ਕਿਸਾਨਾਂ ਨੂੰ ਇਹ ਖੇਤੀ ਕਰਨ ਤੇ ਸਰਕਾਰ ਦੇਵੇਗੀ 7,000 ਰੁਪਏ ਪ੍ਰਤੀ ਏਕੜ ਸਬਸਿਡੀ

ਸਾਡੇ ਦੇਸ਼ ਦੇ ਬਹੁਤ ਸਾਰੇ ਕਿਸਾਨ ਅੱਜ ਦੇ ਸਮੇਂ ਵਿੱਚ ਕਣਕ ਝੋਨੇ ਦੀ ਰਵਾਇਤੀ ਖੇਤੀ ਵਿੱਚ ਜ਼ਿਆਦਾ ਕਮਾਈ ਨਾ ਹੋਣ ਦੇ ਕਾਰਨ ਇਸਦਾ ਦਾ ਕੋਈ ਬਦਲ ਖੋਜ ਰਹੇ ਹਨ। ਕਿਸਾਨ ਚਾਹੁੰਦੇ ਹਨ ਕਿ ਉਨ੍ਹਾਂਨੂੰ ਕਿਸੇ ਅਜਿਹੀ ਫਸਲ ਬਾਰੇ ਜਾਣਕਾਰੀ ਮਿਲੇ ਜਿਸ ਨਾਲ ਉਹ ਘੱਟ ਤੋਂ ਘੱਟ ਲਾਗਤ ਵਿੱਚ ਜ਼ਿਆਦਾ ਤੋਂ ਜ਼ਿਆਦਾ ਕਮਾਈ ਕਰ ਸਕਣ।

ਇਸ ਲਈ ਅੱਜ ਅਸੀਂ ਤੁਹਾਨੂੰ ਇੱਕ ਅਜਿਹੀ ਖੇਤੀ ਬਾਰੇ ਜਾਣਕਾਰੀ ਦੇਵਾਂਗੇ ਜਿਸਨੂੰ ਕਰਨ ‘ਤੇ ਸਰਕਾਰ ਕਿਸਾਨਾਂ ਨੂੰ 7000 ਰੁਪਏ ਪ੍ਰਤੀ ਏਕੜ ਦੀ ਸਬਸਿਡੀ ਦੇਵੇਗੀ। ਤੁਹਾਨੂੰ ਦੱਸ ਦੇਈਏ ਕਿ ਹਰਿਆਣਾ ਰਾਜ ਵਿੱਚ ‘ਮੇਰਾ ਪਾਣੀ ਮੇਰੀ ਵਿਰਾਸਤ ਯੋਜਨਾ’ ਤਹਿਤ ਕਿਸਾਨਾਂ ਨੂੰ 7000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾ ਰਹੀ ਹੈ।

ਇਹ ਸਬਸਿਡੀ ਸਿਰਫ ਉਨ੍ਹਾਂ ਕਿਸਾਨਾਂ ਨੂੰ ਮਿਲੇਗੀ ਜੋ ਝੋਨੇ ਦੀ ਬਜਾਏ ਕਪਾਹ, ਤੇਲ ਬੀਜ ਅਤੇ ਦਾਲਾਂ ਦੀ ਫਸਲ ਦੀ ਕਾਸ਼ਤ ਕਰਨਗੇ। ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ। ਇਸੇ ਕਾਰਨ ਹੁਣ ਜਿਆਦਾਤਰ ਸੂਬੇ ਕਿਸਾਨਾਂ ਨੂੰ ਘੱਟ ਪਾਣੀ ਵਾਲੀਆਂ ਫਸਲਾਂ ਜਾਂ ਬਾਗਬਾਨੀ ਫਸਲਾਂ ਦੀ ਕਾਸ਼ਤ ਕਰਨ ਲਈ ਕਹਿ ਰਹੇ ਹਨ।

