ਭਗਵੰਤ ਮਾਨ ਦਾ ਇੱਕ ਹੋਰ ਵੱਡਾ ਐਲਾਨ, ਕੈਪਟਨ ਅਮਰਿੰਦਰ ਸਿੰਘ ਦਾ ਫ਼ੈਸਲਾ ਕੀਤਾ ਰੱਦ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਕਈ ਵੱਡੇ ਐਲਾਨ ਕੀਤੇ ਜਾ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਦੋ ਦਿਨ ਪਹਿਲਾਂ ਪੰਜਾਬ ‘ਚ 23 ਮਾਰਚ ਨੂੰ ਹਰ ਸਾਲ ਸਰਕਾਰੀ ਛੁੱਟੀ ਸਬੰਧੀ ਇੱਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਇਸ ਨੋਟੀਫਿਕੇਸ਼ਨ ਦੇ ਅਨੁਸਾਰ ਹੁਣ ਹਰ ਸਾਲ ਸ਼ਹੀਦੇ ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਰਿਹਾ ਕਰੇਗੀ। ਇਸਦੇ ਨਾਲ ਹੀ ਨਵੀਂ ਸਰਕਾਰ ਵੱਲੋਂ ਪੁਰਾਣੀ ਸਰਕਾਰ ਵੱਲੋਂ ਕੀਤੇ ਜਾ ਰਹੇ ਕਈ ਘਪਲਿਆਂ ਨੂੰ ਵੀ ਬੰਦ ਕੀਤਾ ਜਾ ਰਿਹਾ ਹੈ।

ਇਸੇ ਵਿਚਕਾਰ ਹੁਣ ਪੰਜਾਬ ਦੇ ਸਾਬਕਾ ਵਿਧਾਇਕਾਂ ਦੀ ਪੈਨਸ਼ਨ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਵਿਧੀਆਂ ਦੀ ਪੈਨਸ਼ਨ ਸਬੰਧੀ ਪਿਛਲੇ 5 ਸਾਲ ਤੋਂ ਹੋ ਰਹੇ ਇੱਕ ਵੱਡੇ ਘਪਲੇ ਦਾ ਖੁਲਾਸਾ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਪਿਛਲੀ ਸਰਕਾਰ ਵਿੱਚ ਵਿਧਾਇਕਾਂ ਨੂੰ ਉਨ੍ਹਾਂ ਦੀ ਨਿਰਧਾਰਿਤ ਪੈਨਸ਼ਨ ਤੋਂ ਤਿੰਨ ਗੁਨਾ ਜਿਆਦਾ ਪੈਨਸ਼ਨ ਦਿਤੀ ਜਾ ਰਹੀ ਸੀ।

ਯਾਨੀ ਹਰ ਮਹੀਨਾ ਕਰੋੜਾਂ ਦਾ ਘਪਲਾ ਹੁੰਦਾ ਸੀ ਅਤੇ ਪਿਛਲੇ 5 ਸਾਲਾਂ ਵਿੱਚ 100 ਕਰੋੜ ਰੁਪਏ ਤੋਂ ਵੀ ਜਿਆਦਾ ਦਾ ਘਪਲਾ ਕੀਤਾ ਜਾ ਚੁੱਕਿਆ ਹੈ। ਦੱਸ ਦੇਈਏ ਕਿ ਕਾਨੂੰਨ ਦੇ ਅਨੁਸਾਰ ਵਿਧਾਇਕਾਂ ਦੀ ਪੈਨਸ਼ਨ ਲਗਭਗ 19,220 ਰੁਪਏ ਬਣਦੀ ਹੈ ਪਰ ਉਨ੍ਹਾਂ ਨੂੰ ਲਗਭਗ 75,150 ਰੁਪਏ ਪੈਨਸ਼ਨ ਦਿੱਤੀ ਜਾ ਰਹੀ ਸੀ। ਯਾਨੀ ਕਿ ਹਰ ਮਹੀਨੇ ਇੱਕ ਪੈਨਸ਼ਨ ਦੇ ਪਿੱਛੇ 55,925 ਰੁਪਏ ਦਾ ਘਪਲਾ ਹੋ ਰਿਹਾ ਸੀ।

ਜਨਤਾ ਨੂੰ ਅਕਸਰ ਇਹ ਕਹਿ ਦਿੱਤੋ ਜਾਂਦਾ ਸੀ ਕਿ ਸਰਕਾਰ ਦਾ ਖਜਾਨਾ ਖਾਲੀ ਹੈ ਅਤੇ ਵਿਧਾਇਕਾਂ ਨੂੰ ਤਿੰਨ ਗੁਣਾ ਪੈਨਸ਼ਨ ਦਿੱਤੀ ਜਾ ਰਹੀ ਸੀ। ਪਰ ਹੁਣ ਇਸ ਘਪਲੇ ਦੇ ਸਾਹਮਣੇ ਆਉਣ ਤੋਂ ਬਾਅਦ ਨਵੀਂ ਸਰਕਾਰ ਵੱਲੋਂ ਘਪਲੇਬਾਜ਼ਾਂ ਉੱਤੇ ਕਾਰਵਾਈ ਕੀਤੀ ਜਾ ਸਕਦੀ ਹੈ ਅਤੇ ਸਰਕਾਰੀ ਖਜਾਨੇ ਦੀ ਹੋ ਰਹੀ ਲੁੱਟ ਨੂੰ ਠੱਲ੍ਹ ਪੈ ਸਕਦੀ ਹੈ।