ਯੂਰੀਆ ਨੂੰ ਲੈਕੇ ਪੰਜਾਬ ਦੇ ਕਿਸਾਨਾਂ ਵਾਸਤੇ ਵੱਡੀ ਖੁਸ਼ਖਬਰੀ, ਹੁਣ ਨਹੀਂ ਹੋਣਾ ਪਵੇਗਾ ਖੱਜਲ ਖੁਆਰ

ਰੇਲ ਗੱਡੀਆਂ ਦੇ ਬੰਦ ਹੋਣ ਕਾਰਨ ਸੂਬੇ ਵਿੱਚ ਕਈ ਚੀਜਾਂ ਦੀ ਕਮੀ ਹੋ ਗਈ ਹੈ। ਹੁਣ ਕਿਸਾਨਾਂ ਦੇ ਜਰੂਰੀ ਗੱਡੀਆਂ ਨੂੰ ਲੰਘਣ ਦੀ ਆਗਿਆ ਦੇਣ ਦੇ ਬਾਵਜੂਦ ਵੀ ਕੇਂਦਰ ਸਰਕਾਰ ਗੱਡੀਆਂ ਨਹੀਂ ਚਲਾ ਰਹੀ ਅਤੇ ਕਿਸਾਨਾਂ ਤੱਕ ਯੂਰਿਆ ਅਤੇ ਖਾਦ ਨਹੀਂ ਪਹੁੰਚ ਰਹੀ ਹੈ। ਕਣਕ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਯੂਰੀਆ ਖਾਦ ਨਾ ਮਿਲਣ ਕਰ ਕੇ ਕਿਸਾਨਾਂ ’ਚ ਹਾਹਾਕਾਰ ਮਚੀ ਪਈ ਹੈ।

ਪਿਛਲੇ ਕੁਝ ਦਿਨਾਂ ਤੋਂ ਯੂਰੀਆ ਦੀ ਕਮੀ ਨੂੰ ਲੈਕੇ ਕਿਸਾਨਾਂ ਵਿੱਚ ਭਾਰੀ ਰੋਸ ਦੇਖਿਆ ਜਾ ਰਿਹਾ ਹੈ। ਖਾਦ ਨਾ ਆਉਣ ਕਾਰਨ ਕਿਸਾਨਾਂ ਲਈ ਕਣਕ ਦੀ ਬੀਜਾਈ ਦਾ ਸਮਾਂ ਗੁਜ਼ਰਦਾ ਜਾ ਰਿਹਾ ਹੈ। ਵਪਾਰੀਆਂ ਵੱਲੋਂ ਇਸ ਮੌਕੇ ਦਾ ਚੰਗਾ ਫਾਇਦਾ ਲਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਯੂਰੀਆ ਖਾਦ ਆਪਣੇ ਗੋਦਾਮਾਂ ’ਚ ਸਟੋਰ ਕਰ ਕੇ ਰੱਖੀ ਹੋਈ ਹੈ।

ਖਾਦ ਵਿਕ੍ਰੇਤਾ ਕਿਸਾਨਾਂ ਨੂੰ ਆਪਣੀ ਮਨਮਰਜੀ ਨਾਲ ਮਹਿੰਗੇ ਭਾਅ ਵੇਚ ਕੇ ਉਨ੍ਹਾਂ ਦੀ ਅੰਨ੍ਹੀ ਲੁੱਟ ਕਰ ਰਹੇ ਹਨ। ਪਰ ਹੁਣ ਯੂਰੀਆ ਖਾਦ ਨੂੰ ਲੈਕੇ ਪੰਜਾਬ ਦੇ ਕਿਸਾਨਾਂ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ। ਹੁਣ ਕਿਸਾਨਾਂ ਨੂੰ ਯੂਰੀਆ ਖਾਦ ਲਈ ਖੱਜਲ ਖੁਆਰ ਨਹੀਂ ਹੋਣਾ ਪਵੇਗਾ ਅਤੇ ਉਨ੍ਹਾਂ ਨੂੰ ਪੁਰਾਣੇ ਰੇਟਾਂ ਤੇ ਹੀ ਯੂਰੀਆ ਖਾਦ ਮਿਲ ਜਾਵੇਗੀ।

ਤੁਹਾਨੂੰ ਦੱਸ ਦੇਈਏ ਕਿ ਕੱਲ ਯਾਨੀ ਐਤਵਾਰ ਨੂੰ ਕਿਸਾਨ ਜੱਥੇਬੰਦੀਆਂ ਵੱਲੋਂ ਖਾਦ ਪਲਾਂਟ ਬਠਿੰਡਾ ਵਿਖੇ ਲਗਾਏ ਗਏ ਧਰਨੇ ਤੋਂ ਕਾਰਨ ਹੁਣ ਅਧਿਕਾਰੀਆਂ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਦੀਆਂ ਸਾਰੀਆਂ ਸੋਸਾਇਟੀਆਂ ਵਿੱਚ ਅੱਜ ਤੋਂ ਯੂਰੀਆ ਖਾਦ ਪਹੁੰਚਣੀ ਸ਼ੂਰੂ ਹੋ ਜਾਵੇਗੀ।

ਕਿਸਾਨ ਆਪਣੇ ਸ਼ਹਿਰ ਦੇ ਆੜ੍ਹਤੀਆਂ ਜਾਂ ਡੀਲਰਾਂ ਤੋਂ ਇਹ ਯੂਰੀਆ ਖਾਦ ਖਰੀਦ ਸਕਦੇ ਹਨ। ਇਸ ਖ਼ਬਰ ਨਾਲ ਕਿਸਾਨਾਂ ਨੂੰ ਰਾਹਤ ਮਿਲੇਗੀ ਅਤੇ ਉਨ੍ਹਾਂ ਨੂੰ ਬ੍ਲੈਕ ਵਿੱਚ ਮਹਿੰਗੇ ਰੇਟਾਂ ਤੇ ਯੂਰੀਆ ਨਹੀਂ ਖਰੀਦਣੀ ਪਵੇਗੀ।