ਮੁਫ਼ਤ ਬਿਜਲੀ ਦਾ ਫਾਇਦਾ ਚੁੱਕਣ ਵਾਲੇ ਸਾਵਧਾਨ, ਸਰਕਾਰ ਨੇ ਕੀਤਾ ਇਹ ਵੱਡਾ ਐਲਾਨ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਲੈਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਕਈ ਵੱਡੀ ਐਲਾਨ ਕੀਤੇ ਜਾ ਰਹੇ ਹਨ। ਪਰ ਲੋਕਾਂ ਨੂੰ ਸਭਤੋਂ ਜਿਆਦਾ ਉਡੀਕ ਬਿਜਲੀ ਦੇ ਬਿੱਲਾਂ ਨੂੰ ਲੈਕੇ ਕੀਤੇ ਗਏ ਵਾਅਦੇ ਦੀ ਸੀ ਅਤੇ ‘ਆਪ’ ਸਰਕਾਰ ਦਾ ਇੱਕ ਮਹੀਨਾ ਪੂਰੇ ਹੁੰਦਾ ਹੀ ਭਗਵੰਤ ਮਾਨ ਵੱਲੋਂ ਬਿਜਲੀ ਨੂੰ ਲੈਕੇ ਵੀ ਵੱਡਾ ਐਲਾਨ ਕਰ ਦਿੱਤਾ ਗਿਆ ਸੀ।

ਤੁਹਾਨੂੰ ਦੱਸ ਦੇਈਏ ਕਿ ਹੁਣ ਇੱਕ ਜੁਲਾਈ ਤੋਂ ਇਸ ਫੈਸਲੇ ਨੂੰ ਲਾਗੂ ਵੀ ਕਰ ਦਿੱਤਾ ਗਿਆ ਹੈ। ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਸਰਕਾਰ ਨੇ ਘਰੇਲੂ ਖ਼ਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਪ੍ਰਤੀ ਮਹੀਨਾ ਦੇਣ ਬਾਰੇ ਅਤੇ ਘਰੇਲੂ ਖ਼ਪਤਕਾਰਾਂ ਦੇ ਮਿਤੀ 31 ਦਸੰਬਰ 2021 ਤੱਕ ਦੇ ਬਕਾਇਆ ਬਿੱਲਾਂ ਦੀ ਮੁਆਫ਼ੀ ਲਈ ਨਵੇਂ ਹੁਕਮ ਜਾਰੀ ਕੀਤੇ ਸਨ।

ਜਿਸ ਤੋਂ ਬਾਅਦ ਬਹੁਗਿਣਤੀ ਲੋਕਾਂ ਦੇ ਬਿਜਲੀ ਦੇ ਬਿੱਲ ਬਿਲਕੁਲ ਜ਼ੀਰੋ ਵੀ ਆਏ ਹਨ। ਪਰ ਹੁਣ ਮੁਫ਼ਤ ਬਿਜਲੀ ਦਾ ਫਾਇਦਾ ਲੈਣ ਵਾਲੇ ਲੋਕਾਂ ਲਈ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਤੋਂ ਬਾਅਦ ਮੁਫ਼ਤ ਬਿਜਲੀ ਦਾ ਫਾਇਦਾ ਲੈਣ ਵਾਲਿਆਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਖਾਸਕਰਕੇ ਜਿੰਨ੍ਹਾ ਦੇ ਬਿਜਲੀ ਦੇ ਬਿੱਲ ਜ਼ੀਰੋ ਆਏ ਹਨ, ਉਨ੍ਹਾਂ ਲਈ ਇਹ ਖਬਰ ਬਹੁਤ ਜਰੂਰੀ ਹੈ।

ਤੁਹਾਨੂੰ ਦੱਸ ਦੇਈਏ ਕਿ ਹੁਣ ਪਾਵਰਕਾਮ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਜਿਨ੍ਹਾਂ ਦੇ ਘਰਾਂ ਵਿੱਚ 2 ਮੀਟਰ ਲੱਗੇ ਹੋਏ ਹਨ ਉਹ ਫ੍ਰੀ ਬਿਜਲੀ ਦੀ ਸਹੂਲਤ ਨਹੀਂ ਲੈ ਸਕਣਗੇ। ਬਹੁਤ ਸਾਰੇ ਲੋਕਾਂ ਨੇ ਮੁਫ਼ਤ ਬਿਜਲੀ ਦੀ ਸਹੂਲਤ ਲੈਣ ਲਈ ਦੋ ਮੀਟਰ ਲਗਵਾਉਣੇ ਸ਼ੁਰੂ ਕਰ ਦਿੱਤੇ ਸਨ।

ਪਰ ਹੁਣ ਨਵੇਂ ਫੈਸਲੇ ਦੇ ਅਨੁਸਾਰ ਅਜਿਹੇ ਲੋਕ ਮੁਫ਼ਤ ਬਿਜਲੀ ਦੀ ਸਹੂਲਤ ਨਹੀਂ ਲੈ ਸਕਣਗੇ ਅਤੇ ਹੁਣ ਦੋ ਮੀਟਰ ਲਗਾਉਣ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਇਸ ਸਬੰਧੀ ਪੂਰੀ ਜਾਣਕਾਰੀ ਦੇ ਲਈ ਹੇਠਾਂ ਦਿੱਤੀ ਗਈ ਵੀਡੀਓ ਦੇਖੋ….

*Terms of Service – We do not have the copyright of this Content on this website. The copyright under to the respective owners of the videos uploaded to You tube . If you find any Content encroach your copyright or trademark, and want it to be removed or replaced by your original content, please contact us mailto:unnatkheti@gmail.com