ਹੁਣ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਇਹ ਚੀਜ ਲਗਾਉਣ ਸਰਕਾਰ ਵੱਲੋਂ ਮਿਲੇਗਾ ਮੁਆਵਜਾ,ਦੇਖੋ ਪੂਰੀ ਖ਼ਬਰ

ਪੰਜਾਬ ਸਰਕਾਰ ਵੱਲੋਂ ਕਿਸਾਨ ਵੀਰਾਂ ਲਈ ਇੱਕ ਵੱਡੀ ਖੁਸ਼ਖਬਰੀ ਦੇ ਦਿੱਤੀ ਗਈ ਹੈ। ਹੁਣ ਕਿਸਾਨ ਵੀਰਾਂ ਨੂੰ ਖੇਤਾਂ ‘ਚ ਖੰਭੇ ਲਾਉਣ ‘ਤੇ ਮੁਆਵਜ਼ਾ ਮਿਲ ਸਕਦਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਵਿੱਚ ਇਹ ਭਰੋਸਾ ਦਿੱਤਾ ਗਿਆ ਹੈ ਕਿ ਕਿਸਾਨਾਂ ਨੂੰ ਹੁਣ ਖੇਤਾਂ ਚ ਖੰਭੇ ਲਾਉਣ ਤੇ ਮੁਆਵਜ਼ਾ ਦਿੱਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਤਲਵੰਡੀ ਸਾਬੋ ਤੋਂ ‘ਆਪ’ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਵੱਲੋਂ ਸਦਨ ‘ਚ ਬਿਜਲੀ ਦੇ ਖੰਭਿਆਂ ਤੇ ਤਾਰਾਂ ਦੇ ਜਾਲ ਸਬੰਧੀ ਧਿਆਨ ਦਿਵਾਊ ਮਤਾ ਲਿਆਂਦਾ ਗਿਆ।

ਇਸੇ ਮਤੇ ਉੱਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਕਿਸਾਨਾਂ ਦੀ ਜੋ ਜਮੀਨ ਬਿਜਲੀ ਦੇ ਖੰਭਿਆਂ ਨਾਲ ਰੁਕਦੀ ਹੈ ਕਿਸਾਨਾਂ ਨੂੰ ਉਸ ਜ਼ਮੀਨ ਦਾ ਮੁਆਵਜ਼ਾ ਦੇਣ ਲਈ ਪੰਜਾਬ ਸਰਕਾਰ ਨੀਤੀ ਬਣਾਵੇਗੀ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਸਿਰਫ ਖੰਭਿਆਂ ਥੱਲੇ ਆਉਂਦੀ ਜ਼ਮੀਨ ਦਾ ਮੁਆਵਜ਼ਾ ਦੇਣ ਲਈ ਹੀ ਨੀਤੀ ਬਣਾਈ ਜਾ ਸਕਦੀ ਹੈ, ਪਰ ਜੋ ਜਮੀਨਾਂ ਤਾਰਾਂ ਥੱਲੇ ਆਉਂਦੀਆਂ ਹਨ ਉਨ੍ਹਾਂ ਦਾ ਮੁਆਵਜ਼ਾ ਦੇਣਾ ਸਰਕਾਰ ਲਈ ਸੰਭਵ ਨਹੀਂ।

ਇਸ ਮਤੇ ਰਹਿਣ ਪ੍ਰੋ. ਬਲਜਿੰਦਰ ਕੌਰ ਨੇ ਦੱਸਿਆ ਕਿ PSTCL ਕੰਪਨੀ ਵੱਲੋਂ ਕਿਸਾਨਾਂ ਦੀਆਂ ਜਮੀਨਾਂ ਵਿੱਚ ਬਲਾਂਵਾਲੀ ਥਰਮਲ ਪਲਾਂਟ ਤੋਂ ਤਲਵੰਡੀ ਸਾਬੋ ਰਿਫ਼ਾਈਨਰੀ ਤੱਕ ਬਿਜਲੀ ਦੇ ਵੱਡੇ ਤੇ ਛੋਟੇ ਖੰਭੇ ਪਹਿਲਾਂ ਸੂਚਨਾ ਦਿੱਤੇ ਬਿਨਾ ਹੀ ਲਾ ਦਿੱਤੇ ਗਏ ਹਨ, ਜਿਸ ਨਾਲ ਕਿਸਾਨਾਂ ਉੱਤੇ ਸਰਕਾਰ ਵਿੱਤੀ ਤੌਰ ‘ਤੇ ਭਾਰੀ ਬੋਝ ਪਾ ਰਹੀ ਹੈ।

ਨਾਲ ਹੀ ਉਨ੍ਹਾਂ ਕਿਹਾ ਕਿ ਬਿਜਲੀ ਦੀਆਂ ਤਾਰਾਂ ਨੂੰ ਇਸ ਤਰਾਂ ਵਿਛਾਇਆ ਜਾ ਰਿਹਾ ਹੈ ਕਿ ਇੱਕ ਖੰਭਾ ਲਗਪਗ 40×40 ਫੁੱਟ ਜਗਾ ਘੇਰਦਾ ਹੈ। ਜਿਸ ਕਾਰਨ ਕਿਸਾਨਾਂ ਦੀ ਜ਼ਮੀਨ ਵੀ ਖ਼ਰਾਬ ਹੋ ਰਹੀ ਹੈ ਅਤੇ ਸਰਕਾਰ ਵੱਲੋਂ ਕਿਸਾਨਾਂ ਨੂੰ ਇਸ ਦਾ ਕੋਈ ਮੁਆਵਜ਼ਾ ਵੀ ਨਹੀਂ ਦਿੱਤਾ ਜਾ ਰਿਹਾ। ਕਿਸਾਨਾਂ ਲਈ ਇੱਕ ਮੁਸੀਬਤ ਇਹ ਵੀ ਹੈ ਕਿ ਇਨ੍ਹਾਂ ਖੰਭਿਆਂ ਕਾਰਨ ਕਿਸਾਨਾਂ ਦੀਆਂ ਜ਼ਮੀਨਾਂ ਦੇ ਰੇਟਾਂ ਵਿੱਚ ਵੀ ਭਾਰੀ ਗਿਰਾਵਟ ਆ ਰਹੀ ਹੈ। ਉਨ੍ਹਾਂ ਇਸ ਮਤੇ ਰਹਿਣ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕਰੇ ਅਤੇ ਪ੍ਰਤੀ ਖੰਭੇ (40×40 ਫੁੱਟ) ਜ਼ਮੀਨ ਦੇ ਹਿਸਾਬ ਨਾਲ ਕਿਸਾਨਾਂ ਨੂੰ 15 ਲੱਖ ਰੁਪਏ ਮੁਆਵਜ਼ਾ ਦੇਵੇ।