ਪੰਜਾਬ ਵਿੱਚ ਇਸ ਜਗ੍ਹਾ ਵਿਆਹਾਂ ਅਤੇ ਮੈਰਿਜ ਪੈਲੇਸਾਂ ਲਈ ਜਾਰੀ ਹੋਏ ਸਖਤ ਹੁਕਮ

ਲੋਕਾਂ ਦੇ ਹਿੱਤਾਂ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਅੰਦਰ ਪੰਜਾਬ ਸਰਕਾਰ ਵੱਲੋਂ ਕਈ ਆਦੇਸ਼ ਲਾਗੂ ਕੀਤੇ ਜਾਂਦੇ ਹਨ। ਤਾਂ ਜੋ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕੇ ਅਤੇ ਵਾਪਰਨ ਵਾਲੇ ਹਾਦਸਿਆਂ ਨੂੰ ਵੀ ਪਹਿਲਾਂ ਹੀ ਰੋਕਿਆ ਜਾ ਸਕੇ। ਇਸੇ ਤਰਾਂ ਹੁਣ ਪੰਜਾਬ ਦੇ ਇੱਕ ਜਿਲ੍ਹੇ ਵਿੱਚ ਵਿਆਹਾਂ ਅਤੇ ਮੈਰਿਜ ਪੈਲੇਸਾਂ ਲਈ ਜਾਰੀ ਸਖਤ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸ ਦੇਈਏ ਕਿ ਜ਼ਿਲ੍ਹਾ ਫਰੀਦਕੋਟ ਦੇ ਜ਼ਿਲ੍ਹਾ ਮੈਜਿਸਟੇ੍ਟ ਡਾ. ਰੂਹੀ ਦੁੱਗ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਫਰੀਦਕੋਟ ਜਿਲੇ ਵਿੱਚ ਕੁਝ ਸਖਤ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। ਨਵੇਂ ਹੁਕਮਾਂ ਦੇ ਅਨੁਸਾਰ ਹੁਣ ਫਰੀਦਕੋਟ ਜਿਲ੍ਹੇ ਵਿੱਚ ਮੈਰਿਜ ਪੈਲੇਸਾਂ ‘ਚ ਹਵਾਈ ਫਾਇਰ ਕਰਨ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰੂਹੀ ਦੁੱਗ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਵਿਆਹ ਸ਼ਾਦੀਆਂ, ਜਲਸੇ, ਮੈਰਿਜ ਪੈਲੇਸਾਂ,ਸਮਾਜਿਕ/ ਧਾਰਮਿਕ ਸਮਾਗਮਾਂ, ਆਦਿ ‘ਚ ਆਮ ਜਨਤਾ ਵੱਲੋਂ ਹਵਾਈ ਫਾਇਰ ਕੀਤੇ ਜਾਂਦੇ ਹਨ ਜਿਸ ਕਾਰਨ ਕਈ ਹਾਦਸੇ ਵਾਪਰਦੇ ਹਨ। ਉਨ੍ਹਾਂ ਵੱਲੋਂ ਇਹ ਫੈਸਲਾ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਲਿਆ ਗਿਆ ਹੈ। ਕਿਉਂਕਿ ਅਜਿਹੇ ਮੌਕਿਆਂ ਤੇ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਵੀ ਡਰ ਰਹਿੰਦਾ ਹੈ।

ਇਨ੍ਹਾਂ ਘਟਨਾਵਾਂ ਨੂੰ ਰੋਕਣ ਵਾਸਤੇ ਹੀ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਦੱਸ ਦੇਈਏ ਕਿ ਜਿਲ੍ਹੇ ਅੰਦਰ ਇਹ ਪਾਬੰਦੀਆਂ 14 ਅਕਤੂਬਰ ਤੱਕ ਜਾਰੀ ਰਹਿਣਗੀਆਂ। ਫਰੀਦਕੋਟ ਜਿਲ੍ਹੇ ਵਿੱਚ ਲਾਗੂ ਹੋਏ ਇਸ ਫੈਸਲੇ ਨੂੰ ਦੇਖਕੇ ਹੋਰ ਜਿਲ੍ਹਿਆਂ ਦੇ ਵਿੱਚ ਵੀ ਇਸ ਤਰਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਸਕਦੀਆਂ ਹਨ।