ਪੰਜਾਬ ਦੇ ਕਿਸਾਨਾਂ ਲਈ ਆਈ ਰਾਹਤ ਭਰੀ ਖ਼ਬਰ, ਕਿਸਾਨਾਂ ਨੂੰ ਹੋਵੇਗਾ ਵੱਡਾ ਫਾਇਦਾ

ਪੰਜਾਬ ਦੇ ਕਿਸਾਨਾਂ ਲਈ ਸਰਕਾਰ ਨੇ ਇੱਕ ਨਵੀਂ ਯੋਜਨਾ ਦੀ ਸ਼ੁਰੂਆਤ ਕੀਤੀ ਹੈ ਜਿਸ ਦਾ ਕਿਸਾਨਾਂ ਨੂੰ ਵੱਡਾ ਫਾਇਦਾ ਹੋਣ ਵਾਲਾ ਹੈ। ਫਾਜਿ਼ਲਕਾ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਦਸਿਆ ਕੇ ਹੁਣ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਲਈ ਕਾਰਡ ਬਣਨਗੇ ਅਤੇ ਵਿਦੇਸ਼ ਪੜ੍ਹਨ ਜਾਣ ਦੇ ਇੱਛੁਕ ਨੌਜਵਾਨਾਂ ਲਈ ਵੀ ਪੰਜਾਬ ਸਰਕਾਰ ਨੇ ਇਕ ਸਕੀਮ ਸ਼ੁਰੂ ਕੀਤੀ ਹੈ।

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਿਸਾਨਾਂ ਤੇ ਆਮ ਲੋਕਾਂ ਨੂੰ ਸਾਲ 2021 -22 ਲਈ ‘ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਸਿਹਤ ਬੀਮੇ ਦਾ ਲਾਭ ਲੈਣ ਲਈ ਆਪਣੇ ਨਜਦੀਕੀ ਸੇਵਾ ਕੇਂਦਰਾਂ ਵਿੱਚ ਅਰਜ਼ੀਆਂ ਦੇਣ ਦੀ ਅਪੀਲ ਕੀਤੀ ਹੈ।

ਇਸ ਤੋਂ ਪਹਿਲਾਂ ਇਹ ਕਾਰਡ ਪ੍ਰਿਵਾਤੇ ਕੰਪਨੀਆਂ ਤਿਆਰ ਕਰਦਿਆਂ ਸਨ ਜਿਸ ਕਾਰਨ ਕੁਝ ਕਿਸਾਨਾਂ ਨੂੰ ਠੱਗੀ ਦਾ ਸਾਹਮਣਾ ਵੀ ਕਰਨਾ ਪਿਆ ਸੀ ਪਰ ਹੁਣ ਅਜਿਹਾ ਨਹੀਂ ਹੋਵੇਗਾ ਹੁਣ ਇਹ ਕੰਮ ਸੇਵਾ ਕੇਂਦਰ ਵਿੱਚ ਹੋਵੇਗਾ ।

ਇਸ ਫੈਸਲੇ ਨਾਲ ਹਰੇਕ ਕਿਸਾਨ ਪਰਿਵਾਰ ਨੂੰ ਪੰਜ ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਇਸ ਸਕੀਮ ਦੇ ਅਨੁਸਾਰ ਦਿਲ ਦੇ ਅਪ੍ਰੇਸ਼ਨ, ਕੈਂਸਰ ਦੇ ਇਲਾਜ, ਜੋੜ ਬਦਲਾਉਣ ਅਤੇ ਐਕਸੀ ਡੈਂਟ ਦੇ ਕੇਸਾਂ ਵਰਗੇ ਵੱਡੇ ਅਪ੍ਰੇਸ਼ਨਾਂ ਦੇ ਇਲਾਜ ਸਮੇਤ 1396 ਬਿਮਾਰੀਆਂ ਲਈ 546 ਸੂਚੀਬੱਧ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ‘ਚ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦੇ ਹਨ।

ਇਸ ਸਕੀਮ ਦਾ ਲਾਭ ਲੈਣ ਤੇ ਕਾਰਡ ਬਣਵਾਉਣ ਦੇ ਲਈ ਬਹੁਤ ਥੋੜੀ ਫੀਸ ਸਰਕਾਰ ਨੂੰ ਦੇਣੀ ਹੋਵੇਗੀ । ਇਸ ਯੋਜਨਾ ਵਿੱਚ ਘਰ ਦੇ ਮੁਖੀ ਤੋਂ ਇਲਾਵਾ ਪਤੀ/ਪਤਨੀ, ਮਾਤਾ/ਪਿਤਾ, ਅਣਵਿਆਹੇ ਬੱਚੇ, ਤਲਾਕਸ਼ੁਦਾ ਧੀ ਤੇ ਉਸ ਦੇ ਨਾਬਾਲਗ ਬੱਚੇ, ਵਿਧਵਾ ਨੂੰਹ ਅਤੇ ਉਸ ਦੇ ਨਾਬਾਲਗ ਬੱਚਿਆਂ ਨੂੰ ਵੀ ਇਸ ਸਕੀਮ ਦਾ ਲਾਭ ਮਿਲੇਗਾ। ਇਸ ਯੋਜਨਾ ਸਬੰਧੀ ਹੋਰ ਜਾਣਕਾਰੀ ਹਾਸਲ ਕਰਨ ਲਈ ਟੋਲ ਫ੍ਰੀ ਨੰਬਰ 104 ‘ਤੇ ਸੰਪਰਕ ਕਰ ਸਕਦੇ ਹਨ।

ਇਸਦੇ ਨਾਲ ਹੀ ਪੰਜਾਬ ਸਰਕਾਰ ਨੇ ਵਿਦੇਸ਼ ਜਾਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਕੌਂਸਲਿੰਗ ਦੇਵੇਗੀ ਤਾਂ ਜੋ ਉਹਨਾਂ ਨੂੰ ਵਿਦੇਸ਼ ਜਾਣ ਵੇਲੇ ਕੋਈ ਵੀ ਸਮੱਸਿਆ ਨਾ ਆਵੇ ਤੇ ਵਿਦਿਆਰਥੀ ਕਿਸੇ ਵੀ ਤਰਾਂ ਦੀ ਠੱਗੀ ਦਾ ਸ਼ਿਕਾਰ ਨਾ ਹੋ ਸਕਣ ਤੇ ਸਾਰੀਆਂ ਨੂੰ ਹੀ ਇਹਨਾਂ ਦੋਨਾਂ ਸਕੀਮਾਂ ਦਾ ਫਾਇਦਾ ਜਲਦ ਤੋਂ ਜਲਦ ਉਠਾਉਣਾ ਚਾਹੀਦਾ ਹੈ ।