ ਮੀਲ ਤੇ ਆਂਗਣਵਾੜੀ ਸੈਂਟਰਾਂ ਵਿੱਚ ਦਿੱਤੇ ਜਾਂਦੇ ਅਨਾਜ ਤਹਿਤ ਪ੍ਰੋਟੀਨ ਦੀ ਮਾਤਰਾ ਵਾਲਾ ਚੌਲ ਦਿੱਤਾ ਜਾਣਾ ਹੈ।

ਇਸ ਕੰਮ ਦੇ ਲਈ ਇਕ ਵੱਖਰੀ ਮਸ਼ੀਨ ਦੀ ਜਰੂਰਤ ਪੈਂਦੀ ਹੈ ਚੌਲ ਮਿੱਲਾਂ ਕੋਲ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਪ੍ਰੋਟੀਨ ਵਾਲਾ ਚੌਲ ਆਮ ਚੌਲਾਂ ਵਿੱਚ ਮਿਕਸ ਕਰ ਸਕਣ।

ਪਰ ਕੇਂਦਰ ਸਰਕਾਰ ਨੇ ਸਾਫ ਕੀਤਾ ਹੈ ਕਿ ਜੇਕਰ ਪ੍ਰੋਟੀਨ ਵਾਲਾ ਚੌਲ ਮਿਕਸ ਕਰਕੇ ਨਹੀਂ ਦਿੱਤਾ ਜਾਵੇਗਾ ਤਾਂ ਬਾਕੀ ਚੌਲਾਂ ਦੀ ਡਲਿਵਰੀ ਵੀ ਨਹੀਂ ਲਈ ਜਾਵੇਗੀ। ਮਿਕਸ ਕਰਨ ਵਾਸਤੇ ਕਰੀਬ 10 ਹਜ਼ਾਰ ਮੀਟਰਿਕ ਟਨ ਪ੍ਰੋਟੀਨ ਵਾਲਾ ਚੌਲ ਲੋੜੀਦਾ ਹੈ।

ਪਰ ਇਸਦਾ ਨੁਕਸਾਨ ਆਉਣ ਵਾਲੇ ਸਮੇਂ ਵਿਚ ਕਿਸਾਨਾਂ ਨੂੰ ਹੋਵੇਗਾ ਕਿਓਂਕਿ ਪੰਜਾਬ ਵਿੱਚ ਕਣਕ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਜੇਕਰ ਚੌਲਾਂ ਦੀ ਚੁਕਾਈ ਨਹੀਂ ਹੁੰਦੀ ਤਾਂ ਕਣਕ ਦੇ ਭੰਡਾਰਨ ਦੀ ਸਮੱਸਿਆ ਆਏਗੀ। ਇਸ ਦੇ ਨਾਲ ਬਾਰਦਾਨੇ ਦੀ ਵੀ ਮੁਸੀਬਤ ਖੜ੍ਹੀ ਹੋ ਸਕਦੀ ਹੈ।

ਜੇਕਰ ਮਾਮਲਾ ਨਾ ਸੁਲਝਿਆ ਤਾਂ ਕਣਕ ਦੇ ਸੀਜ਼ਨ ਲਈ ਵੀ ਕੇਂਦਰ ਸਰਕਾਰ ਨੇ ਸੀਸੀਐਲ ਦੇਣ ਤੋਂ ਇਨਕਾਰ ਕਰ ਦੇਣਾ ਹੈ। ਜਿਸ ਕਾਰਨ ਕਿਸਾਨਾਂ ਨੂੰ ਤੈਅ ਸਮੇਂ ਤੇ ਭੁਗਤਾਨ ਵਿਚ ਮੁਸ਼ਕਿਲ ਆ ਸਕਦੀ ਹੈ ।