ਪਸ਼ੂਪਾਲਨ ਦਾ ਕੰਮ ਕਰਨ ਵਾਲਿਆਂ ਲਈ ਇੱਕ ਵੱਡੀ ਖਬਰ ਹੈ। ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਅਵਾਰਾ ਪਸ਼ੂਆਂ ਦੀ ਗਿਣਤੀ ਦਿਨੋ ਦਿਨ ਵਧਦੀ ਜਾ ਰਹੀ ਹੈ ਅਤੇ ਕਈ ਪਸ਼ੂਪਾਲਕ ਆਪਣੇ ਪਸ਼ੂਆਂ ਨੂੰ ਸੜਕਾਂ ‘ਤੇ ਚਰਾਉਣ ਲਈ ਵੀ ਲੈਕੇ ਜਾਣਦੇ ਹਨ। ਪਰ ਹੁਣ ਅਜਿਹਾ ਕਰਨ ਵਾਲਿਆਂ ਖਿਲਾਫ ਸਖਤੀ ਵਰਤੀ ਜਾਵੇਗੀ।
ਤੁਹਾਨੂੰ ਦੱਸ ਦੇਈਏ ਕਿ ਡੀ.ਸੀ ਫ਼ਿਰੋਜ਼ਪੁਰ ਅੰਮ੍ਰਿਤ ਸਿੰਘ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਦੇ ਅਨੁਸਾਰ ਹੁਣ ਗੁੱਜਰ ਜਾਂ ਆਜੜੀ ਦੁੱਧ ਦੇਣ ਵਾਲੇ ਪਸ਼ੂਆਂ ਜਾਂ ਅਵਾਰਾ ਪਸ਼ੂਆਂ ਨੂੰ ਸੜਕਾਂ ‘ਤੇ ਨਹੀਂ ਚਰਾਉਣਗੇ। ਕਿਉਂਕਿ ਇਨ੍ਹਾਂ ਦੇ ਪਸ਼ੂਪਸ਼ੂ ਸੜਕਾਂ ‘ਤੇ ਲੱਗੇ ਪੌਦਿਆਂ ਅਤੇ ਕਿਸਾਨਾਂ ਦੀਆਂ ਫ਼ਸਲਾਂ ਦਾ ਬਹੁਤ ਨੁਕਸਾਨ ਕਰਦੇ ਹਨ ਅਤੇ ਸਥਿਤੀ ਖ਼ਰਾਬ ਹੁੰਦੀ ਹੈ।
ਇਸਦੇ ਨਾਲ ਹੀ ਇਨ੍ਹਾਂ ਪਸ਼ੂਆਂ ਦੇ ਕਾਰਨ ਟ੍ਰੈਫਿਕ ਜਾਮ ਹੁੰਦਾ ਹੈ ਅਤੇ ਲੋਕਾਂ ਨੂੰ ਵੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਤਾਂ ਇਨ੍ਹਾਂ ਪਸ਼ੂਆਂ ਦੇ ਕਾਰਨ ਐਕਸੀਡੈਂਟ ਵੀ ਹੋ ਜਾਣਦੇ ਹਨ। ਇਸੇ ਕਾਰਨ ਸੜਕਾਂ ‘ਤੇ ਪਸ਼ੂਆਂ ਨੂੰ ਚਰਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਣਕਾਰੀ ਦੇ ਅਨੁਸਾਰ ਇਹ ਹੁਕਮ ਦੋ ਮਹੀਨਿਆਂ ਲਈ ਜਾਰੀ ਕੀਤੇ ਗਏ ਹਨ।
ਪੰਜਾਬ ਵਿੱਚ ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਕਰਨ ਦੀ ਸਮੱਸਿਆ ਗੰਭੀਰ ਬਣਦੀ ਜਾ ਰਹੀ ਹੈ। ਇਹਨਾਂ ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਨਾ ਕਰਨ ਕਾਰਨ ਪੰਜਾਬ ਵਿੱਚ ਮਨੁੱਖੀ ਜਾਨਾਂ ਜਾਣ ਦਾ ਖ਼ਤਰਾ ਦਿਨੋਂ-ਦਿਨ ਵਧ ਰਿਹਾ ਹੈ। ਜਿਸ ਕਾਰਨ ਪੂਰੇ ਸਮਾਜ ਵਿੱਚ ਡਰ ਦੀ ਭਾਵਨਾ ਪੈਦਾ ਹੋ ਗਈ ਹੈ। ਅੱਜ-ਕੱਲ੍ਹ ਹਰ ਇੱਕ ਵਿਅਕਤੀ ਅਵਾਰਾ ਪਸ਼ੂਆਂ ਤੋਂ ਬਹੁਤ ਪ੍ਰੇਸ਼ਾਨ ਹੈ।
ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ਦੇ ਹੱਲ ਲਈ ਸਖਤ ਕਦਮ ਚੁੱਕੇ ਜਾਣ। ਸੜਕਾਂ ਦੇ ਪਸ਼ੂ ਚਰਾਉਣ ‘ਤੇ ਫਿਰੋਜ਼ਪੁਰ ਵਿੱਚ ਪਾਬੰਦੀ ਲੱਗਣ ਤੋਂ ਬਾਅਦ ਹੁਣ ਹੋਰਾਂ ਜਿਲ੍ਹਿਆਂ ਵਿਚ ਵੀ ਇਸ ਤਰਾਂ ਦੇ ਸਖਤ ਫੈਸਲੇ ਲਏ ਜਾ ਸਕਦੇ ਹਨ।