ਪੰਜਾਬ ਸਰਕਾਰ ਨੇ ਰੋਜ਼ਗਾਰ ਲੱਭ ਰਹੇ ਨੌਜਵਾਨਾਂ ਲਈ ਕੀਤਾ ਵੱਡਾ ਐਲਾਨ, ਹੁਣ ਸਰਕਾਰ ਇਸ ਤਰਾਂ ਵੰਡੇਗੀ 75 ਹਜ਼ਾਰ ਨੌਕਰੀਆਂ

ਚੰਗੀ ਪੜ੍ਹਾਈ ਦੇ ਬਾਅਦ ਵੀ ਨੌਕਰੀ ਨਾ ਮਿਲਣ ਦੇ ਕਾਰਨ ਪੰਜਾਬ ਦੇ ਨੌਜਵਾਨਾਂ ਨੂੰ ਦਰ ਦਰ ਦੀਆ ਠੋਕਰਾਂ ਖਾਣੀਆਂ ਪੈ ਰਹੀਆਂ ਹਨ ਅਤੇ ਇਸੇ ਕਾਰਨ ਪੰਜਾਬ ਦੇ ਜਿਆਦਾਤਰ ਨੌਜਵਾਨ ਵਿਦੇਸ਼ਾਂ ਵੱਲ ਨੂੰ ਭੱਜਦੇ ਹਨ। ਪਰ ਹੁਣ ਰੋਜ਼ਗਾਰ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਪੰਜਾਬ ਸਰਕਾਰ ਵੱਲੋਂ ਇੱਕ ਵੱਡੀ ਖੁਸ਼ਖਬਰੀ ਦਿੱਤੀ ਗਈ ਹੈ।

ਮੁੱਖ ਮੰਤਰੀ ਕੈਪਟਨ ਕਾਫ਼ੀ  ਦਿਨਾਂ ਬਾਅਦ ਇੱਕ ਵਾਰ ਮੁੜ ਤੋਂ  ਲੋਕਾਂ  ਦੇ ਸਾਵਾਲਾਂ ਦਾ ਜਵਾਬ ਦੇਣ ਲਈ ਸੋਸ਼ਲ ਮੀਡੀਆ ਦੇ ਪਹੁੰਚੇ,ਇਸ ਦੌਰਾਨ ਮੁੱਖ ਮੰਤਰੀ ਨੇ ਸਰਕਾਰੀ ਨੌਕਰੀਆਂ ਨੂੰ ਲੈਕੇ ਵੱਡਾ ਐਲਾਨ ਕੀਤਾ ਹੈ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਅਗਲੀ ਕੈਬਨਿਟ ਦੀ ਮੀਟਿੰਗ ਵਿੱਚ 75 ਤੋਂ 50 ਹਜ਼ਾਰ ਸਰਕਾਰੀ ਭਰਤੀਆਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ।

ਮੁੱਖ ਮੰਤਰੀ ਬਟਾਲਾ ਦੇ ਵਸਨੀਕ ਵੱਲੋਂ 42,000 ਖ਼ਾਲੀ ਆਸਾਮੀਆਂ ਨੂੰ ਭਰਨ ਦੇ ਸਵਾਲ ਦਾ ਜਵਾਬ ਦੇ ਰਹੇ ਸਨ  ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਨ੍ਹਾਂ ਦਾ ਟੀਚਾ ਹੈ ਕਿ ਅਗਲੇ ਸਾਲ ਤੱਕ 1 ਲੱਖ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕੀ ਜਿੰਨਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲੇਗੀ ਉਨ੍ਹਾਂ ਨੂੰ 15 ਅਗਸਤ ਨੂੰ ਇੱਕ ਸਮਾਗਮ ਦੌਰਾਨ ਨਿਯੁਕਤੀ ਪੱਤਰ ਦਿੱਤੇ ਜਾਣਗੇ।

ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਸਰਕਾਰ ਨੇ ਬਹੁਤ ਹੀ ਘੱਟ ਨੌਕਰੀਆਂ ਦਿੱਤੀਆਂ ਹਨ । ਇਸ ਲਈ ਹੁਣ ਉਮੀਦ ਕੀਤੀ ਜਾ ਰਹੀ ਹੈ ਕੇ ਪੰਜਾਬ ਸਰਕਾਰ ਜਾਂਦੀ ਜਾਂਦੀ ਲੋਕਾਂ ਨੂੰ ਖੁਸ਼ ਕਰਨ ਲਈ ਬਹੁਤ ਸਾਰੀਆਂ ਨੌਕਰੀਆਂ ਕੱਢੇਗੀ ਕਿਓਂਕਿ ਜ਼ਿਆਦਤਰ ਵਿਭਾਗਾਂ ਵਿੱਚ ਸਰਕਾਰੀ ਨੌਕਰੀ ਵਾਸਤੇ ਸੀਟਾਂ ਖਾਲੀ ਹਨ । ਇਸ ਲਈ ਜਿਨ੍ਹਾਂ ਲੋਕਾਂ ਨੇ ਹੁਣੇ ਹੁਣੇ ਡਿਗਰੀ ਕੀਤੀ ਹੈ ਉਹ ਇਹਨਾਂ ਪੇਪਰਾਂ ਦੀ ਤਿਆਰੀ ਸ਼ੁਰੂ ਕਰ ਦੇਣ