ਇਨ੍ਹਾਂ ਰਾਜਾਂ ਵਿੱਚ ਹਰਿਆਣਾ ਵੀ ਸ਼ਾਮਲ ਹੈ, ਜਿੱਥੇ ਫ਼ਸਲੀ ਵਿਭਿੰਨਤਾ ਰਾਹੀਂ ਧਰਤੀ ਹੇਠਲੇ ਪਾਣੀ ਦੇ ਪੱਧਰ, ਮਿੱਟੀ ਦੀ ਉਪਜਾਊ ਸ਼ਕਤੀ, ਫ਼ਸਲ ਉਤਪਾਦਨ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਧਾਉਣ ਦੇ ਯਤਨ ਕੀਤੇ ਜਾ ਰਹੇ ਹਨ। ਕਿਸਾਨ ਮੇਰਾ ਪਾਣੀ ਮੇਰੀ ਵਿਰਾਸਤ’ ਸਕੀਮ ਦਾ ਫਾਇਦਾ ਲੈਣ ਲਈ 31 ਅਗਸਤ 2022 ਤੱਕ ਅਪਲਾਈ ਕਰ ਸਕਦੇ ਹਨ।

ਜਿਹੜੇ ਕਿਸਾਨ ਝੋਨੇ ਦੀ ਜਗ੍ਹਾ ਨਰਮਾ, ਤੇਲ ਬੀਜ ਅਤੇ ਦਾਲਾਂ ਦੀ ਬਿਜਾਈ ਕਰਨਗੇ, ਉਨ੍ਹਾਂ ਦੀਆਂ ਦਰਖਾਸਤਾਂ ਦੀ ਪੜਤਾਲ ਕਰਨ ਤੋਂ ਬਾਅਦ 7000 ਰੁਪਏ ਪ੍ਰਤੀ ਏਕੜ ਦੀ ਗਰਾਂਟ ਦੀ ਰਾਸ਼ੀ ਸਿੱਧੇ ਬੈਂਕ ਖਾਤਿਆਂ ਵਿੱਚ ਭੇਜ ਦਿੱਤੀ ਜਾਵੇਗੀ। ਹਰਿਆਣਾ ਰਾਜ ਸਰਕਾਰ ਨੇ ‘ਮੇਰਾ ਪਾਣੀ ਮੇਰੀ ਵਿਰਾਸਤ ਯੋਜਨਾ’ ਦੇ ਤਹਿਤ ਕਿਸਾਨਾਂ ਨੂੰ ਆਨਲਾਈਨ ਅਪਲਾਈ ਕਰਨ ਲਈ ਕਿਹਾ ਹੈ।

ਜਿਹੜੇ ਕਿਸਾਨ ਇਸ ਯੋਜਨਾ ਦਾ ਫਾਇਦਾ ਲੈਣਾ ਚਾਹੁੰਦੇ ਹਨ ਅਤੇ ਘੱਟ ਲਾਗਤ ‘ਤੇ ਖੇਤੀ ਕਰਨਾ ਚਾਹੁੰਦੇ ਹਨ, ਉਹ ਹਰਿਆਣਾ ਖੇਤੀਬਾੜੀ ਵਿਭਾਗ ਦੀ ਅਧਿਕਾਰਤ ਵੈੱਬਸਾਈਟ ‘ਮੇਰੀ ਫਸਲ ਮੇਰਾ ਬਯੋਰਾ’ ‘ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਕਿਸਾਨਾਂ ਦੀਆਂ ਅਰਜ਼ੀਆਂ ਮਿਲਣ ਤੋਂ ਬਾਅਦ ਪਟਵਾਰੀ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਵੈਰੀਫਿਕੇਸ਼ਨ ਕਰਨ ਤੋਂ ਬਾਅਦ ਲਾਭਪਾਤਰੀ ਕਿਸਾਨਾਂ ਦੀ ਚੋਣ ਹੋਵੇਗੀ ਅਤੇ ਸਬਸਿਡੀ ਦੀ ਰਾਸ਼ੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜ ਦਿੱਤੀ ਜਾਵੇਗੀ।