ਕੈਪਟਨ ਸਰਕਾਰ ਨੇ ਕੀਤਾ ਇਹ ਵੱਡਾ ਐਲਾਨ, ਹੁਣ ਪੰਜਾਬੀਆਂ ਨੂੰ ਮਿਲੇਗੀ ਸਸਤੀ ਬਿਜਲੀ

ਪੰਜਾਬ ਵਾਸੀਆਂ ਦੀ ਅਕਸਰ ਇਹ ਸ਼ਿਕਾਇਤ ਰਹਿੰਦੀ ਹੈ ਕਿ ਉਨ੍ਹਾਂ ਨੂੰ ਹੋਰਾਂ ਸੂਬਿਆਂ ਨਾਲੋਂ ਕਾਫੀ ਮਹਿੰਗੀ ਬਿਜਲੀ ਮਿਲਦੀ ਹੈ।ਪਰ ਹੁਣ ਕੈਪਟਨ ਵੱਲੋਂ ਪੰਜਾਬੀਆਂ ਨੂੰ ਇੱਕ ਵੱਡੀ ਖੁਸ਼ਖਬਰੀ ਦਿੱਤੀ ਗਈ ਹੈ। ਦੱਸ ਦੇਈਏ ਕਿ ਹੁਣ ਪੰਜਾਬ ਸਰਕਾਰ ਨੇ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਦੀ ਤਿਆਰੀ ਕਰ ਲਈ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸਦੀ ਲਿਖਤੀ ਪ੍ਰਵਾਨਗੀ ਵੀ ਦੇ ਦਿੱਤੀ ਗਈ ਹੈ।

ਯਾਨੀ ਕਿ ਹੁਣ ਪੰਜਾਬ ਸਰਕਾਰ ਪ੍ਰਾਈਵੇਟ ਥਰਮਲ ਪਲਾਟਾਂ ਨਾਲ ਕੀਤੇ ਗਏ ਬਿਜਲੀ ਸਮਝੌਤਿਆਂ ਨੂੰ ਰੱਦ ਕਰ ਦੇਵੇਗੀ। ਮੁੱਖ ਮੰਤਰੀ ਵੱਲੋਂ ਇਸ ਸਬੰਧੀ ਪਾਵਰਕਾਮ ਨੂੰ ਲੈਟਰ ਵੀ ਭੇਜ ਦਿੱਤਾ ਗਿਆ ਹੈ। ਅਤੇ ਹੁਣ ਪਾਵਰਕਾਮ ਵੱਲੋਂ ਪ੍ਰਾਈਵੇਟ ਥਰਮਲਾਂ ਨੂੰ ਨੋਟਿਸ ਭੇਜੇ ਜਾਣਗੇ।

ਪੰਜਾਬ ਵਿਚ ਬਿਜਲੀ ਮਹਿੰਗੀ ਹੋਣ ਦਾ ਮੁੱਖ ਕਾਰਨ ਇਨ੍ਹਾਂ ਪ੍ਰਾਈਵੇਟ ਬਿਜਲੀ ਸਮਝੌਤਿਆਂ ਨੂੰ ਹੀ ਮੰਨਿਆ ਜਾ ਰਿਹਾ ਸੀ। ਪਰ ਹੁਣ ਇਨ੍ਹਾਂ ਸਮਝੌਤਿਆਂ ਦੇ ਰੱਦ ਹੋਣ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਵੀ ਸਸਤੀ ਬਿਜਲੀ ਮਿਲ ਸਕੇਗੀ।

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਜੀਵੀਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ, ਦਮੋਦਰ ਵੈਲੀ ਕਾਰਪੋਰੇਸ਼ਨ ਦੇ ਰਘੂਨਾਥਪੁਰ ਥਰਮਲ ਪ੍ਰੋਜੈਕਟ, ਤਲਵੰਡੀ ਸਾਬੋ ਪਾਵਰ ਪਲਾਂਟ ਅਤੇ ਰਾਜਪੁਰਾ ਥਰਮਲ ਪਲਾਂਟ ਨਾਲ ਹੋਏ ਸਮਝੌਤੇ ਰੱਦ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ।

ਹੁਣ ਇਨ੍ਹਾਂ ਸਾਰੇ ਥਰਮਲਾਂ ਨੂੰ ਪਾਵਰਕੌਮ ਵੱਲੋਂ ਨੋਟਿਸ ਦਿੱਤਾ ਜਾਵੇਗਾ ਜਿਸ ਵਿਚ ਸਪੱਸ਼ਟ ਕੀਤਾ ਜਾਵੇਗਾ ਕਿ ਪਾਵਰਕੌਮ ਹੁਣ ਇਨ੍ਹਾਂ ਥਰਮਲਾਂ ਤੋਂ ਬਿਜਲੀ ਨਹੀਂ ਖਰੀਦਣਾ ਚਾਹੁੰਦੀ। ਹੁਣ ਦੇਖਣਾ ਇਹ ਹੈ ਕਿ ਇਨ੍ਹਾਂ ਸਮਝੌਤਿਆਂ ਨੂੰ ਰੱਦ ਕਰਨ ਤੇ ਸਰਕਾਰ ਅਤੇ ਪਾਵਰਕਾਮ ਕਿੰਨਾ ਸਮਾਂ ਲਗਾਉਂਦੀ ਹੈ ਅਤੇ ਇਸ ਨਾਲ ਪੰਜਾਬ ਵਿਚ ਬਿਜਲੀ ਦੀਆਂ ਕੀਮਤਾਂ ‘ਤੇ ਕੀ ਅਸਰ ਪਵੇਗਾ।