ਕਿਸਾਨਾਂ ਲਈ ਵੱਡੀ ਖੁਸ਼ਖਬਰੀ! ਸਰਕਾਰ ਜਲਦ ਹੀ ਕਿਸਾਨਾਂ ਨੂੰ ਦੇਵੇਗੀ ਇਹ ਵੱਡਾ ਤੋਹਫ਼ਾ

ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਜਲਦੀ ਹੀ ਇੱਕ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ ਜਿਸ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਹੁਣ ਪੰਜਾਬ ਦੇ ਕਿਸਾਨ ਧੁੱਪ ਨਾਲ ਆਪਣੀਆਂ ਮੋਟਰਾਂ ਚਲਾ ਸਕਣਗੇ। ਪੰਜਾਬ ਸਰਕਾਰ ਵੱਲੋਂ ਇਸ ਬਾਰੇ ਯੋਜਨਾ ਬਣਾਈ ਜਾ ਰਹੀ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਸ ਦੀ ਪੁਸ਼ਟੀ ਕੀਤੀ ਹੈ ਅਤੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਖੇਤੀ ਮੋਟਰਾਂ ਨੂੰ ਇੱਕ ਬਦਲ ਵਜੋਂ ਸੌਰ ਊਰਜਾ ‘ਤੇ ਚਲਾਏ ਜਾਣ ’ਤੇ ਵਿਚਾਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰ ਸੌਰ ਊਰਜਾ ’ਚੋਂ ਪੰਜਾਬ ਦਾ ਭਵਿੱਖ ਦੇਖ ਰਹੀ ਹੈ। ਇਸ ਬਾਰੇ ਜਪਾਨ ਸਰਕਾਰ ਤੋਂ ਵਿੱਤੀ ਮਦਦ ਲੈਣ ਦੀ ਵਿਉਂਤ ਹੈ। ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਨੂੰ ਖੇਤੀ ਮੋਟਰਾਂ ’ਤੇ ਸਿੱਧੀ ਸਬਸਿਡੀ ਦੇਣ ਦੇ ਮਾਮਲੇ ’ਚ ਥੋੜ੍ਹਾ ਸਮਾਂ ਪਹਿਲਾਂ ਕਈ ਵਾਰ ਸਫਾਈ ਦੇਣੀ ਪਈ ਹੈ। ਸਰਕਾਰ ਵੱਲੋਂ ਖੇਤੀ ਮੋਟਰਾਂ ਦੀ ਸਬਸਿਡੀ ਕਰੀਬ 6500 ਕਰੋੜ ਰੁਪਏ ਸਾਲਾਨਾ
ਬਣਦੀ ਹੈ।

ਵਿੱਤ ਮੰਤਰੀ ਦੇ ਅਨੁਸਾਰ ਪੰਜਾਬ ਵਿੱਚ 14 ਲੱਖ ਖੇਤੀ ਟਿਊਬਵੈਲਾਂ ਨੂੰ ਸੌਰ ਊਰਜਾ ’ਤੇ ਚਲਾਉਣ ਲਈ ਲਗਭਗ 80 ਹਜ਼ਾਰ ਕਰੋੜ ਰੁਪਏ ਦੀ ਜਰੂਰਤ ਹੈ ਜੋ ਕਿ ਪੰਜਾਬ ਸਰਕਾਰ ਦੇ ਵੱਸ ਦਾ ਰੋਗ ਨਹੀਂ ਹੈ। ਇਸੇ ਕਾਰਨ ਪੰਜਾਬ ਸਰਕਾਰ ਨੂੰ ਵਿਸ਼ਵ ਬੈਂਕ ਜਾਂ ਹੋਰ ਕੌਮਾਂਤਰੀ ਅਦਾਰੇ ਦੀ ਮਦਦ ਮਿਲੇਗੀ ਤਾਂ ਹੀ ਇਹ ਸੰਭਵ ਹੋ ਸਕਦਾ ਹੈ। ਮਨਪ੍ਰੀਤ ਬਾਦਲ ਦਾ ਕਹਿਣਾ ਹੈ ਕਿ ਮੁੱਢਲੇ ਪੜਾਅ ’ਤੇ ਪਹਿਲਾਂ ਕਿਸੇ ਇੱਕ ਜ਼ਿਲ੍ਹੇ ਦੀਆਂ ਖੇਤੀ ਮੋਟਰਾਂ ਨੂੰ ਸੌਰ ਊਰਜਾ ’ਤੇ ਚਲਾ ਕੇ ਤਜਰਬਾ ਕੀਤਾ ਜਾ ਸਕਦਾ ਹੈ।

ਇਸ ਸਬੰਧੀ ਜੇਕਰ ਸਰਕਾਰ ਦਾ ਜਲਦ ਕੋਈ ਫੈਸਲਾ ਆਉਂਦਾ ਹੈ ਤਾਂ ਕਿਸਾਨਾਂ ਨੂੰ ਇਸ ਦਾ ਵੱਡਾ ਫਾਇਦਾ ਹੋਵੇਗਾ। ਕਿਉਂਕਿ ਪੰਜਾਬ ਵਿੱਚ ਖੇਤੀ ਟਿਊਬਵੈਲ ਪੂਰੇ ਸਾਲ ’ਚ ਸਿਰਫ਼ ਸੌ ਦਿਨ ਚੱਲਦੇ ਹਨ। ਅਤੇ ਬਾਕੀ ਦਿਨ ਕਿਸਾਨ ਇਸ ਸੋਲਰ ਊਰਜਾ ਨੂੰ ਹੋਰ ਪਾਸੇ ਵੀ ਵਰਤ ਸਕਦੇ ਹਨ। ਯਾਨੀ ਕਿ ਕਿਸਾਨ ਇਸ ਨਾਲ ਆਪਣੇ ਘਰ ਦੀ ਬਿਜਲੀ ਚਲਾ ਸਕਦੇ ਹਨ ਅਤੇ ਬਿਜਲੀ ਦੀ ਬਿੱਲ ਤੋਂ ਛੁਟਕਾਰਾ ਪਾ ਸਕਦੇ ਹਨ।