ਝੋਨਾ ਲਗਾਉਣ ਤੋਂ ਪਹਿਲਾਂ ਇਹ ਖਬਰ ਜਰੂਰ ਪੜ੍ਹੋ, ਬਦਲੀ ਝੋਨਾ ਲਗਾਉਣ ਦੀ ਤਰੀਕ

ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਕੋਰੋਨਾ ਵਾਇਰਸ ਕਾਰਨ ਵੱਡੀ ਗਿਣਤੀ ਵਿਚ ਪ੍ਰਵਾਸੀ ਮਜ਼ਦੂਰ ਪੰਜਾਬ ਛੱਡ ਆਪਣੇ ਸੂਬਿਆਂ ਨੂੰ ਜਾ ਚੁੱਕੇ ਹਨ। ਜਿਸ ਕਾਰਨ ਕਿਸਾਨਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਜ਼ਦੂਰਾਂ ਦੀ ਘਾਟ ਕਾਰਨ ਸੂਬਾ ਸਰਕਾਰ ਵੱਲੋਂ ਇੱਕ ਹਫ਼ਤੇ ਪਹਿਲਾਂ ਝੋਨੇ ਦੀ ਫਸਲ 20 ਜੂਨ ਤੋਂ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਮੁੱਦੇ ਤੇ ਰਾਜ ਮੰਤਰੀ ਮੰਡਲ ਦੀ ਇੱਕ ਮੀਟਿੰਗ ਵਿਚ ਹੋਈ ਸੀ ਅਤੇ ਇਸਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਨਜ਼ੂਰੀ ਦੇ ਦਿੱਤੀ ਹੈ।

ਇਸ ਸਬੰਧੀ ਜਲਦ ਹੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਜਾ ਸਕਦਾ ਹੈ। ਇਸ ਸਬੰਧੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੋਰੋਨਾ ਮਹਾਂਮਾਰੀ ਦੇ ਕਾਰਨ ਝੋਨੇ ਦੀ ਬਿਜਾਈ ਦਾ ਫ਼ੈਸਲਾ ਸਮਾਜਿਕ ਦੂਰੀ ਪ੍ਰੋਟੋਕੋਲ ਅਤੇ ਮਜ਼ਦੂਰਾਂ ਦੀ ਘਾਟ ਪ੍ਰਤੀ ਸਹੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪੀ.ਏ.ਯੂ. ਵੱਲੋਂ ਵੀ ਕਿਸਾਨਾਂ ਨੂੰ ਨਿਰਧਾਰਤ ਸਮੇਂ ਯਾਨੀ 20 ਜੂਨ ਤੋਂ ਝੋਨਾ ਲਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਤੁਹਾਨੂੰ ਦੱਸ ਦੀਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਝੋਨੇ ਦੀ ਬਿਜਾਈ ਦੀ ਤਰੀਕ ਨੂੰ ਅੱਗੇ ਵਧਾਉਣ ਦੀ ਮੰਗ ਕੀਤੀ ਗਈ ਸੀ। ਦੱਸ ਦੇਈਏ ਕਿ ਝੋਨਾ ਪੰਜਾਬ ਦੀ ਇੱਕ ਵੱਡੀ ਸਾਉਣੀ ਦੀ ਫਸਲ ਹੈ ਅਤੇ ਆਉਣ ਵਾਲੇ ਸੀਜ਼ਨ ਵਿਚ ਇਸਦੀ 70 ਲੱਖ ਏਕੜ ਤੋਂ ਵੱਧ ਰਕਬੇ ਵਿਚ ਬਿਜਾਈ ਹੋਣ ਦੀ ਉਮੀਦ ਲਗਾਈ ਗਈ ਹੈ।

ਪਰ ਸਮੱਸਿਆ ਇਹ ਹੈ ਕਿ ਪੰਜਾਬ ਦੇ ਕਿਸਾਨ ਝੋਨੇ ਦੀ ਲਵਾਈ ਲਈ ਜਿਆਦਾਤਰ ਪਰਵਾਸੀ ਮਜ਼ਦੂਰਾਂ ‘ਤੇ ਨਿਰਭਰ ਹਨ। ਪਿਛਲੇ ਮਹੀਨੇ ਲਗਭਗ 10 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰ ਆਪਣੇ ਸੂਬਿਆਂ ਨੂੰ ਪਰਤਣ ਲਈ ਰਜਿਸਟਰ ਕਰਵਾ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ ਬਹੁਤੇ ਮਜਦੂਰ ਵਾਪਸ ਵੀ ਜਾ ਚੁਕੇ ਹਨ। ਝੋਨੇ ਦੀ ਲਵਾਈ ਦੇ ਸੀਜ਼ਨ ਲਈ ਮਈ ਅਤੇ ਜੂਨ ਵਿਚ ਬਿਹਾਰ ਅਤੇ ਯੂ.ਪੀ ਤੋਂ ਵੀ ਹਰ ਸੈੱਲ ਵੱਡੀ ਗਿਣਤੀ ਵਿਚ ਮਜ਼ਦੂਰ ਪੰਜਾਬ ਆਉਂਦੇ ਸਨ। ਪਰ ਇਸ ਵਾਰ ਤਾਲਾਬੰਦੀ ਕਾਰਨ ਇਹ ਮਜਦੂਰ ਵੀ ਨਹੀਂ ਆ ਸਕਣਗੇ।