ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨਾਂ ਲਈ ਕਰ ਦਿੱਤਾ ਇਹ ਵੱਡਾ ਐਲਾਨ, ਇਨ੍ਹਾਂ ਕਿਸਾਨਾਂ ਨੂੰ ਮਿਲੇਗਾ ਫਾਇਦਾ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਲਈ ਅੱਜ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋਣ ਵਾਲਾ ਹੈ। ਤੁਹਾਨੂੰ ਦੱਸ ਦੇਈਏ ਕਿ ਮੋਦੀ ਨੇ ਅੱਜ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ‘ਐਗਰੀਕਲਚਰ ਇਨਫਰਾਸਟਰਕਚਰ ਫੰਡ’ ਤਹਿਤ 1 ਲੱਖ ਕਰੋੜ ਰੁਪਏ ਦੀ ਵਿੱਤ ਸਹੂਲਤ ਦੀ ਸ਼ੁਰੂਆਤ ਕਰ ਦਿੱਤੀ ਹੈ। ਨਾਲ ਹੀ ਉਨ੍ਹਾਂ ਨੇ 8.5 ਕਰੋੜ ਕਿਸਾਨਾਂ ਨੂੰ ‘ਪ੍ਰਧਾਨ ਮੰਤਰੀ-ਕਿਸਾਨ ਯੋਜਨਾ’ ਤਹਿਤ 17,000 ਕਰੋੜ ਰੁਪਏ ਦੀ ਛੇਵੀਂ ਕਿਸ਼ਤ ਵੀ ਜਾਰੀ ਕਰ ਦਿੱਤੀ ਹੈ।

ਦੱਸ ਦੇਈਏ ਕਿ ਇਹ ਜਾਇਦਾਦ ਕਿਸਾਨਾਂ ਨੂੰ ਆਪਣੀ ਆਪਣੀਆਂ ਫਸਲਾਂ ਵੱਧ ਮੁੱਲ ‘ਤੇ ਵੇਚਣ, ਬਰਬਾਦੀ ਨੂੰ ਘਟਾਉਣ ਤੇ ਪ੍ਰੋਸੈਸਿੰਗ ਤੇ ਮੁੱਲ ਵਧਾਉਣ ਦੇ ਯੋਗ ਬਣਾਵੇਗੀ। ਜਨਤਕ ਖੇਤਰ ਦੇ 12 ਬੈਂਕਾਂ ‘ਚੋਂ 11 ਬੈਂਕਾਂ ਨੇ ਪਹਿਲਾਂ ਹੀ ਖੇਤੀਬਾੜੀ ਸਹਿਕਾਰਤਾ ਤੇ ਕਿਸਾਨ ਭਲਾਈ ਵਿਭਾਗ ਨਾਲ ਸਮਝੌਤੇ ਸਹੀਬੰਦ ਕੀਤੇ ਹਨ।

ਨਾਲ ਹੀ ਇਨ੍ਹਾਂ ਪ੍ਰਾਜੈਕਟਾਂ ਦੀ ਮੁਨਾਫਾਬੱਧਤਾ ਨੂੰ ਵਧਾਉਣ ਲਈ ਸਰਕਾਰ ਲਾਭਪਾਤਰੀਆਂ ਨੂੰ 3% ਵਿਆਜ ਸਬਸਿਡੀ ਤੇ 2 ਕਰੋੜ ਰੁਪਏ ਤੱਕ ਦੀ ਕਰਜ਼ੇ ਦੀ ਗਰੰਟੀ ਦੇਵੇਗੀ। ਜਾਣਕਾਰੀ ਦੇ ਅਨੁਸਾਰ ਕੇਂਦਰੀ ਮੰਤਰੀ ਮੰਡਲ ਵੱਲੋਂ1 ਲੱਖ ਕਰੋੜ ਰੁਪਏ ਦੇ ‘ਐਗਰੀਕਲਚਰ ਇਨਫਰਾਸਟਰਕਚਰ ਫੰਡ’ ਤਹਿਤ ਫੰਡਿੰਗ ਸਹੂਲਤ ਲਈ ਕੇਂਦਰੀ ਸੈਕਟਰ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਇਸ ਨਾਲ ਕਿਸਾਨਾਂ ਨੂੰ ਕਾਫੀ ਲਾਭ ਮਿਲੇਗਾ ਅਤੇ ਕਿਸਾਨ ਨੁਕਸਾਨ ਤੋਂ ਬਚਣਗੇ। ਇਹ ਫੰਡ ‘ਵਾਢੀ ਤੋਂ ਬਾਅਦ ਫਸਲ ਪ੍ਰਬੰਧਨਢਾਂਚੇ’ ਤੇ ‘ਕਮਿਊਨਿਟੀ ਖੇਤੀਬਾੜੀ ਸੰਪੱਤੀਆਂ’ ਜਿਵੇਂ ਕਿ ਕੋਲਡ ਸਟੋਰੇਜ, ਕੁਲੈਕਸ਼ਨ ਸੈਂਟਰ, ਪ੍ਰੋਸੈਸਿੰਗ ਯੂਨਿਟ (ਪ੍ਰੋਸੈਸਿੰਗ ਯੂਨਿਟ) ਦੇ ਨਿਰਮਾਣ ਨੂੰ ਉਤਪੰਨ ਕਰੇਗਾ। ਪ੍ਰਧਾਨ ਮੰਤਰੀ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੇ ਅਨੁਸਾਰ ਅਗਸਤ ਵਿਚ ਹੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੀ ਅਗਲੀ ਕਿਸ਼ਤ ਨੂੰ ਜਾਰੀ ਕਰ ਦਿੱਤਾ ਗਿਆ ਹੈ।