ਆਉਣ ਵਾਲੇ ਇਨ੍ਹਾਂ ਦਿਨਾਂ ਵਿੱਚ ਪੂਰੇ ਪੰਜਾਬ ਵਿੱਚ ਪਵੇਗਾ ਭਾਰੀ ਮੀਂਹ

ਨਵੰਬਰ ਦਾ ਮਹੀਨਾ ਸ਼ੁਰੂ ਹੁੰਦੇ ਹੀ ਪੰਜਾਬ ਦੇ ਜਿਆਦਾਤਰ ਇਲਾਕਿਆਂ ਵਿੱਚ ਤਾਪਮਾਨ ਹੇਠਾਂ ਜਾਣਾ ਸ਼ੁਰੂ ਹੋ ਚੁੱਕਿਆ ਹੈ ਅਤੇ ਠੰਡ ਦਾ ਦੌਰ ਲਗਭਗ ਸ਼ੁਰੂ ਹੋ ਚੁੱਕਿਆ ਹੈ। ਪਰ ਪਿਛਲੇ ਲਗਭਗ ਇੱਕ ਦੋ ਦਿਨ ਤੋਂ ਬਹੁਗਿਣਤੀ ਇਲਾਕਿਆਂ ਵਿੱਚ ਬਹੁਤ ਧੁਆਂ ਦੇਖਣ ਨੂੰ ਮਿਲ ਰਿਹਾ ਹੈ ਜਿਸ ਕਾਰਨ ਲੋਕਾਂ ਨੂੰ ਕਈ ਦਿੱਕਤਾਂ ਆ ਰਹੀਆਂ ਹਨ ਜਿਵੇ ਅੱਖਾਂ ਵਿੱਚ ਜਲਨ ਅਤੇ ਖੰਘ ਵਗੈਰਾ।

ਕਿਉਂਕਿ ਇਨ੍ਹਾਂ ਦਿਨਾਂ ਵਿੱਚ ਪੰਜਾਬ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿਕਟ ਪ੍ਰਦੂਸ਼ਣ ਦਾ ਪੱਧਰ ਵੱਧ ਜਾਂਦਾ ਹੈ ਅਤੇ ਲੋਕ ਇਸਤੋਂ ਛੁਟਕਾਰਾ ਪਾਉਣ ਲਈ ਮੀਂਹ ਦਾ ਇੰਤਜ਼ਾਰ ਕਰਦੇ ਹਨ। ਕਿਉਂਕਿ ਮੀਂਹ ਪੀਣ ਨਾਲ ਪ੍ਰਦੂਸ਼ਣ ਦਾ ਪੱਧਰ ਘਟ ਜਾਂਦਾ ਹੈ ਅਤੇ ਸਾਹ ਲੈਣਾ ਸੌਖਾ ਹੋ ਜਾਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ 5 ਤੋਂ 8 ਨਵੰਬਰ ਦੌਰਾਨ ਪੰਜਾਬ ਦੇ ਬਹੁਗਿਣਤੀ ਇਲਾਕਿਆਂ ਵਿੱਚ ਚੰਗਾ ਮੀਂਹ ਪੈਣ ਦੀ ਸੰਭਾਵਨਾ ਹੈ। ਸਭਤੋਂ ਪਹਿਲਾਂ 5 ਨਵੰਬਰ ਦੀ ਗੱਲ ਕਰੀਏ ਤਾਂ ਇਸ ਦਿਨ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਦੇ ਇਲਾਕਿਆਂ ਵਿੱਚ ਇੱਕ ਪੱਛਮੀ ਸਿਸਟਮ ਦੇ ਕਾਰਨ ਚੰਗਾ ਮੀਂਹ ਦੇਖਣ ਨੂੰ ਮਿਲ ਸਕਦਾ ਹੈ।

ਇਸਤੋਂ ਬਾਅਦ 6 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਦੇ ਨਾਲ ਨਾਲ ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਰੂਪਨਗਰ ਜਿਲ੍ਹਿਆਂ ਵਿੱਚ ਵੀ ਮੀਂਹ ਪਵੇਗਾ। ਇਨ੍ਹਾਂ ਵਿੱਚੋਂ ਕੁਝ ਇਲਾਕਿਆਂ ਵਿੱਚ ਬਹੁਤ ਭਾਰੀ ਮੀਂਹ ਵੀ ਦੇਖਣ ਨੂੰ ਮਿਲ ਸਕਦਾ ਹੈ। ਇਸੇ ਤਰਾਂ 7 ਨਵੰਬਰ ਨੂੰ ਲਗਭਗ ਪੂਰਾ ਪੰਜਾਬ ਹੀ ਬੱਦਲਵਾਈ ਹੇਠ ਆਵੇਗਾ ਅਤੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੀ ਜਾਣਕਾਰੀ ਦੇ ਅਨੁਸਾਰ 8 ਨਵੰਬਰ ਨੂੰ ਵੀ ਪੰਜਾਬ ਦੇ ਬਹੁਗਿਣਤੀ ਇਲਾਕਿਆਂ ਵਿੱਚ ਬੱਦਲਵਾਈ ਦੇ ਨਾਲ ਨਾਲ ਹਲਕੇ ਤੋਂ ਦਰਮਿਆਨਾ ਅਤੇ ਕਿਤੇ ਕਿਤੇ ਭਾਰੀ ਮੀਂਹ ਪਵੇਗਾ। ਮੀਂਹ ਤੋਂ ਬਾਅਦ ਤਾਪਮਾਨ ਹੋਰ ਵੀ ਘਟ ਜਾਵੇਗਾ ਤੇ ਸਿਆਲ ਰੁੱਤ ਦਾ ਆਗਾਜ਼ ਹੋ ਜਾਵੇਗਾ। ਦਿੱਲੀ ਸਮੇਤ ਪੂਰੇ ਓੁੱਤਰ ਭਾਰਤ ਚ ਬਾਰਿਸ਼ ਹੋਣ ਕਾਰਨ ਪ੍ਰਦੂਸ਼ਣ ਮੁਕਤ ਸੁਹਾਵਣੇ ਦਿਨਾਂ ਦੀ ਵਾਪਸੀ ਹੋਵੇਗੀ।