ਪੰਜਾਬ ਦੇ ਇਸ ਜਿਲ੍ਹੇ ਵਿੱਚ 30 ਸਿਤੰਬਰ ਤੱਕ ਲੱਗੀ ਇਹ ਪਾਬੰਦੀ

ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਬਣਾਈ ਰੱਖਣ ਲਈ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਸਥਿਤੀ ਦੇ ਅਨੁਸਾਰ ਫੈਸਲੇ ਲਏ ਜਾ ਰਹੇ ਹਨ ਅਤੇ ਪੰਜਾਬ ਦੇ ਹਾਲਾਤਾਂ ‘ਤੇ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਇਸਦੇ ਨਾਲ ਹੀ ਵੱਖ-ਵੱਖ ਜ਼ਿਲਿਆਂ ਤੋਂ ਆਏ ਦਿਨ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।

ਜਾਣਕਾਰੀ ਦੇ ਅਨੁਸਾਰ ਹੁਣ ਮੋਗੇ ਜ਼ਿਲ੍ਹਾ ਦੇ ਸ਼ਹਿਰਾਂ ਤੇ ਪਿੰਡਾਂ ‘ਚ ਸੀਮਨ ਦਾ ਅਣ-ਅਧਿਕਾਰਤ ਤੌਰ ‘ਤੇ ਭੰਡਾਰਨ ਕਰਨ, ਵਰਤਣ ਜਾਂ ਵੇਚਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਮੋਗਾ ਦੇ ਜਿਲ੍ਹਾ ਮੈਜਿਸਟੇ੍ਟ ਸੁਭਾਸ਼ ਚੰਦਰ ਵੱਲੋਂ ਇਸ ਸਬੰਧੀ ਸਖਤ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਅੰਦਰ ਵੱਖ-ਵੱਖ ਥਾਵਾਂ ‘ਤੇ ਨਕਲੀ ਅਤੇ ਅਣ-ਅਧਿਕਾਰਤ ਸੀਮਨ ਵੇਚੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ। ਜਿਸ ਨੂੰ ਦੇਖਦੇ ਹੋਏ ਅਣ-ਅਧਿਕਾਰਤ ਤੌਰ ਤੇ ਵੇਚੀਆਂ ਜਾਣ ਵਾਲੀਆਂ ਚੀਜ਼ਾਂ ਉੱਪਰ ਰੋਕ ਲਗਾ ਦਿੱਤੀ ਗਈ ਹੈ। ਦੱਸ ਦੇਈਏ ਕਿ ਜਿਲਾ ਮਜਿਸਟ੍ਰੇਟ ਵੱਲੋਂ ਲਗਾਈਆਂ ਗਈਆਂ ਇਹ ਪਾਬੰਦੀਆ ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈੱਡ,ਰੂਰਲ ਵੈਟਨਰੀ ਹਸਪਤਾਲਾਂ,ਪਸ਼ੂ ਪਾਲਣ ਵਿਭਾਗ ਦੀਆਂ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/

ਡਿਸਪੈਂਸਰੀਆਂ, ਪੋਲੀ-ਕਲੀਨਿਕ, ਆਰਟੀਫ਼ੀਸ਼ਲ ਇਨਸੈਮੀਨੇਸ਼ਨ ਸੈਂਟਰਾਂ, ਪਸ਼ੂ ਪਾਲਣ ਵਿਭਾਗ ਵੱਲੋ ਪੋ੍ਸੈੱਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪੋ੍ਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ‘ਤੇ ਲਾਗੂ ਨਹੀਂ ਹੋਣਗੀਆਂ।

ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਸਿਰਫ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੈ ਉਨ੍ਹਾਂ ‘ਤੇ ਵੀ ਇਹ ਪਾਬੰਦੀ ਲਾਗੂ ਨਹੀਂ ਹੋਵੇਗੀ। ਪਰ ਜੇਕਰ ਹੋਰ ਕੋਈ ਵੀ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।