ਕੇਂਦਰ ਸਰਕਾਰ ਦਾ ਪੰਜਾਬ ਦੇ ਲੱਖਾਂ ਕਿਸਾਨਾਂ ਨਾਲ ਧੱਕਾ,ਹੁਣ ਨਹੀਂ ਮਿਲੇਗਾ ਇਹ ਵੱਡਾ ਫਾਇਦਾ

ਇਕ ਵਾਰ ਫੇਰ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਦੇ ਧੱਕੇ ਦਾ ਸ਼ਿਕਾਰ ਹੋਏ ਹਨ। ਕੇਂਦਰ ਸਰਕਾਰ ਹਮੇਸ਼ਾ ਦੀ ਤਰਾਂ ਪੰਜਾਬ ਨਾਲ ਮਤਰੇਏ ਪੁੱਤ ਵਾਲਾ ਵਤੀਰਾ ਕਰ ਰਹੀ ਹੈ ਪੰਜਾਬ ਦੇ ਲੱਖਾਂ ਕਿਸਾਨਾਂ ਲਈ ਬੁਰੀ ਖ਼ਬਰ ਹੈ। ਦਰਅਸਲ ਇਹ ਕਿਸਾਨ ‘ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ’ ‘ਚੋਂ ਆਊਟ ਹੋ ਗਏ ਹਨ। ਇਸ ਦੇ ਤਹਿਤ ਹੁਣ ਇਨ੍ਹਾਂ ਕਿਸਾਨਾਂ ਨੂੰ ਕੇਂਦਰੀ ਸਕੀਮ ਤਹਿਤ 6 ਹਜ਼ਾਰ ਰੁਪਏ ਦੀ ਵਿੱਤੀ ਰਾਸ਼ੀ ਨਹੀਂ ਮਿਲ ਸਕੇਗੀ।

ਜਿਹੜੇ ਕਿਸਾਨ ਸਕੀਮ ‘ਚੋਂ ਬਾਹਰ ਹੋਏ ਹਨ, ਉਹ ਕੇਂਦਰੀ ਸਕੀਮ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੇ ਹਨ। ਤੁਹਾਨੂੰ ਦੱਸ ਦੇਈਏ ਕਿ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ 31 ਅਗਸਤ, 2022 ਨੂੰ ਪੰਜਾਬ ਸਰਕਾਰ ਨੂੰ ਇਸ ਸਕੀਮ ਦਾ ਲਾਭ ਲੈਣ ਵਾਲੇ ਕਿਸਾਨਾਂ ਦੀ ਨਵੇਂ ਸਿਰਿਓਂ ਸਮੀਖਿਆ ਕਰਨ ਲਈ ਕਿਹਾ ਸੀ।

ਪ੍ਰਾਪਤ ਹੋਏ ਵੇਰਵਿਆਂ ਮੁਤਾਬਕ ਇਸ ਸਕੀਮ ਦਾ ਲਾਭ ਲੈਣ ਵਾਲੇ ਕਿਸਾਨਾਂ ਦੀ ਗਿਣਤੀ ਦਸੰਬਰ, 2019-ਮਾਰਚ 2020 ‘ਚ 23,01,313 ਸੀ, ਜੋ ਕਿ ਜੁਲਾਈ 2023 ‘ਚ ਘੱਟ ਕੇ 8,53,980 ਰਹਿ ਗਈ ਹੈ।

ਪੰਜਾਬ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਦੀ ਨੀਅਤ ਹੀ ਸਾਫ਼ ਨਹੀਂ ਹੈ, ਜਿਸ ਕਾਰਨ ਲਾਭਪਾਤਰੀ ਕਿਸਾਨਾਂ ਦੀ ਗਿਣਤੀ ‘ਚ ਇੰਨੀ ਵੱਡੀ ਕਮੀ ਆਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਕਿਸਾਨਾਂ ਨੂੰ ਇਸ ਸਕੀਮ ‘ਚੋਂ ਬਾਹਰ ਕੀਤਾ ਗਿਆ ਹੈ, ਉਹ ਇਲੈਕਟ੍ਰਾਨਿਕ ਤੌਰ ‘ਤੇ ਆਪਣਾ ਕੇ. ਵਾਈ. ਸੀ. ਪੂਰਾ ਕਰਨ ਦੇ ਸਮਰੱਥ ਨਹੀਂ ਸਨ।

ਇਸ ਸਕੀਮ ਤਹਿਤ ਕਿਸਾਨਾਂ ਨੂੰ 3 ਕਿਸ਼ਤਾਂ ‘ਚ ਸਲਾਨਾ 6 ਹਜ਼ਾਰ ਰੁਪਏ ਮਿਲਦੇ ਸਨ। ਜਦੋਂ ਇਹ ਕੇਂਦਰੀ ਸਕੀਮ ਸ਼ੁਰੂ ਕੀਤੀ ਗਈ ਸੀ ਤਾਂ ਉਦੋਂ ਸ਼ੁਰੂਆਤੀ ਪੜਾਅ ‘ਤੇ ਹੀ 2022 ‘ਚ ਪੰਜਾਬ ਦੇ ਕਰੀਬ 5.41 ਲੱਖ ਕਿਸਾਨਾਂ ਨੂੰ ਸਕੀਮ ‘ਚੋਂ ਬਾਹਰ ਕਰ ਦਿੱਤਾ ਗਿਆ ਸੀ। ਇਸ ਦਾ ਕਾਰਨ ਇਹ ਦੱਸਿਆ ਗਿਆ ਕਿ ਇਹ ਕਿਸਾਨ ਸਕੀਮ ‘ਚ ਨਿਰਧਾਰਿਤ ਮਾਪਦੰਡਾਂ ‘ਤੇ ਖ਼ਰੇ ਨਹੀਂ ਉਤਰੇ ਸਨ।